Chandigarh Mayor Election: ਕਾਂਗਰਸ ਵੱਲੋਂ ਦਾਇਰ ਪਟੀਸ਼ਨ 'ਤੇ ਹਾਈਕੋਰਟ 'ਚ ਸੁਣਵਾਈ ਅੱਜ

ਕਾਂਗਰਸ ਅਤੇ ਆਮ ਆਦਮੀ ਪਾਰਟੀ ਲਗਾਤਾਰ ਡੀਸੀ ਵੱਲੋਂ ਨਿਯੁਕਤ ਰਿਟਰਨਿੰਗ ਅਫ਼ਸਰ ਅਨਿਲ ਮਸੀਹ 'ਤੇ ਚੋਣਾਂ 'ਚ ਧਾਂਦਲੀ ਦੇ ਦੋਸ਼ ਲਗਾ ਰਹੀਆਂ ਹਨ। ਉਸ ਦਾ ਕਹਿਣਾ ਹੈ ਕਿ ਮਸੀਹ ਨੇ ਜਾਣਬੁੱਝ ਕੇ ਗਠਜੋੜ ਦੀਆਂ ਅੱਠ ਵੋਟਾਂ ਨੂੰ ਆਪ ਟਿੱਕ ਕਰਕੇ ਰੱਦ ਕਰ ਦਿੱਤਾ ਹੈ। ਇਸ ਦੇ ਲਈ ਉਨ੍ਹਾਂ ਵੱਲੋਂ ਵੀਡੀਓ ਰਿਕਾਰਡ ਵੀ ਪੇਸ਼ ਕੀਤਾ ਗਿਆ ਹੈ।

Share:

Punjab News: 30 ਜਨਵਰੀ ਨੂੰ ਚੰਡੀਗੜ੍ਹ ਵਿੱਚ ਹੋਈਆਂ ਮੇਅਰ ਦੀਆਂ ਚੋਣਾਂ ਨੂੰ ਲੈ ਕੇ ਚੱਲ ਰਿਹਾ ਵਿਵਾਦ ਹਰ ਦਿਨ ਨਵਾਂ ਮੋੜ ਲੈ ਰਿਹਾ ਹੈ। ਅੱਜ ਇਸ ਮਾਮਲੇ 'ਚ ਕਾਂਗਰਸ ਵੱਲੋਂ ਦਾਇਰ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਸੁਣਵਾਈ ਹੋਵੇਗੀ। ਦੱਸ ਦਈਏ ਕਿ ਇਹ ਪਟੀਸ਼ਨ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਨੂੰ ਲੈ ਕੇ ਦਾਇਰ ਕੀਤੀ ਗਈ ਹੈ। ਕਾਬਿਲੇ ਗੌਰ ਹੈ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵੀ ਮੇਅਰ ਚੋਣਾਂ ਨੂੰ ਲੈ ਕੇ ਪਟੀਸ਼ਨ ਦਾਇਰ ਕੀਤੀ ਸੀ ਜਿਸ 'ਤੇ ਸੁਣਵਾਈ 26 ਫਰਵਰੀ ਨੂੰ ਹੋਣੀ ਹੈ।

ਆਪ ਪਾਰਟੀ ਵੱਲੋਂ ਅੱਜ ਛੇਵੇਂ ਦਿਨ ਕੀਤੀ ਜਾਵੇਗੀ ਭੁੱਖ ਹੜਤਾਲ

ਕਾਂਗਰਸ ਅਤੇ ਆਮ ਆਦਮੀ ਪਾਰਟੀ ਵੀ ਮੇਅਰ ਚੋਣਾਂ ਨੂੰ ਲੈ ਕੇ ਲਗਾਤਾਰ ਸੜਕਾਂ 'ਤੇ ਪ੍ਰਦਰਸ਼ਨ ਕਰ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ ਅੱਜ ਛੇਵੇਂ ਦਿਨ ਭੁੱਖ ਹੜਤਾਲ ਕੀਤੀ ਜਾਵੇਗੀ। ਕਾਂਗਰਸ ਯੂਥ ਵੱਲੋਂ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕੱਲ੍ਹ ਰੋਸ ਪ੍ਰਦਰਸ਼ਨ ਕਰ ਰਹੇ ਚੰਡੀਗੜ੍ਹ ਯੂਥ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਸੀ। ਕੱਲ੍ਹ ਉਹ ਫਰਜ਼ੀ ਮੇਅਰ ਹੋਣ ਦਾ ਦੋਸ਼ ਲਾ ਕੇ ਮੇਅਰ ਦੇ ਦਫ਼ਤਰ ਨੂੰ ਤਾਲਾ ਲਾਉਣ ਦੀ ਕੋਸ਼ਿਸ਼ ਕਰ ਰਹੇ ਸਨ।

ਇਹ ਵੀ ਪੜ੍ਹੋ