Chandigarh Mayor election: ਸੁਪਰੀਮ ਕੋਰਟ 'ਚ ਸੁਣਵਾਈ ਤੋਂ ਪਹਿਲਾਂ “ਆਪ” ਨੂੰ ਵੱਡਾ ਝਟਕਾ ਦੇਣ ਦੀ ਤਿਆਰੀ ਵਿੱਚ ਭਾਜਪਾ,ਪੜੋ ਪੂਰੀ ਖਬਰ

ਜਿੰਨ੍ਹਾਂ ਤਿੰਨ ਕੌਂਸਲਰਾਂ ਦੀ ਭਾਜਪਾ ਵਿੱਚ ਸ਼ਾਮਲ ਹੋਣ ਦੀ ਗੱਲ ਸਾਹਮਣੇ ਆ ਰਹੀ ਹੈ ਉਨ੍ਹਾਂ ਨਾਲ ਆਪ ਵੱਲੋਂ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ ਪਰ ਉਨ੍ਹਾਂ ਦੇ ਫੋਨ ਬੰਦ ਆ ਰਹੇ ਹਨ।

Share:

Chandigarh Mayor election: ਸੋਮਵਾਰ ਨੂੰ ਚੰਡੀਗੜ੍ਹ ਮੇਅਰ ਚੋਣਾਂ ਨੂੰ ਲੈ ਕੇ ਆਪ ਪਾਰਟੀ ਵੱਲੋਂ ਦਾਇਰ ਕੀਤੀ ਪਟੀਸ਼ਨ ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਹੋ ਜਾ ਰਹੀ ਹੈ ਪਰ ਸੁਣਵਾਈ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਆਪ ਦੇ ਤਿੰਨ ਕੌਂਸਲਰ ਭਾਜਪਾ ਦੇ ਸੰਪਰਕ ਵਿੱਚ ਹਨ। ਇਹ ਕੌਂਸਲਰ ਜਲਦੀ ਹੀ ਭਾਜਪਾ ਵਿੱਚ ਸ਼ਾਮਲ ਹੋ ਕੇ ਪਾਸਾ ਪਲਟ ਸਕਦੇ ਹਨ। ਇਸ ਤੋਂ ਇਲਾਵਾ ਭਾਜਪਾ ਵੱਲੋਂ ਕਾਂਗਰਸ ਦੇ ਕੁਝ ਕੌਂਸਲਰਾਂ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਦੇ ਕੌਂਸਲਰ ਵੀ ਭਾਜਪਾ ਵਿੱਚ ਸ਼ਾਮਲ ਹੋ ਸਕਣ।

30 ਜਨਵਰੀ ਨੂੰ ਹੋਈਆਂ ਸਨ ਚੰਡੀਗੜ੍ਹ ਨਗਰ ਨਿਗਮ ਚੋਣਾਂ

ਵਰਣਨਯੋਗ ਹੈ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ 30 ਜਨਵਰੀ ਨੂੰ ਹੋਈਆਂ ਸਨ, ਜਿਸ ਵਿਚ ਭਾਜਪਾ ਦੇ ਉਮੀਦਵਾਰ ਮਨੋਜ ਸੋਨਕਰ ਅਤੇ ‘ਆਪ’ ਦੇ ਉਮੀਦਵਾਰ ਕੁਲਦੀਪ ਸਿੰਘ ਸਨ। ਇਸ ਚੋਣ ਵਿੱਚ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਨੇ ਅੱਠ ਵੋਟਾਂ ਰੱਦ ਕਰਕੇ ਭਾਜਪਾ ਉਮੀਦਵਾਰ ਨੂੰ ਜੇਤੂ ਕਰਾਰ ਦਿੱਤਾ। ਆਪ-ਕਾਂਗਰਸ ਗਠਜੋੜ ਨੇ ਦੋਸ਼ ਲਾਇਆ ਕਿ ਪ੍ਰੀਜ਼ਾਈਡਿੰਗ ਅਫਸਰ ਨੇ ਇਹ ਵੋਟਾਂ ਜਾਣਬੁੱਝ ਕੇ ਰੱਦ ਕਰਵਾਈਆਂ ਹਨ। 'ਆਪ' ਇਸ ਫੈਸਲੇ ਖਿਲਾਫ ਪਹਿਲਾਂ ਪੰਜਾਬ ਹਰਿਆਣਾ ਹਾਈਕੋਰਟ ਗਈ ਅਤੇ ਫਿਰ ਫੌਰੀ ਰਾਹਤ ਨਾ ਮਿਲਣ 'ਤੇ ਸੁਪਰੀਮ ਕੋਰਟ 'ਚ ਅਰਜ਼ੀ ਦਾਇਰ ਕੀਤੀ।

ਕੱਲ ਹੋਣੀ ਹੈ ਸੁਣਵਾਈ

ਇਸ ਦੀ ਸੁਣਵਾਈ ਹੁਣ 19 ਫਰਵਰੀ ਨੂੰ ਹੈ। ਸੁਣਵਾਈ ਤੋਂ ਪਹਿਲਾਂ ਭਾਜਪਾ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਝਟਕਾ ਦੇ ਕੇ ਸਾਰੀ ਖੇਡ ਨੂੰ ਆਪਣੇ ਪੱਖ 'ਚ ਕਰਨਾ ਚਾਹੁੰਦੀ ਹੈ। ਸੰਭਾਵਨਾ ਹੈ ਕਿ ਜੇਕਰ ਸੁਪਰੀਮ ਕੋਰਟ ਵੱਲੋਂ ਮੁੜ ਮੇਅਰ ਦੀ ਚੋਣ ਕਰਵਾਉਣ ਦਾ ਫੈਸਲਾ ਕੀਤਾ ਜਾਂਦਾ ਹੈ ਤਾਂ ਵੀ ਇਹ ਚੋਣ ਆਸਾਨੀ ਨਾਲ ਜਿੱਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ