Chandigarh Mayor Election: ਹੁਣ ਕਾਂਗਰਸ ਨੇ ਵੀ ਹਾਈਕੋਰਟ ਵਿੱਚ ਪਟੀਸ਼ਨ ਕੀਤੀ ਦਾਇਰ

ਇਸ ਮਾਮਲੇ ਵਿੱਚ ਕਾਂਗਰਸੀ ਆਗੂ ਅਤੇ ਐਡਵੋਕੇਟ ਰਾਜੀਵ ਸ਼ਰਮਾ ਵੱਲੋਂ 6 ਫਰਵਰੀ ਨੂੰ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਵਿੱਚ ਉਨ੍ਹਾਂ ਨੇ ਮੇਅਰ ਚੋਣਾਂ ਵਿੱਚ ਹੋਈ ਧਾਂਦਲੀ ਦਾ ਜ਼ਿਕਰ ਕੀਤਾ ਸੀ। ਇਸ ਆਧਾਰ 'ਤੇ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀਆਂ ਚੋਣਾਂ ਰੱਦ ਕਰਨ ਲਈ ਪਟੀਸ਼ਨ ਦਾਇਰ ਕੀਤੀ ਗਈ ਹੈ।

Share:

Punjab News: ਚੰਡੀਗੜ੍ਹ ਵਿੱਚ ਮੇਅਰ ਦੀਆਂ ਚੋਣਾਂ 30 ਜਨਵਰੀ ਨੂੰ ਹੋਇਆ ਸਨ ਅਤੇ ਭਾਜਪਾ ਦਾ ਮੇਅਰ ਬਣਾਇਆ ਗਿਆ ਸੀ। ਜਿਸ ਤੋਂ ਬਾਅਦ  ਕਾਂਗਰਸ ਅਤੇ ਆਪ ਪਾਰਟੀ ਦੇ ਵੱਲੋਂ ਵੋਟਾਂ ਵਿੱਚ ਹੇਰਾ ਫੇਰੀ ਦੇ ਆਰੋਪ ਲਾਉਂਦੇ ਹੋਏ  ਹਾਇਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ। ਹੁਣ ਇਹ ਮਾਮਲਾ ਹੋਰ ਗਰਮਾਉਂਦਾ ਨਜ਼ਰ ਆ ਰਿਹਾ ਹੈ। ਆਮ ਆਦਮੀ ਪਾਰਟੀ ਤੋਂ ਬਾਅਦ ਹੁਣ ਕਾਂਗਰਸ ਪਾਰਟੀ ਦੇ ਸੀਨੀਅਰ ਡਿਪਟੀ ਮੇਅਰ ਉਮੀਦਵਾਰ ਗੁਰਪ੍ਰੀਤ ਸਿੰਘ ਅਤੇ ਡਿਪਟੀ ਮੇਅਰ ਨਿਰਮਲਾ ਦੇਵੀ ਨੇ ਵੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿੱਚ ਭਾਜਪਾ ਦੇ ਸੀਨੀਅਰ ਡਿਪਟੀ ਮੇਅਰ ਕੁਲਜੀਤ ਸਿੰਘ ਸੰਧੂ ਅਤੇ ਡਿਪਟੀ ਮੇਅਰ ਰਾਜਿੰਦਰ ਸ਼ਰਮਾ ਵੱਲੋਂ ਚੋਣ ਧਾਂਦਲੀ ਦਾ ਹਵਾਲਾ ਦੇ ਕੇ ਚੁਣੌਤੀ ਦਿੱਤੀ ਗਈ ਹੈ।

ਹਾਈ ਕੋਰਟ ਤੋਂ ਬਾਅਦ ਸੁਪਰੀਮ ਕੋਰਟ ਕੀਤੀ ਗਈ ਸੀ ਪਹੁੰਚ

ਪਹਿਲਾਂ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਮੇਅਰ ਗਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਵੱਲੋਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਸੀ। ਪਰ ਇੱਥੋਂ ਉਸ ਨੂੰ ਕੋਈ ਰਾਹਤ ਨਹੀਂ ਮਿਲੀ। ਇਸ ਤੋਂ ਬਾਅਦ ਉਨ੍ਹਾਂ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ। ਸੁਪਰੀਮ ਕੋਰਟ ਨੇ ਇਸ ਮਾਮਲੇ 'ਚ ਸਖ਼ਤ ਟਿੱਪਣੀ ਕੀਤੀ ਸੀ। ਹੁਣ ਇਸ ਮਾਮਲੇ 'ਤੇ ਸੁਪਰੀਮ ਕੋਰਟ '19 ਫਰਵਰੀ ਨੂੰ ਸੁਣਵਾਈ ਹੋਵੇਗੀ। ਇਸ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ ਵੀ 26 ਫਰਵਰੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪੈਂਡਿੰਗ ਹੈ।

ਇਹ ਵੀ ਪੜ੍ਹੋ