Sangrur: ਮੁੱਖ ਮੰਤਰੀ ਮਾਨ ਨੇ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਸੌਂਪੇ ਨਿਯੁਕਤੀ ਪੱਤਰ 

Sangrur: ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਨੌਕਰੀ ਦਾ ਮਤਲਬ ਪੂਰੇ ਪਰਿਵਾਰ ਦੇ ਜੀਵਨ ਜਿਉਣ ਦੇ ਸਲੀਕੇ ਵਿੱਚ ਗੁਣਾਤਮਕ ਤਬਦੀਲੀ ਆ ਜਾਂਦੀ ਹੈ। ਭਾਵੇਂ ਪਹਿਲਾਂ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਰਾਹੀਂ ਨੌਕਰੀਆਂ ਦਿੱਤੀਆਂ ਜਾਂਦੀਆਂ ਸਨ ਪਰ ਹੁਣ ਨੌਕਰੀਆਂ ਸਿਰਫ ਤੇ ਸਿਰਫ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਜਾਂਦੀਆਂ ਹਨ।

Courtesy: X

Share:

Sangrur: ਲੱਡਾ ਕੋਠੀ ਵਿਖੇ ਅੱਜ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਲਈ ਨਿਯੁਕਤੀ ਪੱਤਰ ਸੌਂਪੇ। ਪਿਛਲੇ 2 ਸਾਲਾਂ ਵਿੱਚ ਲਗਭਗ 43 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਿੱਚੋਂ 1750 ਨੌਜਵਾਨਾਂ ਨੂੰ ਗ੍ਰਹਿ ਵਿਭਾਗ, 205 ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ, 39 ਨੂੰ ਮਾਲ ਵਿਭਾਗ, 60 ਨੂੰ ਆਬਕਾਰੀ ਵਿਭਾਗ, 421 ਨੂੰ ਸਥਾਨਕ ਸਰਕਾਰਾਂ ਵਿਭਾਗ, ਚਾਰ ਨੌਜਵਾਨਾਂ ਨੂੰ ਸਹਿਕਾਰਤਾ ਵਿਭਾਗ ਵਿੱਚ ਅਤੇ ਅੱਠ ਨੌਜਵਾਨਾਂ ਨੂੰ ਤਕਨੀਕੀ ਸਿੱਖਿਆ ਵਿਭਾਗ ਵਿੱਚ ਭਰਤੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀ ਦਾ ਮਤਲਬ ਪੂਰੇ ਪਰਿਵਾਰ ਦੇ ਜੀਵਨ ਜਿਉਣ ਦੇ ਸਲੀਕੇ ਵਿੱਚ ਗੁਣਾਤਮਕ ਤਬਦੀਲੀ ਆ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਪਹਿਲਾਂ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਰਾਹੀਂ ਨੌਕਰੀਆਂ ਦਿੱਤੀਆਂ ਜਾਂਦੀਆਂ ਸਨ ਪਰ ਹੁਣ ਨੌਕਰੀਆਂ ਸਿਰਫ ਤੇ ਸਿਰਫ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਜਾਂਦੀਆਂ ਹਨ।

ਨੌਜਵਾਨਾਂ ਦੇ ਮਨਾਂ 'ਚੋ ਨਕਾਰਾਤਮਕ ਭਾਵਨਾ ਦੂਰ ਕਰਨ ਵਿੱਚ ਮਿਲੀ ਮਦਦ

ਮੁੱਖ ਮੰਤਰੀ ਨੇ ਕਿਹਾ ਕਿ ‘ਮਿਸ਼ਨ ਰੋਜ਼ਗਾਰ’ ਨਾਲ ਨੌਜਵਾਨਾਂ ਦੇ ਮਨਾਂ ਵਿੱਚ ਪੈਦਾ ਹੋਈ ਨਕਾਰਾਤਮਕ ਭਾਵਨਾ ਦੂਰ ਕਰਨ ਵਿੱਚ ਮਦਦ ਮਿਲੀ ਹੈ, ਜਿਸ ਕਾਰਨ ਉਨ੍ਹਾਂ ਨੇ ਹੁਣ ਵਿਦੇਸ਼ ਜਾਣ ਦਾ ਵਿਚਾਰ ਤਿਆਗ ਦਿੱਤਾ ਹੈ ਅਤੇ ਉਲਟਾ ਵਿਦੇਸ਼ ਗਏ ਪੰਜਾਬ ਦੇ ਨੌਜਵਾਨਾਂ ਵਿੱਚ ‘ਵਤਨ ਵਾਪਸੀ’ ਦਾ ਦੌਰ ਸ਼ੁਰੂ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ 2 ਸਾਲਾਂ ਵਿੱਚ 43,000 ਦੇ ਕਰੀਬ ਨੌਕਰੀਆਂ ਦਿੱਤੀਆਂ ਜਾ ਸਕਦੀਆਂ ਹਨ ਤਾਂ ਸਵਾਲ ਪੈਦਾ ਹੁੰਦਾ ਹੈ ਕਿ ਨੌਜਵਾਨਾਂ ਦੀ ਭਲਾਈ ਲਈ ਪਿਛਲੇ 75 ਸਾਲਾਂ ਵਿੱਚ ਅਜਿਹਾ ਕਿਉਂ ਨਹੀਂ ਕੀਤਾ ਗਿਆ। ਮੈਂ ਸਿਸਟਮ ਨੂੰ ਸੁਧਾਰਨ ਅਤੇ ਸੂਬੇ ਦੇ ਵਿਕਾਸ ਵਿੱਚ ਨੌਜਵਾਨ ਵਰਗ ਨੂੰ ਸਰਗਰਮ ਭਾਈਵਾਲ ਬਣਾਉਣ ਦੇ ਰਾਹ ਉਤੇ ਤੁਰਿਆ ਹੋਇਆ ਹਾਂ। 

ਪੂਰੀ ਭਰਤੀ ਪ੍ਰਕਿਰਿਆ ਲਈ ਅਪਣਾਈ ਠੋਸ ਵਿਧੀ 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਿਭਾਗਾਂ ਵਿੱਚ ਖਾਲੀ ਹੁੰਦੇ ਸਾਰ ਹੀ ਸਾਰੀਆਂ ਅਸਾਮੀਆਂ ਭਰ ਦਿੰਦੀ ਹੈ ਤਾਂ ਕਿ ਨੌਜਵਾਨਾਂ ਨੂੰ ਰੋਜ਼ਗਾਰ ਹਾਸਲ ਹੋ ਸਕੇ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਇੱਕ ਠੋਸ ਵਿਧੀ ਅਪਣਾਈ ਗਈ ਹੈ, ਜਿਸ ਕਾਰਨ ਇਨ੍ਹਾਂ 43 ਹਜ਼ਾਰ ਦੇ ਕਰੀਬ ਨੌਕਰੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਦਾ ਸਾਹਮਣਾ ਨਹੀਂ ਕਰਨਾ ਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ