CHANDIGARH: ਨਸ਼ੇ ਦੀ ਹਾਲਤ 'ਚ ਭਰਾ ਨੇ ਕੀਤਾ ਭਰਾ ਦਾ ਕਤਲ, ਮ੍ਰਿਤਕ ਨੇ ਵੀ ਕੀਤਾ ਹੋਇਆ ਸੀ ਨਸ਼ਾ

ਆਸ-ਪਾਸ ਰਹਿਣ ਵਾਲੇ ਲੋਕਾਂ ਨੇ ਦੱਸਿਆ ਕਿ ਅਮਰਜੀਤ ਗੋਗਾ ਇੱਥੋਂ ਦੇ ਕਾਲੀ ਮਾਤਾ ਮੰਦਰ ਵਿੱਚ ਬੈਠ ਕੇ ਨਸ਼ਾ ਕਰਦਾ ਸੀ। ਉਸਦਾ ਭਰਾ ਵੀ ਇੱਥੇ ਨਸ਼ਾ ਕਰਦਾ ਸੀ। ਇਸ ਸਬੰਧੀ ਪੁਲਿਸ ਨੂੰ ਕਈ ਵਾਰ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ ਪਰ ਪੁਲਿਸ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।

Share:

ਹਾਈਲਾਈਟਸ

  • ਚੰਡੀਗੜ੍ਹ ਪੁਲਿਸ ਨੂੰ ਇਲਾਕੇ ਵਿੱਚ ਹੋ ਰਹੇ ਨਾਜਾਇਜ਼ ਧੰਦਿਆਂ ਸਬੰਧੀ ਸ਼ਿਕਾਇਤਾਂ ਕੀਤੀ ਜਾ ਚੁੱਕੇ ਹੈ, ਪਰ ਚੰਡੀਗੜ੍ਹ ਪੁਲਿਸ ਵੱਲੋਂ ਇਸ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ।

ਚੰਡੀਗੜ੍ਹ ਦੇ ਪਿੰਡ ਧਨਾਸ ਵਿੱਚ ਇੱਕ ਭਰਾ ਨੇ ਆਪਣੇ ਦੂਜੇ ਭਰਾ ਦਾ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਲਾਸ਼ ਨੂੰ ਸੈਕਟਰ-16 ਦੇ ਸਰਕਾਰੀ ਹਸਪਤਾਲ ਵਿੱਚ ਰਖਵਾਇਆ ਗਿਆ ਹੈ। ਜਿੱਥੇ ਹੁਣ ਉਸਦਾ ਪੋਸਟ ਮਾਰਟਮ ਕੀਤਾ ਜਾਵੇਗਾ। ਦੂਜਾ ਭਰਾ ਵੀ ਜ਼ਖ਼ਮੀ ਹੋਣ ਕਾਰਨ ਹਸਪਤਾਲ ਵਿੱਚ ਦਾਖ਼ਲ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦੋਵੇਂ ਨਸ਼ੇ ਦੀ ਹਾਲਤ 'ਚ ਸਨ। ਇਸ ਤੋਂ ਬਾਅਦ ਦੋਵਾਂ ਵਿਚਾਲੇ ਕਿਸੇ ਗੱਲ ਨੂੰ ਲੈ ਕੇ ਲੜਾਈ ਹੋ ਗਈ। ਇਸ ਲੜਾਈ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ। ਪੁਲਿਸ ਹੁਣ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਕੀ ਹੈ ਪੂਰਾ ਮਾਮਲਾ

ਪੁਲਿਸ ਮੁਤਾਬੀਕ ਧਨਾਸ ਨਿਵਾਸੀ ਅਮਰਜੀਤ ਗੋਗਾ ਅਤੇ ਉਸ ਦਾ ਵੱਡਾ ਭਰਾ ਜਸਪਾਲ ਐਤਵਾਰ ਰਾਤ ਇਕੱਠੇ ਬੈਠ ਕੇ ਸ਼ਰਾਬ ਪੀ ਰਹੇ ਸਨ। ਸ਼ਰਾਬ ਖਤਮ ਹੋਣ ਤੋਂ ਬਾਅਦ ਜਸਪਾਲ ਨੇ ਅਮਰਜੀਤ ਨੂੰ ਕਿਰਾਏਦਾਰ ਤੋਂ ਸ਼ਰਾਬ ਦੇ ਪੈਸੇ ਮੰਗਣ ਲਈ ਕਿਹਾ। ਜਦੋਂ ਅਮਰਜੀਤ ਨੇ ਇਸ ਤੋਂ ਇਨਕਾਰ ਕੀਤਾ ਤਾਂ ਜਸਪਾਲ ਨੇ ਆਪਣੀ ਮਾਂ ਤੋਂ ਸ਼ਰਾਬ ਦੇ ਪੈਸੇ ਮੰਗੇ। ਉਸ ਦੀ ਮਾਂ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ’ਤੇ ਜਸਪਾਲ ਨੇ ਆਪਣੀ ਮਾਂ ਨੂੰ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਜਦੋਂ ਅਮਰਜੀਤ ਨੇ ਉਸ ਨੂੰ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਵਿਚ ਲੜਾਈ ਹੋ ਗਈ। ਸ਼ਰਾਬੀ ਜਸਪਾਲ ਨੇ ਅਮਰਜੀਤ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਉਸ ਨੂੰ ਚੁੱਕ ਕੇ ਜ਼ਮੀਨ 'ਤੇ ਸੁੱਟ ਦਿੱਤਾ। ਇਸ ਕਾਰਨ ਉਸ ਦੇ ਸਿਰ ਵਿੱਚ ਸੱਟ ਲੱਗ ਗਈ।

ਨਾਜਾਇਜ਼ ਧੰਦਿਆਂ ਸਬੰਧੀ ਪੁਲਿਸ ਨੂੰ ਕਈ ਵਾਰ ਕੀਤੀਆਂ ਸ਼ਿਕਾਇਤਾਂ 

ਇਲਾਕਾ ਕੌਂਸਲਰ ਕੁਲਜੀਤ ਸਿੰਘ ਸੰਧੂ ਨੇ ਦੱਸਿਆ ਕਿ ਉਹ ਪਹਿਲਾਂ ਵੀ ਕਈ ਵਾਰ ਚੰਡੀਗੜ੍ਹ ਪੁਲਿਸ ਨੂੰ ਇਲਾਕੇ ਵਿੱਚ ਹੋ ਰਹੇ ਨਾਜਾਇਜ਼ ਧੰਦਿਆਂ ਸਬੰਧੀ ਸ਼ਿਕਾਇਤਾਂ ਕੀਤੀ ਜਾ ਚੁੱਕੇ ਹੈ, ਪਰ ਚੰਡੀਗੜ੍ਹ ਪੁਲਿਸ ਵੱਲੋਂ ਇਸ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਸਾਰੰਗਪੁਰ ਥਾਣਾ ਉਸ ਦੇ ਇਲਾਕੇ ਵਿੱਚ ਸਥਿਤ ਹੈ। ਉਥੇ ਸਟਾਫ ਦੀ ਵੱਡੀ ਘਾਟ ਹੈ। ਜਿਸ ਕਾਰਨ ਕੋਈ ਵੀ ਚੌਕਸੀ ਨਹੀਂ ਵਰਤੀ ਜਾ ਰਹੀ। ਇਲਾਕੇ ਵਿੱਚ ਨਸ਼ੇੜੀ ਆਪਣਾ ਕੰਮ ਅੰਨ੍ਹੇਵਾਹ ਕਰ ਰਹੇ ਹਨ। ਇਸ ਘਟਨਾ ਤੋਂ ਬਾਅਦ ਅਸੀਂ ਪੁਲਿਸ ਨੂੰ ਦੁਬਾਰਾ ਇਸ ਦੀ ਸੂਚਨਾ ਦੇਵਾਂਗੇ। ਜੇਕਰ ਪੁਲਿਸ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਇਲਾਕੇ ਦੇ ਲੋਕ ਇਕੱਠੇ ਹੋ ਕੇ ਚੰਡੀਗੜ੍ਹ ਪੁਲਿਸ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ।
 

ਇਹ ਵੀ ਪੜ੍ਹੋ

Tags :