ਸੀਆਈਏ ਨੂੰ ਮਿਲੀ ਵੱਡੀ ਕਾਮਯਾਬੀ, ਅੱਤਵਾਦੀ ਪੰਨੂ ਅਤੇ ਜਗਜੀਤ ਦੇ ਗੁਰਗੇ ਕਾਬੂ

ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਐਕਸ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਹਾਲਾਂਕਿ ਅਜੇ ਤੱਕ ਦੋਸ਼ੀ ਦੀ ਪਛਾਣ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ।

Share:

ਪੰਜਾਬ ਦੇ ਬਠਿੰਡਾ ਸੀਆਈਏ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਸਿੱਖ ਫਾਰ ਜਸਟਿਸ (ਐਸਐਫਜੇ) ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਅਤੇ ਜਗਜੀਤ ਸਿੰਘ ਦੇ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ ਪੰਨੂ ਦੇ ਕਹਿਣ 'ਤੇ ਇਹ ਦੋਵੇਂ ਪੰਜਾਬ, ਹਰਿਆਣਾ, ਹਿਮਾਚਲ ਅਤੇ ਹੋਰ ਥਾਵਾਂ 'ਤੇ ਏਅਰ ਇੰਡੀਆ ਦਾ ਬਾਈਕਾਟ ਅਤੇ ਖਾਲਿਸਤਾਨੀ ਨਾਅਰੇ ਲਿਖਦੇ ਸਨ। ਉਧਰ ਪੁਲਿਸ ਉਨ੍ਹਾਂ ਦੇ ਮੋਬਾਈਲਾਂ ਦੀ ਤਲਾਸ਼ੀ ਲੈ ਰਹੀ ਹੈ। ਇਸ ਤੋਂ ਇਲਾਵਾ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਪੰਨੂ ਨਾਲ ਕਦੋਂ ਦੇ ਸਬੰਧ ਵਿਚ ਹੈ।

 

ਅੱਤਵਾਦੀ ਪੰਨੂ ਨੇ ਮੋਹਾਲੀ ਏਅਰਪੋਰਟ ਦੇ ਬਾਹਰ ਲਿਖਵਾਏ ਸਨ ਨਾਅਰੇ

ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ 15 ਦਿਨ ਪਹਿਲਾਂ ਮੋਹਾਲੀ ਦੇ ਚੰਡੀਗੜ੍ਹ ਏਅਰਪੋਰਟ ਦੇ ਬਾਹਰ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਵਾਏ ਸਨ। ਪੰਨੂ ਨੇ ਇਸ ਦੀ ਵੀਡੀਓ ਵੀ ਜਾਰੀ ਕੀਤੀ ਹੈ। ਇੰਨਾ ਹੀ ਨਹੀਂ ਉਨ੍ਹਾਂ ਨੇ ਏਅਰ ਇੰਡੀਆ ਦੀਆਂ ਉਡਾਣਾਂ ਦਾ ਬਾਈਕਾਟ ਕਰਨ ਦਾ ਐਲਾਨ ਵੀ ਕੀਤਾ। ਅੱਤਵਾਦੀ ਪੰਨੂ ਨੇ ਧਮਕੀ ਦਿੰਦਿਆਂ ਕਿਹਾ ਸੀ ਕਿ ਅੰਮ੍ਰਿਤਸਰ-ਅਹਿਮਦਾਬਾਦ-ਦਿੱਲੀ ਹਵਾਈ ਅੱਡਿਆਂ ਤੱਕ SFJ ਦੀ ਪਹੁੰਚ ਹੈ। ਸਿੱਖ ਕੌਮ ਦੇ ਹਿੱਤਾਂ ਦੀ ਰਾਖੀ ਲਈ 19 ਨਵੰਬਰ ਤੋਂ ਬਾਅਦ ਏਅਰ ਇੰਡੀਆ ਨਾਲ ਉਡਾਣ ਨਾ ਭਰੋ ਕਿਉਂਕਿ ਇਸ ਨਾਲ ਆਉਣ ਵਾਲੀਆਂ ਸਿੱਖ ਪੀੜ੍ਹੀਆਂ ਲਈ ਖਤਰਾ ਪੈਦਾ ਹੋਵੇਗਾ।

 

ਏਅਰਪੋਰਟ ਦਾ ਨਾਮ ਬਦਲਣ ਦੀ ਦਿੱਤੀ ਧਮਕੀ

ਅੱਤਵਾਦੀ ਪੰਨੂ ਨੇ 4 ਨਵੰਬਰ ਨੂੰ ਵੀਡੀਓ 'ਚ ਕਿਹਾ ਸੀ ਕਿ ਭਾਰਤ ਨੇ ਸਿੱਖਾਂ 'ਤੇ ਤਸ਼ੱਦਦ ਕੀਤਾ ਹੈ। ਪੰਜਾਬ ਦੇ ਭਾਰਤ ਤੋਂ ਵੱਖ ਹੋਣ ਤੋਂ ਬਾਅਦ ਉਹ ਬੇਅੰਤ ਸਿੰਘ, ਸਤਵੰਤ ਸਿੰਘ ਦੇ ਨਾਂ 'ਤੇ ਦਿੱਲੀ ਏਅਰਪੋਰਟ ਦਾ ਨਾਂ ਬਦਲ ਦੇਣਗੇ। ਬੇਅੰਤ ਸਿੰਘ ਅਤੇ ਸਤਵੰਤ ਸਿੰਘ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਬਾਡੀਗਾਰਡ ਸਨ। ਦੋਵਾਂ ਨੇ 31 ਅਕਤੂਬਰ ਨੂੰ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ 'ਤੇ ਗੋਲੀਆਂ ਚਲਾਈਆਂ ਸਨ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ।

 

ਭਾਰਤ ਅਤੇ ਕੈਨੇਡਾ ਵਿੱਚ ਭਾਰਤੀ ਰਾਜਦੂਤਾਂ ਨੂੰ ਦੇ ਰਿਹਾ ਧਮਕੀਆਂ

ਕੈਨੇਡਾ '18 ਜੂਨ ਨੂੰ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਪੰਨੂ ਕਾਫੀ ਪ੍ਰੇਸ਼ਾਨ ਹੈ। ਉਹ ਹਰ ਰੋਜ਼ ਭਾਰਤ ਅਤੇ ਕੈਨੇਡਾ ਵਿੱਚ ਭਾਰਤੀ ਰਾਜਦੂਤਾਂ ਨੂੰ ਧਮਕੀਆਂ ਦਿੰਦਾ ਰਿਹਾ ਹੈ। ਕੈਨੇਡਾ ਅਤੇ ਭਾਰਤ ਦਰਮਿਆਨ ਪੈਦਾ ਹੋਏ ਵਿਵਾਦ ਵਿੱਚ ਵੀ ਅੱਤਵਾਦੀ ਪੰਨੂ ਦਾ ਅਹਿਮ ਯੋਗਦਾਨ ਹੈ।

ਇਹ ਵੀ ਪੜ੍ਹੋ