ਡੇਰਾਬੱਸੀ 'ਚ ਹੋਈ ਠਾਅ-ਠਾਅ, 5 ਨੌਜਵਾਨਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਡੇਰਾਬੱਸੀ ਪੁਲਿਸ ਮੌਕੇ ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਮੌਕੇ ਤੇ 2 ਖੋਲ ਵੀ ਬਰਾਮਦ ਹੋਏ ਹਨ। ਜਾਂਚ ਦੌਰਾਨ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਗਈ ਹੈ। 

Share:

ਮੋਹਾਲੀ ਦੇ ਡੇਰਾਬੱਸੀ 'ਚ ਗੋਲੀਆਂ ਚਲਣ ਦਾ ਮਾਮਲਾ ਸਾਹਮਣੇ ਆਇਆ ਹੈ। 5 ਨੌਜਵਾਨਾਂ ਨੇ ਭੱਜ ਕੇ ਆਪਣੀ ਜਾਣ ਬਚਾਈ ਹੈ। ਇਹ ਘਟਨਾ ਬੁੱਧਵਾਰ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ 3 ਹਮਲਾਵਰਾਂ ਨੇ ਗੋਲੀਬਾਰੀ ਕੀਤੀ। ਇਸ ਤੋਂ ਬਾਅਦ ਨੌਜਵਾਨਾਂ ਨੂੰ ਭਾਜੜ ਪੈ ਗਈ। ਉਥੇ ਹੀ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਡੇਰਾਬੱਸੀ ਪੁਲਿਸ ਮੌਕੇ ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਮੌਕੇ ਤੇ 2 ਖੋਲ ਵੀ ਬਰਾਮਦ ਹੋਏ ਹਨ। ਜਾਂਚ ਦੌਰਾਨ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕੀਤੀ ਗਈ ਹੈ। ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ। ਸੀਸੀਟੀਵੀ ਵਿੱਚ ਮੁਲਜ਼ਮਾਂ ਦੇ ਚਿਹਰੇ ਸਾਫ਼ ਨਜ਼ਰ ਨਹੀਂ ਆ ਰਹੇ ਹਨ।

ਮਾਮਲੇ ਨੂੰ ਪੁਰਾਣੀ ਰੰਜਿਸ਼ ਨਾਲ ਜੋੜ ਕੇ ਦੇਖ ਰਹੀ ਪੁਲਿਸ

ਪੁਲਿਸ ਸੂਤਰਾਂ ਦਾ ਕਹਿਣਾ ਹੈ ਕਿ ਮਾਮਲੇ ਦਾ ਇੱਕ ਮੁਲਜ਼ਮ ਪਿੰਡ ਮਹਿਮਦਪੁਰ ਦਾ ਰਹਿਣ ਵਾਲਾ ਹੈ। ਜਿਸ 'ਤੇ ਰਾਮਦਾਸੀਆ ਇਲਾਕੇ 'ਚ ਗੋਲੀਬਾਰੀ ਕਰਨ ਦਾ ਵੀ ਦੋਸ਼ ਹੈ। ਪੁਲਿਸ ਇਸ ਮਾਮਲੇ ਨੂੰ ਪੁਰਾਣੀ ਰੰਜਿਸ਼ ਨਾਲ ਜੋੜ ਕੇ ਦੇਖ ਰਹੀ ਹੈ। ਸਾਹਿਲ, ਅਭੀ ਪਾਹਵਾ, ਮਨਪ੍ਰੀਤ, ਰੋਹਨ ਅਤੇ ਅੰਕੁਸ਼ ਡੇਰਾਬੱਸੀ ਦੀ ਵਾਲਮੀਕੀ ਬਸਤੀ 'ਚ ਧਰਮਸ਼ਾਲਾ ਨੇੜੇ ਖੜ੍ਹੇ ਸਨ। ਫਿਰ ਤਿੰਨ ਹਮਲਾਵਰਾਂ ਨੇ ਉਨ੍ਹਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਉਨ੍ਹਾਂ ਨੂੰ ਦੇਖ ਕੇ ਪੰਜੇ ਨੌਜਵਾਨ ਉਥੋਂ ਭੱਜ ਗਏ। ਗੋਲੀਬਾਰੀ ਕਰਨ ਤੋਂ ਬਾਅਦ ਤਿੰਨੋਂ ਮੁਲਜ਼ਮ ਮੋਟਰਸਾਈਕਲ ’ਤੇ ਬੱਸ ਸਟੈਂਡ ਵੱਲ ਭੱਜ ਗਏ। ਸਾਹਿਲ ਨੇ ਪੁਲਿਸ ਨੂੰ ਫੋਨ ਕਰਕੇ ਇਸ ਦੀ ਸੂਚਨਾ ਦਿੱਤੀ। 

ਇਹ ਵੀ ਪੜ੍ਹੋ