Chandigarh: ਚੋਣ ਜ਼ਾਬਤੇ ਦੀ ਨਿਗਰਾਨੀ ਲਈ 15 ਟੀਮਾਂ ਤੈਨਾਤ, 24 ਘੰਟੇ ਸਰਵਿਲਾਂਸ

ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਵੀ ਲਗਾਤਾਰ ਰਿਪੋਰਟ ’ਤੇ ਨਜ਼ਰ ਰੱਖ ਰਹੇ ਹਨ। ਇਹ ਟੀਮ 8 ਘੰਟੇ ਦੀ ਸ਼ਿਫਟ ਵਿੱਚ 24 ਘੰਟੇ ਕੰਮ ਕਰਦੀ ਹੈ ਅਤੇ ਸ਼ਹਿਰ ਦੇ ਹਰ ਕੋਨੇ ਤੇ ਨਜ਼ਰ ਰੱਖ ਰਹੀ ਹੈ।

Share:

ਚੰਡੀਗੜ੍ਹ ਪੁਲਿਸ ਨੇ ਚੋਣ ਜ਼ਾਬਤੇ ਦੀ ਨਿਗਰਾਨੀ ਲਈ 15 ਟੀਮਾਂ ਬਣਾਈਆਂ ਹਨ। ਇਹ ਟੀਮ 24 ਘੰਟੇ ਸ਼ਹਿਰ ਦੀ ਨਿਗਰਾਨੀ ਕਰ ਰਹੀਆਂ ਹਨ। ਇੱਕ ਡੀਐਸਪੀ ਤਿੰਨ ਟੀਮਾਂ ਦੀ ਨਿਗਰਾਨੀ ਕਰ ਰਿਹਾ ਹੈ। ਟੀਮਾਂ ਸ਼ਹਿਰ ਵਿੱਚ ਨਾਜਾਇਜ਼ ਸ਼ਰਾਬ ਦੀ ਤਸਕਰੀ, ਵਾਹਨਾਂ ਦੀ ਚੈਕਿੰਗ, ਜਨਤਾ ਦੇ ਪੈਸੇ ਦੀ ਵਰਤੋਂ ਆਦਿ ਚੀਜ਼ਾਂ ਦੀ ਨਿਗਰਾਨੀ ਕਰਨ ਵਿੱਚ ਜੁਟੀਆਂ ਹੋਈਆਂ ਹਨ। ਇਸ ਮਾਮਲੇ ਵਿੱਚ ਐਸਐਸਪੀ ਕੰਵਰਦੀਪ ਕੌਰ ਦਾ ਕਹਿਣਾ ਹੈ ਕਿ ਜੇਕਰ ਕੋਈ ਚੋਣ ਜ਼ਾਬਤੇ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਪੁਲਿਸ ਕਾਰਵਾਈ ਕਰੇਗੀ।

ਲਗਾਤਾਰ ਲਈ ਜਾ ਰਹੀ ਅੱਪਡੇਟ

ਇਨ੍ਹਾਂ ਟੀਮਾਂ ਤੋਂ ਵਿਭਾਗ ਵੱਲੋਂ ਰੋਜ਼ਾਨਾ ਰਿਪੋਰਟ ਲਈ ਜਾਂਦੀ ਹੈ। ਚੰਡੀਗੜ੍ਹ ਪੁਲਿਸ ਅਤੇ ਪ੍ਰਸ਼ਾਸਨ ਕਿਸੇ ਵੀ ਤਰ੍ਹਾਂ ਦੇ ਵਿਵਾਦ ਵਿੱਚ ਨਹੀਂ ਪੈਣਾ ਚਾਹੁੰਦਾ। ਇਸ ਲਈ ਇਨ੍ਹਾਂ ਟੀਮਾਂ ਤੋਂ ਚੋਣ ਜ਼ਾਬਤੇ ਦੀ ਪਾਲਣਾ ਲਈ ਲਗਾਤਾਰ ਅੱਪਡੇਟ ਲਏ ਜਾ ਰਹੇ ਹਨ। ਸਾਰੀਆਂ ਟੀਮਾਂ ਆਪਣੇ-ਆਪਣੇ ਰਿਕਾਰਡ ਤਿਆਰ ਕਰ ਰਹੀਆਂ ਹਨ। ਪੁਲਿਸ ਵਿਭਾਗ ਦੇ ਉੱਚ ਅਧਿਕਾਰੀ ਵੀ ਲਗਾਤਾਰ ਰਿਪੋਰਟ ’ਤੇ ਨਜ਼ਰ ਰੱਖ ਰਹੇ ਹਨ। ਇਹ ਟੀਮ 8 ਘੰਟੇ ਦੀ ਸ਼ਿਫਟ ਵਿੱਚ 24 ਘੰਟੇ ਕੰਮ ਕਰਦੀ ਹੈ ਅਤੇ ਸ਼ਹਿਰ ਦੇ ਹਰ ਕੋਨੇ ਤੇ ਨਜ਼ਰ ਰੱਖ ਰਹੀ ਹੈ।

 

ਇਹ ਵੀ ਪੜ੍ਹੋ