ਬਟਾਲਾ ਵਿੱਚ ਬੱਚਿਆਂ ਦੀ ਲੜਾਈ ਨੂੰ ਲੈ ਕੇ ਚੱਲੇ ਤੇਜ਼ਧਾਰ ਹਥਿਆਰ, 3 ਲੋਕ ਜ਼ਖਮੀ, ਇੱਕ ਦੀ ਹਾਲਤ ਗੰਭੀਰ

ਬਟਾਲਾ ਨੇੜਲੇ ਕਸਬਾ ਧੰਦੋਈ ਵਿੱਚ ਬੱਚਿਆਂ ਦੀ ਲੜਾਈ ਨੂੰ ਲੈ ਕੇ ਦੋ ਧਿਰਾਂ ਵੱਲੋਂ ਇਕ ਦੂਜੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਹਵਾ ਵਿੱਚ ਵੀ ਗੋਲੀਆਂ ਚਲਾਈਆਂ ਗਈਆਂ। ਜਿਸ ਵਿੱਚ ਦੋਵੇਂ ਧਿਰਾਂ ਦੇ 3 ਲੋਕ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਬਟਾਲਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਉਧਰ ਪੁਲਿਸ ਨੇ […]

Share:

ਬਟਾਲਾ ਨੇੜਲੇ ਕਸਬਾ ਧੰਦੋਈ ਵਿੱਚ ਬੱਚਿਆਂ ਦੀ ਲੜਾਈ ਨੂੰ ਲੈ ਕੇ ਦੋ ਧਿਰਾਂ ਵੱਲੋਂ ਇਕ ਦੂਜੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਹਵਾ ਵਿੱਚ ਵੀ ਗੋਲੀਆਂ ਚਲਾਈਆਂ ਗਈਆਂ। ਜਿਸ ਵਿੱਚ ਦੋਵੇਂ ਧਿਰਾਂ ਦੇ 3 ਲੋਕ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਬਟਾਲਾ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਉਧਰ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਦੇਰ ਸ਼ਾਮ ਪਿੰਡ ਧੰਦੋਈ ਵਿਖੇ ਜੁੱਤੀਆਂ ਦੀ ਦੁਕਾਨ ਚਲਾਉਣ ਵਾਲੇ ਸਰਦੂਲ ਸਿੰਘ ਵਾਸੀ ਪਿੰਡ ਬਰਿਆੜ ਅਤੇ ਪਿੰਡ ਘਾਸ ਦੇ ਰਹਿਣ ਵਾਲੇ ਹਰਨੇਕ ਸਿੰਘ ਵਿਚਕਾਰ ਕਿਸੇ ਗੱਲ ਨੂੰ ਲੈ ਕੇ  ਝਗੜਾ ਹੋ ਗਿਆ। ਝਗੜੇ ਦੌਰਾਨ ਦੋਵਾਂ ਧਿਰਾਂ ਨੇ ਇਕ-ਦੂਜੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਲੜਾਈ ‘ਚ ਸਰਦੂਲ ਸਿੰਘ ਅਤੇ ਉਸ ਦਾ ਲੜਕਾ ਮੁਹੱਬਤ ਸਿੰਘ ਜ਼ਖਮੀ ਹੋ ਗਏ। ਦੂਜੀ ਧਿਰ ਦਾ ਹਰਨੇਕ ਸਿੰਘ ਵੀ ਜ਼ਖਮੀ ਹੋ ਗਿਆ। ਤਿੰਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਵਿਖੇ ਦਾਖਲ ਕਰਵਾਇਆ ਗਿਆ ਹੈ ਅਤੇ ਜ਼ਖਮੀ ਮੁਹੱਬਤ ਸਿੰਘ ਦੀ ਹਾਲਤ ਨੂੰ ਦੇਖਦੇ ਹੋਏ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।

ਪਹਿਲੇ ਵੀ ਦੋਵਾਂ ਧਿਰਾਂ ਦੇ ਬੱਚਿਆਂ ਵਿੱਚ ਹੋ ਚੁੱਕੀ ਹੈ ਲੜਾਈ

2 ਸਾਲ ਪਹਿਲਾਂ ਦੋਵਾਂ ਧਿਰਾਂ ਦੇ ਬੱਚਿਆਂ ਵਿੱਚ ਲੜਾਈ ਹੋਈ ਸੀ ਅਤੇ ਅੱਜ ਫਿਰ ਉਸੇ ਰੰਜਿਸ਼ ਕਾਰਨ ਦੋਵਾਂ ਧਿਰਾਂ ਵਿੱਚ ਲੜਾਈ ਹੋਈ ਹੈ।ਦੱਸਿਆ ਜਾ ਰਿਹਾ ਹੈ ਕਿ ਇੱਕ ਧਿਰ ਨੇ ਹਵਾ ਵਿੱਚ ਗੋਲੀ ਵੀ ਚਲਾਈ ਹੈ।

ਜ਼ਖਮੀਆਂ ਦਾ ਕੀਤਾ ਜਾ ਰਿਹਾ ਇਲਾਜ

ਸਿਵਲ ਹਸਪਤਾਲ ਦੇ ਡਿਊਟੀ ਡਾਕਟਰ ਨੇ ਘਟਨਾ ਸਬੰਧੀ ਦੱਸਿਆ ਕਿ ਗੋਲੀ ਕਿਸੇ ਨੂੰ ਨਹੀਂ ਲੱਗੀ ਪਰ ਤੇਜ਼ਧਾਰ ਹਥਿਆਰਾਂ ਨਾਲ ਜ਼ਖਮੀ ਹੋਏ ਤਿੰਨ ਵਿਅਕਤੀਆਂ ਨੂੰ ਇਲਾਜ ਲਈ ਲਿਆਂਦਾ ਗਿਆ ਹੈ, ਜਿਨ੍ਹਾਂ ‘ਚੋਂ ਇਕ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਿਸ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।