Chandigarh: “ਆਪ” ਨੂੰ ਵੱਡਾ ਝਟਕਾ, ਪਾਰਟੀ ਦੇ ਤਿੰਨ ਕੌਂਸਲਰ ਭਾਜਪਾ ਵਿੱਚ ਹੋਏ ਸ਼ਾਮਲ

ਵਿਨੋਦ ਤਾਵੜੇ ਨੇ ਕਿਹਾ ਕਿ ਤਿੰਨੋਂ ਕੌਂਸਲਰਾਂ ਨੂੰ ਭਾਜਪਾ ਵਿੱਚ ਪੂਰਾ ਮਾਣ-ਸਨਮਾਨ ਮਿਲੇਗਾ ਅਤੇ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਅਰੁਣ ਸੂਦ ਨੇ ਕਿਹਾ ਕਿ ਭਾਜਪਾ ਕੋਲ ਪੂਰਨ ਬਹੁਮਤ ਹੈ ਅਤੇ ਮੇਅਰ ਭਾਜਪਾ ਕੋਲ ਹੀ ਰਹੇਗਾ ਅਤੇ ਚੰਡੀਗੜ੍ਹ ਭਾਜਪਾ ਦੀਆਂ ਲੋਕ ਭਲਾਈ ਨੀਤੀਆਂ ਸਦਕਾ ਭਾਜਪਾ ਦਾ ਕਾਫ਼ਲਾ ਅੱਗੇ ਵੱਧਦਾ ਰਹੇਗਾ।

Share:

AAP Three Councilors Joins BJP: ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਕੌਂਸਲਰ ਪੂਨਮ ਦੇਵੀ, ਨੇਹਾ ਮੁਸਾਵਤ ਭਾਜਪਾ ਵਿੱਚ ਸ਼ਾਮਲ ਹੋ ਗਏ ਅਤੇ ਗੁਰਚਰਨ ਕਾਲਾ ਨੇ ਘਰ ਵਾਪਸੀ ਕੀਤੀ। ਭਾਜਪਾ ਦੇ ਕੌਮੀ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਸਾਬਕਾ ਸੂਬਾ ਪ੍ਰਧਾਨ ਅਰੁਣ ਸੂਦ ਨੇ ਤਿੰਨਾਂ ਕੌਂਸਲਰਾਂ ਦਾ ਪਾਰਟੀ ਚ ਸਵਾਗਤ ਕੀਤਾ।

ਨੇਹਾ ਮੁਸਾਵਤ ਨੇ ਕਿਹਾ- “ਆਪ” ਆਪਣੀਆਂ ਨੀਤੀਆਂ ਵਿੱਚ ਫੇਲ ਹੋ ਚੁੱਕੀ ਹੈ

ਭਾਜਪਾ ਵਿੱਚ ਸ਼ਾਮਲ ਹੋਣ ਮੌਕੇ ਨੇਹਾ ਮੁਸਾਵਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੀਆਂ ਨੀਤੀਆਂ ਵਿੱਚ ਫੇਲ ਹੋ ਚੁੱਕੀ ਹੈ ਅਤੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੀ ਹੈ। ਪੂਨਮ ਦੇਵੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਰੀਬਾਂ ਅਤੇ ਦਲਿਤਾਂ ਦੇ ਮਸੀਹਾ ਹਨ।

ਪ੍ਰਧਾਨ ਮੰਤਰੀ ਮੋਦੀ ਗਰੀਬਾਂ ਲਈ ਕਰ ਰਹੇ ਕੰਮ-ਗੁਰਚਰਨਜੀਤ ਸਿੰਘ ਕਾਲਾ

ਭਾਜਪਾ ਵਿੱਚ ਸ਼ਾਮਲ ਹੋਏ ਆਮ ਆਦਮੀ ਪਾਰਟੀ ਦੇ ਕੌਂਸਲਰ ਗੁਰਚਰਨਜੀਤ ਸਿੰਘ ਕਾਲਾ ਦਾ ਕਹਿਣਾ ਹੈ ਕਿ ਕੁਝ ਦਿਨ ਪਹਿਲਾਂ ਜਦੋਂ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ ਤਾਂ ਉਨ੍ਹਾਂ ਨੂੰ ਗੁੰਮਰਾਹ ਕੀਤਾ ਗਿਆ ਸੀ। ਅਜਿਹੇ 'ਚ ਹੁਣ ਉਹ ਫਿਰ ਤੋਂ ਭਾਜਪਾ 'ਚ ਸ਼ਾਮਲ ਹੋ ਗਏ ਹਨ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਰੀਬਾਂ ਲਈ ਕੰਮ ਕਰ ਰਹੇ ਹਨ।

ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਨੇ “ਆਪ” ਤੇ ਸਾਧਿਆ ਨਿਸ਼ਾਨਾ ਦਿੱਤਾ ਬਿਆਨ

ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰਾਂ ਦੇ ਸ਼ਾਮਲ ਹੋਣ ’ਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਵਿਨੋਦ ਤਾਵੜੇ ਨੇ ਕਿਹਾ ਕਿ ਉਹ ਪਾਰਟੀ ਦੀ ਮੋਦੀ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਤੋਂ ਪ੍ਰਭਾਵਿਤ ਹਨ। 'ਆਪ' ਨੂੰ ਨਿਸ਼ਾਨੇ 'ਤੇ ਲੈਂਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਉਨ੍ਹਾਂ ਨੂੰ ਬਿਨਾਂ ਕਿਸੇ ਝੂਠੇ ਵਾਅਦੇ ਤੋਂ ਇਨਸਾਫ਼ ਦੇਵੇਗੀ ਅਤੇ ਉਨ੍ਹਾਂ ਤਿੰਨਾਂ ਦਾ ਪਾਰਟੀ 'ਚ ਸਵਾਗਤ ਵੀ ਕੀਤਾ।

ਉਨ੍ਹਾਂ ਅੱਗੇ ਕਿਹਾ ਕਿ ਮੈਨੂੰ ਭਰੋਸਾ ਹੈ ਕਿ ਉਹ ਚੰਡੀਗੜ੍ਹ ਦੇ ਨਾਗਰਿਕਾਂ ਦੀ ਬਿਹਤਰੀ ਲਈ ਕੰਮ ਕਰਨਗੇ। ਦੱਸ ਦਈਏ ਕਿ 'ਆਪ' ਦੇ ਤਿੰਨੋਂ ਕੌਂਸਲਰ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਦੀ ਦਿੱਲੀ ਸਥਿਤ ਰਿਹਾਇਸ਼ 'ਤੇ ਮੌਜੂਦਗੀ 'ਚ ਭਾਜਪਾ 'ਚ ਸ਼ਾਮਲ ਹੋਏ।

ਨਿਗਰ ਨਿਗਮ ਦੀਆਂ ਚੋਣਾਂ ਲਈ ਵੀ ਭਾਜਪਾ ਨੂੰ ਆਪਰੇਸ਼ਨ ਲੋਟਸ ਚਲਾਉਣਾ ਪਿਆ - ਪ੍ਰੇਮ ਗਰਗ

ਆਪ’ ਆਗੂ ਪ੍ਰੇਮ ਗਰਗ ਨੇ ਆਪਣੇ ਕੌਂਸਲਰਾਂ ਨੇਹਾ ਤੇ ਪੂਨਮ ਦੇ ਭਾਜਪਾ ’ਚ ਸ਼ਾਮਲ ਹੋਣ ’ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸਾਡੇ ਦੋ ਕੌਂਸਲਰਾਂ ਨੇਹਾ ਅਤੇ ਪੂਨਮ ਨੂੰ ਭਾਜਪਾ ਨੇ ਖਰੀਦ ਲਿਆ ਹੈ। ਨਗਰ ਨਿਗਮ ਮੇਅਰ ਵਰਗੀਆਂ ਚੋਣਾਂ ਲਈ ਵੀ ਭਾਜਪਾ ਨੂੰ ਆਪਰੇਸ਼ਨ ਲੋਟਸ ਚਲਾਉਣਾ ਪਿਆ। ਇਹ ਸੱਚਮੁੱਚ ਸ਼ਰਮ ਵਾਲੀ ਗੱਲ ਹੈ। ਮਾਣਯੋਗ ਅਦਾਲਤਾਂ ਨੂੰ ਸੱਤਾਧਾਰੀ ਧਿਰ ਵੱਲੋਂ ਆਪਣੇ ਪੈਸਿਆਂ ਦੀ ਵਰਤੋਂ ਕਰਕੇ ਇਸ ਖਰੀਦੋ-ਫਰੋਖਤ ਦਾ ਨੋਟਿਸ ਲੈਣਾ ਚਾਹੀਦਾ ਹੈ।

ਸਾਡੀ ਮੰਗ ਹੈ ਕਿ ਅਨਿਲ ਮਸੀਹ ਵੱਲੋਂ ਧੋਖੇ ਨਾਲ ਅਯੋਗ ਐਲਾਨੇ ਗਏ ਸਾਰੇ 8 ਬੈਲਟ ਪੇਪਰਾਂ ਨੂੰ ਜਾਇਜ਼ ਮੰਨਿਆ ਜਾਵੇ ਅਤੇ ਆਪ ਉਮੀਦਵਾਰ ਨੂੰ ਮੇਅਰ ਐਲਾਨਿਆ ਜਾਵੇ। ਨਾਲ ਹੀ, ਮਾਣਯੋਗ ਸੁਪਰੀਮ ਕੋਰਟ ਨੂੰ ਉਨ੍ਹਾਂ ਨਗਰ ਨਿਗਮਾਂ ਵਿੱਚ ਦਲ-ਬਦਲ ਵਿਰੋਧੀ ਕਾਨੂੰਨ ਲਾਗੂ ਕਰਨ ਦੀ ਜ਼ੋਰਦਾਰ ਸਿਫ਼ਾਰਸ਼ ਕਰਨੀ ਚਾਹੀਦੀ ਹੈ।

ਇਹ ਵੀ ਪੜ੍ਹੋ