ਪੰਜਾਬ ਵਿੱਚ ਠੰਢ ਕਾਰਨ ਸਰਕਾਰੀ ਸਕੂਲ ਵਿੱਚ ਪੜ੍ਹਦੇ ਬੱਚੇ ਦੀ ਮੌਤ

ਦੂਜੇ ਪਾਸੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਰਦੀਆਂ ਕਾਰਨ ਛੁੱਟੀਆਂ ਵਧਾਉਣ ਤੋਂ ਅਸਮਰੱਥਾ ਪ੍ਰਗਟਾਈ ਹੈ। ਅਜਨਾਲਾ ਦੇ 7 ਸਾਲਾ ਪ੍ਰਦੀਪ ਕੁਮਾਰ ਨੂੰ 31 ਦਸੰਬਰ ਤੋਂ ਬੁਖਾਰ ਸੀ। ਤਿੰਨ ਦਿਨ ਵੱਖ-ਵੱਖ ਹਸਪਤਾਲਾਂ ਵਿੱਚ ਭਟਕਣ ਤੋਂ ਬਾਅਦ ਪਰਿਵਾਰ ਵਾਲੇ ਬੱਚੇ ਨੂੰ ਘਰ ਵਾਪਸ ਲੈ ਆਏ ਸਨ।

Share:

ਹਾਈਲਾਈਟਸ

  • ਮਰਨ ਵਾਲਾ ਪ੍ਰਦੀਪ ਦੋ ਭੈਣਾਂ ਦਾ ਇਕਲੌਤਾ ਭਰਾ ਸੀ

ਪੰਜਾਬ ਵਿੱਚ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਕੜਾਕੇ ਦੀ ਠੰਢ ਕਾਰਨ ਲੋਕਾਂ ਦਾ ਘਰੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ। ਇਸੇ ਦੌਰਾਨ ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਸਰਕਾਰੀ ਸਕੂਲ ਦੇ ਵਿਦਿਆਰਥੀ ਦੀ ਠੰਢ ਕਾਰਨ ਮੌਤ ਹੋ ਗਈ। ਵਿਦਿਆਰਥੀ ਨੂੰ ਠੰਢ ਕਾਰਨ ਬੁਖਾਰ ਹੋਇਆ ਸੀ। ਮ੍ਰਿਤਕ ਵਿਦਿਆਰਥੀ ਪ੍ਰਦੀਪ ਸਿੰਘ ਅਜਨਾਲਾ ਦੇ ਪਿੰਡ ਵਰਿਆਣਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਚੌਥੀ ਜਮਾਤ ਵਿੱਚ ਪੜ੍ਹਦਾ ਸੀ। ਪੰਜਾਬ ਵਿੱਚ ਠੰਢ ਕਾਰਨ ਕਿਸੇ ਬੱਚੇ ਦੀ ਮੌਤ ਹੋਣ ਦਾ ਇਹ ਪਹਿਲਾ ਮਾਮਲਾ ਹੈ। ਦੂਜੇ ਪਾਸੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸਰਦੀਆਂ ਕਾਰਨ ਛੁੱਟੀਆਂ ਵਧਾਉਣ ਤੋਂ ਅਸਮਰੱਥਾ ਪ੍ਰਗਟਾਈ ਹੈ। ਅਜਨਾਲਾ ਦੇ 7 ਸਾਲਾ ਪ੍ਰਦੀਪ ਕੁਮਾਰ ਨੂੰ 31 ਦਸੰਬਰ ਤੋਂ ਬੁਖਾਰ ਸੀ।

ਦਿਮਾਗ 'ਚ ਹੋ ਗਈ ਸੀ ਸੋਜ

ਉਸਨੂੰ ਪਹਿਲਾਂ ਅਜਨਾਲਾ ਹਸਪਤਾਲ ਦਾਖਲ ਕਰਾਇਆ ਗਿਆ, ਜਿੱਥੋਂ ਉਸਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਅੰਮ੍ਰਿਤਸਰ 'ਚ ਡਾਕਟਰ ਨੇ ਦੱਸਿਆ ਕਿ ਬੁਖਾਰ ਕਾਰਨ ਬੱਚੇ ਦੇ ਦਿਮਾਗ 'ਚ ਸੋਜ ਹੋ ਗਈ ਹੈ। ਤਿੰਨ ਦਿਨ ਵੱਖ-ਵੱਖ ਹਸਪਤਾਲਾਂ ਵਿੱਚ ਭਟਕਣ ਤੋਂ ਬਾਅਦ ਪਰਿਵਾਰ ਵਾਲੇ ਬੱਚੇ ਨੂੰ ਘਰ ਵਾਪਸ ਲੈ ਆਏ। ਇਸ ਦੌਰਾਨ ਬੱਚੇ ਦੀ ਮੌਤ ਹੋ ਗਈ। ਮਰਨ ਵਾਲਾ ਪ੍ਰਦੀਪ ਦੋ ਭੈਣਾਂ ਦਾ ਇਕਲੌਤਾ ਭਰਾ ਸੀ।

 

ਸੇਹਤ ਵਿਭਾਗ ਨੇ ਜਾਰੀ ਕੀਤੀ ਐੱਡਵਾਇਜ਼ਰੀ

ਉਧਰ, ਸੇਹਤ ਵਿਭਾਗ ਨੇ ਕੜਾਕੇ ਦੀ ਪੈ ਰਹੀ ਸਰਦੀ ਨੂੰ ਮੁੱਖ ਰੱਖਦੇ ਹੋਏ ਐੱਡਵਾਇਜ਼ਰੀ ਜਾਰੀ ਕੀਤੀ ਹੈ। ਸੇਹਤ ਵਿਭਾਗ ਦੇ ਅਧਿਕਾਰਿਆਂ ਦਾ ਕਹਿਣਾ ਹੈ ਕਿ ਸਰਦੀ ਵਿੱਚ ਜ਼ਿਆਦਾਤਰ ਸਾਡੇ ਬਜੁਰਗ ਅਤੇ ਛੋਟੇ ਬੱਚੇ ਪ੍ਰਭਾਵਤ ਹੁੰਦੇ ਹਨ। ਉਹਨਾਂ ਨੂੰ ਸਰਦੀ ਲੱਗਣ ਨਾਲ ਕਈ ਤਰਾਂ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ। ਇਸ ਲਈ ਬਜੁਰਗ ਅਤੇ ਦਿੱਲ ਦੇ ਰੋਗਾਂ ਦੇ ਮਰੀਜ ਸਵੇਰ ਅਤੇ ਦੇਰ ਸ਼ਾਮ ਦੇ ਸਮੇਂ ਜ਼ਿਆਦਾ ਠੰਡ ਅਤੇ ਧੁੰਦ ਹੋਣ ਤੇਂ ਸੈਰ ਕਰਨ ਜਾਂ ਘਰੋਂ ਬਾਹਰ ਜਾਣ ਤੋਂ ਗੁਰੇਜ ਕਰਨ। ਛੋਟੇ ਬੱਚਿਆਂ ਨੂੰ ਇਸ ਮੌਸਮ ਵਿੱਚ ਨਿਮੋਨੀਆ ਹੋਣ ਦਾ ਖਤਰਾ ਜ਼ਿਆਦਾ ਰਹਿੰਦਾ ਹੈ ਅਤੇ ਠੰਡ ਲੱਗਣ ਨਾਲ ਛੋਟੇ ਬੱਚਿਆਂ ਨੂੰ ਉਲਟੀਆਂ ਵੀ ਲੱਗ ਸਕਦੀਆਂ ਹਨ। ਇਸ ਲਈ ਬੱਚਿਆਂ ਦੀ ਸੰਭਾਲ ਵੱਲ ਖਾਸ ਧਿਆਨ ਦਿੰਦੇ ਹੋਏੇ ਸਰਦੀ ਤੋਂ ਬਚਾਅ ਲਈ ਛੋਟੇ ਬੱਚਿਆਂ ਨੂੰ ਪੁਰੀ ਤਰਾਂ ਸਰੀਰ ਢੱਕਣ ਵਾਲੇ ਗਰਮ ਕਪੜੇ ਪਾਉਣ ਦੇ ਨਾਲ ਸਿਰ ਤੇਂ ਟੋਪੀ ਅਤੇ ਪੈਰਾਂ ਵਿੱਚ ਜੁਰਾਬਾਂ ਜਰੂਰ ਪਾਈਆਂ ਜਾਣ। 

ਇਹ ਵੀ ਪੜ੍ਹੋ