3 ਸਾਲ ਪੁਰਾਣੇ ਮਾਮਲੇ ਵਿੱਚ “ਆਪ” ਦੇ 4 ਆਗੂਆਂ ਖਿਲਾਫ Chandigarh ਦੀ ਅਦਾਲਤ 'ਚ ਚਾਰਜਸ਼ੀਟ ਦਾਇਰ

ਆਮ ਆਦਮੀ ਪਾਰਟੀ (ਆਪ) ਪੰਜਾਬ ਅਤੇ ਇਸ ਦੇ Chandigarh ਮਹਿਲਾ ਵਿੰਗ ਨੇ ਕਰਨਾਲ ਦੇ ਬਸਤਾਰਾ ਟੋਲ ਪਲਾਜ਼ਾ 'ਤੇ ਕਿਸਾਨਾਂ 'ਤੇ ਹੋਏ ਲਾਠੀਚਾਰਜ ਅਤੇ ਔਰਤਾਂ ਨਾਲ ਕਥਿਤ ਬਦਸਲੂਕੀ ਦੇ ਖਿਲਾਫ ਪ੍ਰਦਰਸ਼ਨ ਕੀਤਾ ਸੀ। ਪ੍ਰਦਰਸ਼ਨਕਾਰੀਆਂ ਨੇ ਸੈਕਟਰ-37/ਏ ਸਥਿਤ ਪੰਜਾਬ ਭਾਜਪਾ ਦਫ਼ਤਰ ਦਾ ਘਿਰਾਓ ਕੀਤਾ ਅਤੇ ਭਾਜਪਾ ਆਗੂਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਸੀ।

Share:

Punjab News: ਕਰੀਬ 3 ਸਾਲ ਪੁਰਾਣੇ ਇੱਕ ਅਪਰਾਧਿਕ ਮਾਮਲੇ ਵਿੱਚ Chandigarh ਪੁਲਿਸ ਪ੍ਰਸ਼ਾਸਨ ਨੇ ਆਮ ਆਦਮੀ ਪਾਰਟੀ ਦੇ ਚਾਰ ਨੇਤਾਵਾਂ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਹੈ। ਇਨ੍ਹਾਂ ਵਿੱਚ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਵੀ ਸ਼ਾਮਲ ਹਨ। 'ਆਪ' ਆਗੂਆਂ ਨੇ ਅਗਸਤ 2021 'Chandigarh  ਸੈਕਟਰ 37 ਸਥਿਤ ਭਾਜਪਾ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਸੀ।

ਸੈਕਟਰ-39 ਥਾਣੇ ਦੀ ਪੁਲਿਸ ਨੇ ਇਹ ਕੇਸ ਆਈਪੀਸੀ 332, 353, 188, 269, 270 ਤਹਿਤ ਦਰਜ ਕੀਤਾ ਸੀ। ਇਸ ਕੇਸ ਦੇ ਹੋਰ ਮੁਲਜ਼ਮਾਂ ਵਿੱਚ ਰਾਜਵਿੰਦਰ ਕੌਰ ਗਿੱਲ, ਡਾ. ਸੰਨੀ ਸਿੰਘ ਆਹਲੂਵਾਲੀਆ ਅਤੇ ਅਰਸ਼ਦੀਪ ਸਿੰਘ ਦੇ ਨਾਂ ਸ਼ਾਮਲ ਹਨ।

ਸਬ ਇੰਸਪੈਕਟਰ ਮਹਾਬੀਰ ਸਿੰਘ ਨੇ ਕਰਵਾਈ ਸੀ ਸ਼ਿਕਾਇਤ ਦਰਜ

ਦਰਜ ਕੇਸ ਵਿੱਚ Chandigarh  ਪੁਲਿਸ ਦੇ ਸਹਾਇਕ ਸਬ ਇੰਸਪੈਕਟਰ ਮਹਾਬੀਰ ਸਿੰਘ ਸ਼ਿਕਾਇਤਕਰਤਾ ਸਨ। ਉਸ ਨੇ ਸ਼ਿਕਾਇਤ ਵਿਚ ਕਿਹਾ ਸੀ ਕਿ ਗਿੱਲ, ਅਨਮੋਲ ਗਗਨ, ਆਹਲੂਵਾਲੀਆ ਅਤੇ ਅਰਸ਼ਦੀਪ ਅਤੇ 'ਆਪ' ਮਹਿਲਾ ਵਿੰਗ ਦੇ ਕਈ ਹੋਰ ਵਰਕਰ ਭਾਜਪਾ ਦਫ਼ਤਰ ਦੇ ਬਾਹਰ ਇਕੱਠੇ ਹੋਏ ਅਤੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਵਿੱਚ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਏ। ਇਸ ਤੋਂ ਇਲਾਵਾ ਕਰੋਨਾ ਦੌਰਾਨ ਸਮਾਜਿਕ ਦੂਰੀ ਦੇ ਨਿਯਮਾਂ ਦੀ ਵੀ ਉਲੰਘਣਾ ਕੀਤੀ ਗਈ।

ਇਹ ਵੀ ਪੜ੍ਹੋ