Chandigarh Mayor Elections: 'ਆਪ' ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰ ਸਕਦੀ ਹੈ।

Share:

Punjab News: ਅੱਜ ਸੁਪਰੀਮ ਕੋਰਟ ਆਪ ਪਾਰਟੀ ਦੇ ਇਕ ਕੌਂਸਲਰ ਦੀ ਉਸ ਪਟੀਸ਼ਨ 'ਤੇ ਸੁਣਵਾਈ ਕਰੇਗਾ ਜਿਸ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਗਈ ਸੀ ਜਿਸ ਵਿਚ ਚੰਡੀਗੜ੍ਹ ਵਿਚ ਨਵੇਂ ਸਿਰੇ ਤੋਂ ਮੇਅਰ ਚੋਣਾਂ ਕਰਵਾਉਣ ਦੀ ਮੰਗ 'ਤੇ ਕੋਈ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਆਪ-ਕਾਂਗਰਸ ਗਠਜੋੜ ਨੂੰ ਝਟਕਾ

ਮੇਅਰ ਦੇ ਉਮੀਦਵਾਰ ਕੌਂਸਲਰ ਕੁਲਦੀਪ ਕੁਮਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਦਾ ਜ਼ਿਕਰ ਕੀਤਾ ਸੀ ਅਤੇ ਤੁਰੰਤ ਸੁਣਵਾਈ ਦੀ ਬੇਨਤੀ ਕੀਤੀ ਸੀ। ਭਾਜਪਾ ਨੇ ਚੰਡੀਗੜ੍ਹ ਦੇ ਮੇਅਰ ਦੀ ਚੋਣ ਜਿੱਤ ਲਈ ਸੀ। ਇਹ ਚੋਣ ਨਤੀਜੇ ਕਾਂਗਰਸ-ਆਪ ਗਠਜੋੜ ਲਈ ਵੱਡਾ ਝਟਕਾ ਸੀ।

ਆਮ ਆਦਮੀ ਪਾਰਟੀ ਦੇ ਦੋਸ਼

'ਆਪ' ਨੇ ਦੋਸ਼ ਲਾਇਆ ਸੀ ਕਿ ਚੋਣਾਂ ਆਜ਼ਾਦ ਅਤੇ ਨਿਰਪੱਖ ਢੰਗ ਨਾਲ ਨਹੀਂ ਕਰਵਾਈਆਂ ਗਈਆਂ। ਬੈਲਟ ਪੇਪਰਾਂ ਨਾਲ ਛੇੜਛਾੜ ਕੀਤੀ ਗਈ ਅਤੇ ਨਤੀਜੇ ਭਾਜਪਾ ਦੇ ਹੱਕ ਵਿੱਚ ਐਲਾਨ ਦਿੱਤੇ ਗਏ। ਪਟੀਸ਼ਨ ਵਿੱਚ ਮੇਅਰ ਦੀ ਚੋਣ ਦੀ ਪ੍ਰਕਿਰਿਆ ਨੂੰ ਰੱਦ ਕਰਨ, ਚੋਣ ਨਾਲ ਸਬੰਧਤ ਸਾਰਾ ਰਿਕਾਰਡ ਸੀਲ ਕਰਨ, ਮੇਅਰ ਨੂੰ ਅਹੁਦਾ ਸੰਭਾਲਣ 'ਤੇ ਪਾਬੰਦੀ ਲਗਾਉਣ, ਸਮੁੱਚੀ ਚੋਣ ਪ੍ਰਕਿਰਿਆ ਵਿੱਚ ਹੋਈ ਧਾਂਦਲੀ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ। ਇਸ ਤੋਂ ਇਲਾਵਾ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਨਵੀਆਂ ਚੋਣਾਂ ਕਰਵਾਉਣ ਦੀ ਵੀ ਮੰਗ ਕੀਤੀ ਗਈ ਹੈ।

ਇਹ ਵੀ ਪੜ੍ਹੋ