Chandigarh mayor election: ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ, ਮੇਅਰ ਮਨੋਜ ਸੋਨਕਰ ਨੇ ਦਿੱਤਾ ਅਸਤੀਫਾ

ਸੁਪਰੀਮ ਕੋਰਟ ਨੇ ਇਸ 'ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਫਟਕਾਰ ਲਗਾਈ ਸੀ ਅਤੇ ਮਾਮਲੇ ਦੀ ਅਗਲੀ ਸੁਣਵਾਈ 19 ਫਰਵਰੀ 'ਤੇ ਰੱਖੀ ਗਈ ਹੈ। ਜਿਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਵਾਬ ਦਾਖ਼ਲ ਕੀਤਾ ਜਾਵੇਗਾ।

Share:

Punjab News: ਚੰਡੀਗੜ੍ਹ ਦੇ ਨਵੇਂ ਬਣੇ ਮੇਅਰ ਮਨੋਜ ਸੋਨਕਰ ਦੇ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਹੈ। ਦੱਸ ਦਈਏ ਕਿ 30 ਜਨਵਰੀ ਨੂੰ ਮਨੋਜ ਸੋਨਕਰ ਮੇਅਰ ਚੁਣੇ ਗਏ ਸਨ। ਉਨ੍ਹਾਂ ਦੀ ਚੋਣ ਨੂੰ ਲੈ ਕੇ ਕਾਫੀ ਵਿਵਾਦ ਹੋਇਆ ਸੀ। ਮਾਮਲਾ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਸੀ। ਅੱਜ ਇਸ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਹੋਣੀ ਹੈ। ਇਸ ਤੋਂ ਪਹਿਲਾਂ ਐਤਵਾਰ ਰਾਤ ਨੂੰ ਮੇਅਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਜੇਪੀ ਮਲਹੋਤਰਾ ਨੇ ਇਸ ਦੀ ਪੁਸ਼ਟੀ ਕੀਤੀ ਹੈ।

ਸੁਪਰੀਮ ਕੋਰਟ ਦੀ ਚੰਡੀਗੜ੍ਹ ਪ੍ਰਸ਼ਾਸਨ ਨੂੰ ਫਟਕਾਰ

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਮੇਅਰ ਚੋਣਾਂ ਵਿੱਚ ਪ੍ਰੀਜ਼ਾਈਡਿੰਗ ਅਫਸਰ ਦੀ ਇੱਕ ਵੀਡੀਓ ਵੀ ਵਾਇਰਲ ਹੋਈ ਸੀ, ਜਿਸ ਵਿੱਚ ਉਹ ਕਥਿਤ ਤੌਰ ’ਤੇ ਉਨ੍ਹਾਂ ਕੌਂਸਲਰਾਂ ਦੀਆਂ ਵੋਟਾਂ ਦੀ ਨਿਸ਼ਾਨਦੇਹੀ ਕਰਦਾ ਦਿਖਾਈ ਦੇ ਰਿਹਾ ਸੀ ਜਿਨ੍ਹਾਂ ਨੇ ਉਨ੍ਹਾਂ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਸੀ। ਸੁਪਰੀਮ ਕੋਰਟ ਨੇ ਇਸ 'ਤੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਫਟਕਾਰ ਲਗਾਈ ਸੀ ਅਤੇ ਮਾਮਲੇ ਦੀ ਅਗਲੀ ਸੁਣਵਾਈ 19 ਫਰਵਰੀ 'ਤੇ ਰੱਖੀ ਗਈ ਹੈ। ਜਿਸ ਸਬੰਧੀ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਵਾਬ ਦਾਖ਼ਲ ਕੀਤਾ ਜਾਵੇਗਾ।

ਸੁਣਵਾਈ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਤਿੰਨ ਕੌਂਸਲਰ ਭਾਜਪਾ ਵਿੱਚ ਸ਼ਾਮਲ

ਇਸ ਚੋਣ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ, ਜਦੋਂ ਕਿ ‘ਆਪ’ ਦੇ ਤਿੰਨ ਕੌਂਸਲਰ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਹ ਪਹਿਲਾਂ ਤੋਂ ਹੀ ਭਾਜਪਾ ਦੇ ਸੰਪਰਕ ਵਿੱਚ ਦੱਸੇ ਜਾਂਦੇ ਹਨ। ਹੁਣ ਭਾਜਪਾ ਕੋਲ 14 ਦੀ ਬਜਾਏ 17 ਕੌਂਸਲਰ ਹਨ ਅਤੇ ਭਾਜਪਾ ਦੇ ਸੰਸਦ ਮੈਂਬਰ ਦੀ ਇੱਕ ਵੋਟ ਪਾਰਟੀ ਦੇ ਖਾਤੇ ਵਿੱਚ ਜਾਵੇਗੀ।

 

ਇਹ ਵੀ ਪੜ੍ਹੋ