CHANDIGARH: ਪੁਲਿਸ ਮੁਲਾਜ਼ਮਾਂ ਨੂੰ ਧੱਕਾ ਦੇ ਕੇ ਕੈਦੀ ਫਰਾਰ, ਇਲਾਜ ਲਈ ਲਿਆਂਦਾ ਸੀ ਹਸਪਤਾਲ, ਤੀਜੀ ਮੰਜ਼ਿਲ ਤੋਂ ਮਾਰੀ ਛਾਲ

ਮੁਲਜ਼ਮ ਨੂੰ ਪੁਲਿਸ ਨੇ ਇਲਾਜ ਲਈ ਦਾਖ਼ਲ ਕਰਵਾਇਆ ਸੀ। ਪਰ ਕੁਝ ਦੇਰ ਬਾਅਦ ਹੀ ਉਹ ਪੁਲਿਸ ਮੁਲਾਜ਼ਮਾਂ ਨੂੰ ਧੱਕਾ ਦੇ ਕੇ ਭੱਜ ਗਿਆ। ਉਸ ਨੇ ਹਸਪਤਾਲ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ ਹੈ। ਜਾਣਕਾਰੀ ਮੁਤਾਬਕ ਉਹ ਨਿਹੰਗ ਸਿੱਖ ਦੱਸਿਆ ਜਾਂਦਾ ਹੈ।

Share:

ਚੰਡੀਗੜ੍ਹ ਦੇ ਸੈਕਟਰ-32 ਸਥਿਤ ਸਰਕਾਰੀ ਹਸਪਤਾਲ ਵਿੱਚ ਇਲਾਜ ਲਈ ਲਿਆਂਦਾ ਗਿਆ ਕੈਦੀ ਪੁਲਿਸ ਮੁਲਾਜ਼ਮਾਂ ਨੂੰ ਧੱਕਾ ਦੇ ਕੇ ਫਰਾਰ ਹੋ ਗਿਆ। ਕੈਦੀ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ ਹੈ। ਉਸ ਨੂੰ ਰਾਤ ਕਰੀਬ ਡੇਢ ਵਜੇ ਅੰਬਾਲਾ ਕੇਂਦਰੀ ਜੇਲ੍ਹ ਤੋਂ ਲਿਆਂਦਾ ਗਿਆ ਸੀ। ਉਸ ਨੇ ਜੇਲ੍ਹ ਵਿੱਚ ਕੱਚ ਨਿਗਲ ਲਿਆ ਸੀ, ਜਿਸ ਦੇ ਚਲਦੇ ਗੰਭੀਰ ਹਾਲਤ ਕਾਰਨ ਉਸ ਨੂੰ ਹਸਪਤਾਲ ਲਿਆਂਦਾ ਗਿਆ।

ਚੰਡੀਗੜ੍ਹ ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਅੰਬਾਲਾ ਪੁਲਿਸ ਨੇ ਇਸ ਮਾਮਲੇ ਵਿੱਚ ਚੰਡੀਗੜ੍ਹ ਦੇ ਸੈਕਟਰ-34 ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਸ਼ਿਕਾਇਤ ਤੋਂ ਬਾਅਦ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਕੈਦੀ ਖ਼ਿਲਾਫ਼ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋਣ ਦਾ ਕੇਸ ਵੀ ਦਰਜ ਕੀਤਾ ਜਾ ਰਿਹਾ ਹੈ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ। ਪੁਲਿਸ ਕੈਮਰਿਆਂ ਦੀ ਰਿਕਾਰਡਿੰਗ ਅਨੁਸਾਰ ਮੁਲਜ਼ਮ ਕਿੱਥੇ ਭੱਜ ਗਿਆ ਹੈ? ਇਸ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ