Chandigarh: ਬਰਖ਼ਾਸਤ ਸਬ ਇੰਸਪੈਕਟਰ ਨੇ ਕੀਤਾ ਅਦਾਲਤ ਵਿੱਚ ਆਤਮ ਸਮਰਪਣ, 4 ਮਹੀਨਿਆਂ ਤੋਂ ਸੀ ਫਰਾਰ

ਨਵੀਨ ਫੋਗਾਟ 'ਤੇ ਆਪਣੇ ਸਾਥੀ ਪੁਲਿਸ ਵਾਲਿਆਂ ਨਾਲ ਮਿਲ ਕੇ ਬਠਿੰਡਾ ਦੇ ਇਕ ਵਪਾਰੀ ਤੋਂ ਇਕ ਕਰੋੜ ਰੁਪਏ ਲੁੱਟਣ ਅਤੇ ਉਸ ਨੂੰ ਅਗਵਾ ਕਰਨ ਦਾ ਇਲਜ਼ਾਮ ਹੈ। ਘਟਨਾ ਸਮੇਂ ਉਹ ਚੰਡੀਗੜ੍ਹ ਦੇ ਸੈਕਟਰ-39 ਥਾਣੇ ਵਿੱਚ ਵਧੀਕ ਐੱਸਐੱਚਓ ਵਜੋਂ ਕੰਮ ਕਰ ਰਿਹਾ ਸੀ।

Share:

ਚੰਡੀਗੜ੍ਹ ਪੁਲਿਸ ਦੇ ਬਰਖ਼ਾਸਤ ਸਬ ਇੰਸਪੈਕਟਰ ਨਵੀਨ ਫੋਗਾਟ ਨੇ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਉਹ ਪਿਛਲੇ 4 ਮਹੀਨਿਆਂ ਤੋਂ ਫਰਾਰ ਚਲ ਰਹੇ ਸੀ। ਪੁਲਿਸ ਲਗਾਤਾਰ ਉਸਦੀ ਭਾਲ ਕਰ ਰਹੀ ਸੀ। ਉਸ ਨੇ ਕਈ ਵਾਰ ਅਦਾਲਤ ਵਿੱਚ ਜ਼ਮਾਨਤ ਲਈ ਅਰਜ਼ੀਆਂ ਦਿੱਤੀਆਂ ਸਨ, ਪਰ ਅਦਾਲਤ ਵੱਲੋਂ ਰਾਹਤ ਨਾ ਮਿਲਣ ਤੋਂ ਬਾਅਦ ਉਹ ਸ਼ੁੱਕਰਵਾਰ ਨੂੰ ਆਤਮ ਸਮਰਪਣ ਕਰਨ ਲਈ ਅਦਾਲਤ ਪਹੁੰਚ ਗਿਆ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਤਿੰਨ ਦਿਨ ਦੇ ਰਿਮਾਂਡ 'ਤੇ ਲਿਆ ਹੈ। ਹੁਣ ਉਸ ਨੂੰ 27 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਹ ਹੈ ਪੂਰਾ ਮਾਮਲਾ

ਮੁਲਜ਼ਮ ਐੱਸਆਈ ਨਵੀਨ ਫੋਗਾਟ ਅਤੇ ਉਸਦੇ ਸਾਥੀ ਪੁਲਿਸ ਮੁਲਾਜ਼ਮਾਂ ਵਰਿੰਦਰ ਅਤੇ ਸ਼ਿਵ ਕੁਮਾਰ ਨੇ ਬਠਿੰਡਾ ਦੇ ਵਪਾਰੀ ਸੰਜੇ ਗੋਇਲ ਤੋਂ 2000 ਰੁਪਏ ਦੇ ਨੋਟ ਬਦਲਣ ਦੇ ਨਾਂ 'ਤੇ 1 ਕਰੋੜ ਰੁਪਏ ਲੁੱਟ ਲਏ ਸਨ। ਪੁਲਿਸ ਵਾਲੇ ਸੰਜੇ ਗੋਇਲ ਨੂੰ ਅਗਵਾ ਕਰਕੇ ਸੁੰਨਸਾਨ ਜਗ੍ਹਾ 'ਤੇ ਲੈ ਗਏ ਅਤੇ ਫਿਰ ਉਸ ਨੂੰ ਐੱਨਕਾਊਂਟਰ ਅਤੇ ਨਸ਼ੇ ਦੇ ਕੇਸ 'ਚ ਫਸਾ ਕੇ ਉਸ ਦੀ ਜ਼ਿੰਦਗੀ ਬਰਬਾਦ ਕਰਨ ਦੀ ਧਮਕੀ ਦਿੱਤੀ ਗਈ।

ਪਹਿਲਾ ਵੀ ਲੱਗੇ ਸਨ ਇਲਜ਼ਾਮ

ਚੰਡੀਗੜ੍ਹ ਪੁਲਿਸ ਨਵੀਨ ਫੋਗਾਟ ਨੂੰ ਪਹਿਲਾਂ ਹੀ ਇੱਕ ਵਾਰ ਬਰਖਾਸਤ ਕਰ ਚੁੱਕੀ ਹੈ। ਇਸ ਉਪਰ ਪਹਿਲਾਂ ਵੀ ਇੱਕ ਔਰਤ ਦੇ ਬਲਾਤਕਾਰ ਦੇ ਇਲਜ਼ਾਮ ਲੱਗੇ ਸਨ। ਪਰ ਇਹ ਇਲਜ਼ਾਮ ਅਦਾਲਤ ਵਿੱਚ ਸਾਬਤ ਨਾ ਹੋਣ ਕਾਰਨ ਚੰਡੀਗੜ੍ਹ ਪੁਲਿਸ ਵੱਲੋਂ ਇਸ ਨੂੰ ਬਹਾਲ ਕਰ ਦਿੱਤਾ ਗਿਆ। ਹੁਣ ਐੱਸਆਈ ਨਵੀਨ ਫੋਗਾਟ ਨੂੰ 1 ਕਰੋੜ ਰੁਪਏ ਦੀ ਲੁੱਟ ਦੇ ਮਾਮਲੇ ਵਿੱਚ ਮੁੜ ਬਰਖਾਸਤ ਕਰ ਦਿੱਤਾ ਗਿਆ ਹੈ। ਇਸ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਨੇ ਪ੍ਰਵੀਨ ਸ਼ਾਹ ਸਮੇਤ ਦੋ ਪੁਲਿਸ ਮੁਲਾਜ਼ਮਾਂ, ਇਮੀਗ੍ਰੇਸ਼ਨ ਕੰਪਨੀ ਦੇ ਨੌਕਰ ਕੌਸ਼ਲ, ਗਿੱਲ, ਜਤਿੰਦਰ ਖ਼ਿਲਾਫ਼ 1 ਕਰੋੜ ਰੁਪਏ ਦੀ ਲੁੱਟ ਦਾ ਕੇਸ ਦਰਜ ਕੀਤਾ ਸੀ।

ਇਹ ਵੀ ਪੜ੍ਹੋ