Chief Minister ਮਾਨ ਪਹੁੰਚੇ ਸ਼ਹੀਦ ਹੋਏ ਅਗਨੀਵੀਰ ਅਜੇ ਦੇ ਘਰ, 1 ਕਰੋੜ ਦਾ ਦਿੱਤਾ ਚੈਕ

ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਕਿ ਸ਼ਹੀਦ ਦੀ ਭੈਣ ਦੀ ਬੀਏ ਦੀ ਪੜ੍ਹਾਈ ਪੂਰੀ ਕਰਾ ਕੇ ਨੌਕਰੀ ਵੀ ਦੇਵਾਂਗੇ। ਨੌਕਰੀ ਰਿਜ਼ਰਵ ਕਰ ਲਈ ਹੈ। ਮਾਨ ਨੇ ਕਿਹਾ ਕਿ ਸ਼ਹੀਦ ਦੇ ਨਾਂ ਤੇ ਸਕੂਲ ਵੀ ਬਣਾਇਆ ਜਾਵੇਗਾ ਅਤੇ ਪਿੰਡ 'ਚ ਬੁੱਤ ਲਗੇਗਾ।

Share:

ਪੰਜਾਬ ਨਿਊਜ। Chief Minister ਭਗਵੰਤ ਮਾਨ ਅੱਜ ਜੰਮੂ-ਕਸ਼ਮੀਰ ਵਿੱਚ ਡਿਊਟੀ ਦੌਰਾਨ ਸ਼ਹੀਦ ਹੋਏ ਅਗਨੀਵੀਰ ਅਜੈ ਸਿੰਘ ਦੇ ਪਿੰਡ ਰਾਮਗੜ੍ਹ ਵਿੱਖੇ ਸਥਿਤ ਘਰ ਪਹੁੰਚੇ। ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਨੂੰ ਰਾਹਤ ਰਾਸ਼ੀ ਵਜੋਂ 1 ਕਰੋੜ ਰੁਪਏ ਦਾ ਚੈਕ ਸੌਂਪਿਆ। ਮੁੱਖ ਮੰਤਰੀ ਮਾਨ ਨੇ ਐਲਾਨ ਕੀਤਾ ਕਿ ਸ਼ਹੀਦ ਦੀ ਭੈਣ ਦੀ ਬੀਏ ਦੀ ਪੜ੍ਹਾਈ ਪੂਰੀ ਕਰਾ ਕੇ ਨੌਕਰੀ ਵੀ ਦੇਵਾਂਗੇ। ਨੌਕਰੀ ਰਿਜ਼ਰਵ ਕਰ ਲਈ ਹੈ। ਮਾਨ ਨੇ ਕਿਹਾ ਕਿ ਸ਼ਹੀਦ ਦੇ ਨਾਂ ਤੇ ਸਕੂਲ ਵੀ ਬਣਾਇਆ ਜਾਵੇਗਾ ਅਤੇ ਪਿੰਡ 'ਚ ਬੁੱਤ ਲਗੇਗਾ। ਨਾਲ ਹੀ ਡਿਸਪੈਂਸਰੀ ਨੂੰ ਅਪਗ੍ਰੇਡ ਵੀ ਕੀਤਾ ਜਾਵੇਗਾ। ਮਾਨ ਨੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। 

ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ ਆਪ ਸਰਕਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸ਼ਹੀਦ ਸਿਰਫ਼ ਇੱਕ ਪਰਿਵਾਰ ਜਾਂ ਸੂਬੇ ਨਾਲ ਸਬੰਧਤ ਨਹੀਂ ਹੁੰਦੇ, ਸਗੋਂ ਸਮੁੱਚੇ ਭਾਈਚਾਰੇ ਨਾਲ ਸਬੰਧਤ ਹੁੰਦੇ ਹਨ। ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜ੍ਹੀ ਹੈ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮਾਨ ਨੇ ਕਿਹਾ ਕਿ ਦੇਸ਼ ਦੀ ਸੇਵਾ ਕਰਦਿਆਂ ਜਾਨ ਗਵਾਉਣ ਵਾਲੇ ਸ਼ਹੀਦਾਂ ਦਾ ਦੇਸ਼ ਹਮੇਸ਼ਾ ਰਿਣੀ ਰਹੇਗਾ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸ਼ਹਾਦਤ ਦੇਸ਼ ਅਤੇ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ, ਇਸ ਦੀ ਪੂਰਤੀ ਕਿਸੇ ਵੀ ਕੀਮਤ 'ਤੇ ਨਹੀਂ ਕੀਤੀ ਜਾ ਸਕਦੀ।  

ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧਤ ਸੀ ਅਜੈ ਸਿੰਘ

ਦੱਸ ਦੇਈਏ ਕਿ ਅਜੈ ਸਿੰਘ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧਤ ਸੀ। ਸਖਤ ਮਿਹਨਤ ਕਰਨ ਤੋਂ ਬਾਅਦ ਉਹ ਭਾਰਤੀ ਫੌਜ ਵਿੱਚ ਬਤੌਰ ਅਗਨੀਵੀਰ ਭਰਤੀ ਹੋਇਆ ਸੀ। ਉਹ 6 ਭੈਣਾਂ ਦਾ ਇਕਲੌਤਾ ਭਰਾ ਸੀ। ਪਰਿਵਾਰ ਵਿੱਚ ਬਜ਼ੁਰਗ ਮਾਤਾ-ਪਿਤਾ ਹਨ। ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਹੋਰ ਕੋਈ ਸਾਧਨ ਨਹੀਂ ਹੈ। ਜਿਸ ਕਾਰਨ ਪਰਿਵਾਰਕ ਮੈਂਬਰ ਸਰਕਾਰੀ ਨੌਕਰੀ ਦੀ ਮੰਗ ਕਰ ਰਹੇ ਹਨ।

ਇਹ ਵੀ ਪੜ੍ਹੋ