Chandigarh: ਪੁਲਿਸ ਨੂੰ ਪਾਰਕ 'ਚੋਂ ਮਿਲੀ ਅੱਧ ਸੜੀ ਹਾਲਤ 'ਚ ਲੜਕੀ,ਪੀਜੀਆਈ ਰੈਫਰ, ਮੌਤ

ਪੁਲਿਸ ਅਜੇ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ। ਪਰ ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਘਟਨਾ ਤੋਂ ਪਹਿਲਾਂ ਲੜਕੀ ਦੇ ਨਾਲ ਇੱਕ ਲੜਕਾ ਵੀ ਸੀ ਪਰ ਉਹ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਹੁਣ ਉਸ ਲੜਕੇ ਦੀ ਭਾਲ ਕਰ ਰਹੀ ਹੈ।

Share:

Punjab News: ਚੰਡੀਗੜ੍ਹ ਪੁਲਿਸ ਨੂੰ ਚੰਡੀਗੜ੍ਹ ਦੇ ਸੈਕਟਰ 35 ਦੇ ਪਾਰਕ ਵਿੱਚੋਂ ਅੱਧ ਸੜੀ ਹਾਲਤ ਵਿੱਚ ਇੱਕ ਲੜਕੀ ਮਿਲੀ ਹੈ। ਨੇੜਿਓਂ ਲੰਘ ਰਹੇ ਇਕ ਵਿਅਕਤੀ ਨੇ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ। ਜਾਣਕਾਰੀ ਅਨੁਸਾਰ ਲੜਕੀ ਦਾ 80 ਫੀਸਦ ਸਰੀਰ ਸੜ ਚੁੱਕਾ ਸੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲੜਕੀ ਨੂੰ ਚੰਡੀਗੜ੍ਹ ਦੇ ਸੈਕਟਰ-16 ਸਥਿਤ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਪਰ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਜਿੱਥੇ ਉਸਦੀ ਮੌਤ ਹੋ ਗਈ। ਅਜੇ ਤੱਕ ਲੜਕੀ ਦੀ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਲੜਕੀ ਮੁਹਾਲੀ ਦੇ ਪਿੰਡ ਸੋਹਾਣਾ ਦੀ ਵਸਨੀਕ ਹੈ

ਪ੍ਰੇਮ ਸਬੰਧਾਂ ਕਾਰਨ ਵਾਪਰੀ ਘਟਨਾ

ਪੁਲਿਸ ਅਜੇ ਵੀ ਮਾਮਲੇ ਦੀ ਜਾਂਚ ਕਰ ਰਹੀ ਹੈ। ਪਰ ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਘਟਨਾ ਤੋਂ ਪਹਿਲਾਂ ਲੜਕੀ ਦੇ ਨਾਲ ਇੱਕ ਲੜਕਾ ਵੀ ਸੀ ਪਰ ਉਹ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੂੰ ਘਟਨਾ ਵਾਲੇ ਸਥਾਨ ਤੋਂ ਕੁਝ ਸੁਰਾਗ ਵੀ ਮਿਲੇ ਹਨ। ਪੁਲਿਸ ਹੁਣ ਉਸ ਲੜਕੇ ਦੀ ਭਾਲ ਕਰ ਰਹੀ ਹੈ। ਬਿਆਨ ਦਰਜ ਕਰਵਾਉਣ ਤੋਂ ਪਹਿਲਾਂ ਹੀ ਲੜਕੀ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਇਹ ਮੰਨ ਰਹੀ ਹੈ ਕਿ ਇਹ ਘਟਨਾ ਪ੍ਰੇਮ ਸਬੰਧਾਂ ਕਾਰਨ ਵਾਪਰੀ ਹੈ।

ਇਹ ਵੀ ਪੜ੍ਹੋ