ਮੁੱਖ ਮੰਤਰੀ ਭਗਵੰਤ ਮਾਨ ਨੇ 13 ਮਾਰਚ ਨੂੰ ਸੱਦੀ ਕੈਬਨਿਟ ਮੀਟਿੰਗ, ਔਰਤਾਂ ਨੂੰ 1000 ਰੁਪਏ ਮਹੀਨਾ ਦੇਣ 'ਤੇ ਹੋ ਸਕਦਾ ਵਿਚਾਰ

ਇਸਤੋਂ ਇਲਾਵਾ ਕੈਬਨਿਟ ਮੀਟਿੰਗ ਦੌਰਾਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਰਬਸੰਮਤੀ ਨਾਲ ਕੋਈ ਨਵਾਂ ਏਜੰਡਾ ਲਿਆਉਣ ਬਾਰੇ ਵੀ ਚਰਚਾ ਕੀਤੀ ਜਾ ਸਕਦੀ ਹੈ। ਫਿਲਹਾਲ ਮੁੱਖ ਮੰਤਰੀ ਨੇ ਸਿਰਫ ਮੀਟਿੰਗ ਸੱਦੀ ਹੈ ਤੇ ਏਜੰਡੇ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ। 

Courtesy: file photo

Share:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ 13 ਮਾਰਚ ਨੂੰ ਸਵੇਰੇ 11:00 ਵਜੇ ਮੁੱਖ ਮੰਤਰੀ ਰਿਹਾਇਸ਼, ਕੋਠੀ ਨੰ: 45, ਸੈਕਟਰ-2 ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਬਾਅਦ 'ਚ ਜਾਰੀ ਕੀਤਾ ਜਾਵੇਗਾ। ਸੂਤਰਾਂ ਦੇ ਅਨੁਸਾਰ ਇਸ ਮੀਟਿੰਗ 'ਚ ਬਜਟ ਸ਼ੈਸ਼ਨ ਨੂੰ ਲੈਕੇ ਵਿਚਾਰਾਂ ਹੋ ਸਕਦੀਆਂ ਹਨ। ਇਸਦੇ ਨਾਲ ਹੀ ਕੈਬਨਿਟ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਵੱਲੋ ਔਰਤਾਂ ਨੂੰ 1000 ਰੁਪਏ ਮਹੀਨਾ ਦੇਣ ਦੇ ਵਾਅਦੇ ਉਪਰ ਵਿਚਾਰ ਕੀਤਾ ਜਾ ਸਕਦਾ ਹੈ ਤੇ ਇਸਦੇ ਲਈ ਬਜਟ ਲਿਆਉਣ ਨੂੰ ਲੈ ਕੇ ਵੀ ਵਿਚਾਰ ਕਰਨ ਦੀ ਖ਼ਬਰ ਹੈ। ਇਸਤੋਂ ਇਲਾਵਾ ਕੈਬਨਿਟ ਮੀਟਿੰਗ ਦੌਰਾਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਰਬਸੰਮਤੀ ਨਾਲ ਕੋਈ ਨਵਾਂ ਏਜੰਡਾ ਲਿਆਉਣ ਬਾਰੇ ਵੀ ਚਰਚਾ ਕੀਤੀ ਜਾ ਸਕਦੀ ਹੈ। ਫਿਲਹਾਲ ਮੁੱਖ ਮੰਤਰੀ ਨੇ ਸਿਰਫ ਮੀਟਿੰਗ ਸੱਦੀ ਹੈ ਤੇ ਏਜੰਡੇ ਬਾਰੇ ਕੋਈ ਖੁਲਾਸਾ ਨਹੀਂ ਕੀਤਾ ਗਿਆ ਹੈ। 

ਕੈਬਨਿਟ ਮੀਟਿੰਗ ਸਬੰਧੀ ਜਾਰੀ ਪੱਤਰ ਹੇਠਾਂ ਦੇਖੋ....

 

photo
photo ਕੈਬਨਿਟ ਮੀਟਿੰਗ ਦਾ ਪੱਤਰ

 

 

ਇਹ ਵੀ ਪੜ੍ਹੋ