Punjab Congress: ਕਾਂਗਰਸ ਵਿੱਚ ਵਧਦਾ ਕਾਟੋ-ਕਲੇਸ਼, ਸਿੱਧੂ ਨੇ ਬਣਾਈ ਸੂਬਾ ਇਕਾਈ ਦੀਆਂ ਮੀਟਿੰਗਾਂ ਤੋਂ ਦੂਰੀ, ਚੁੱਕਿਆ ਇਹ ਕਦਮ...

Punjab Congress: ਲੋਕ ਸਭਾ ਚੋਣਾਂ ਤੋਂ ਪਹਿਲੇ ਪਾਰਟੀ ਵਿੱਚ ਦਰਾੜ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਨਵਜੋਤ ਸਿੱਧੂ ਨੇ ਹੁਣ ਆਪਣੀ ਖਿਚੜੀ ਅਲਗ ਬਨਾਉਣੀ ਸ਼ੁਰੂ ਦਿੱਤੀ ਹੈ। ਉਹ ਆਪਣੇ ਪੱਥਰ 'ਤੇ ਮੀਟਿੰਗਾਂ ਵੀ ਕਰ ਰਹੇ ਹਨ। ਇਸ ਤੋਂ ਪਹਿਲੇ ਉਨ੍ਹਾਂ ਨੇ ਆਪਣੇ ਪੱਥਰ ਤੇ ਪੰਜਾਬ ਵਿੱਚ ਰੈਲੀਆਂ ਵੀ ਕੀਤੀਆਂ। ਨਾਲ ਹੀ ਉਨ੍ਹਾਂ ਨੇ ਸੂਬਾ ਇਕਾਈ ਦੀਆਂ ਮੀਟਿਗਾਂ ਤੋਂ ਵੀ ਦੂਰੀ ਬਣਾ ਲਈ ਹੈ।

Share:

Punjab Congress: ਪੰਜਾਬ ਪ੍ਰਦੇਸ਼ ਕਾਂਗਰਸ ਅੰਦਰ ਕਾਟੋ-ਕਲੇਸ਼ ਲਗਾਤਾਰ ਵਧਦਾ ਜਾ ਰਿਹਾ ਹੈ। ਪੰਜਾਬ ਕਾਂਗਰਸ ਵਿੱਚ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦੇ ਸਰਗਰਮ ਹੋਣ ਤੋਂ ਬਾਅਦ ਪਿਆ ਭੰਬਲ ਭੂਸਾ ਅੱਜੇ ਵੀ ਜਾਰੀ ਹੈ। ਲੋਕ ਸਭਾ ਚੋਣਾਂ ਤੋਂ ਪਹਿਲੇ ਪਾਰਟੀ ਵਿੱਚ ਦਰਾੜ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਨਵਜੋਤ ਸਿੱਧੂ ਨੇ ਹੁਣ ਆਪਣੀ ਖਿਚੜੀ ਅਲਗ ਬਨਾਉਣੀ ਸ਼ੁਰੂ ਦਿੱਤੀ ਹੈ। ਉਹ ਆਪਣੇ ਪੱਥਰ 'ਤੇ ਮੀਟਿੰਗਾਂ ਵੀ ਕਰ ਰਹੇ ਹਨ। ਇਸ ਤੋਂ ਪਹਿਲੇ ਉਨ੍ਹਾਂ ਨੇ ਆਪਣੇ ਪੱਥਰ ਤੇ ਪੰਜਾਬ ਵਿੱਚ ਰੈਲੀਆਂ ਵੀ ਕੀਤੀਆਂ। ਨਾਲ ਹੀ ਉਨ੍ਹਾਂ ਨੇ ਸੂਬਾ ਇਕਾਈ ਦੀਆਂ ਮੀਟਿਗਾਂ ਤੋਂ ਵੀ ਦੂਰੀ ਬਣਾ ਲਈ ਹੈ। ਉਹ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਬੁਲਾਈਆਂ ਜਾ ਰਹੀਆਂ ਮੀਟਿਗਾਂ ਦਾ ਹਿੱਸਾ ਨਹੀਂ ਬਣ ਰਹੇ ਹਨ। 

ਸਿੱਧੂ ਨੇ ਸਾਬਕਾ ਪ੍ਰਧਾਨਾਂ ਨਾਲ ਕੀਤੀ ਮੀਟਿੰਗ, ਫੋਟੋ ਵੀ ਸੋਸ਼ਲ ਮੀਡੀਆ ਤੇ ਕੀਤੀ ਸ਼ੇਅਰ

ਵੀਰਵਾਰ ਨੂੰ ਚੰਡੀਗੜ੍ਹ ਕਾਂਗਰਸ ਭਵਨ ਵਿਖੇ ਲੋਕ ਸਭਾ ਚੋਣਾਂ ਸਬੰਧੀ ਪਾਰਟੀ ਦੀ ਅਹਿਮ ਮੀਟਿੰਗ ਸੱਦੀ ਗਈ, ਪਰ ਨਵਜੋਤ ਸਿੰਘ ਸਿੱਧੂ ਨੇ ਇਸ ਵਿੱਚ ਸ਼ਮੂਲੀਅਤ ਨਹੀਂ ਕੀਤੀ। ਜਦੋਂਕਿ ਪਿਛਲੇ ਹਫ਼ਤੇ ਜਾਰੀ ਪੰਜਾਬ ਚੋਣ ਕਮੇਟੀ ਵਿੱਚ ਵੀ ਉਨ੍ਹਾਂ ਦਾ ਨਾਂ ਹੈ। ਪਰ ਸਿੱਧੂ ਨੇ ਚੋਣ ਕਮੇਟੀ ਦੀ ਮੀਟਿੰਗ ਵਿੱਚ ਆਉਣ ਦੀ ਬਜਾਏ ਕਾਂਗਰਸ ਦੇ ਤਿੰਨ ਸਾਬਕਾ ਪ੍ਰਧਾਨਾਂ ਨਾਲ ਮੀਟਿੰਗ ਕੀਤੀ। ਇਸ ਮੁਲਾਕਾਤ ਦੀ ਤਸਵੀਰ ਵੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਗਈ ਹੈ। ਤਸਵੀਰ ਨੂੰ ਸ਼ੇਅਰ ਕਰਦੇ ਹੋਏ ਸਿੱਧੂ ਨੇ ਲਿਖਿਆ- ਚਾਰ ਸਾਬਕਾ PCC ਮੁਖੀਆਂ ਨਾਲ ਮੌਜੂਦਾ ਸਿਆਸੀ ਸਥਿਤੀ 'ਤੇ ਚਰਚਾ। ਦਰਅਸਲ ਚੰਡੀਗੜ੍ਹ ਸਥਿਤ ਪੰਜਾਬ ਕਾਂਗਰਸ ਭਵਨ ਵਿੱਚ ਜਦੋਂ ਚੋਣ ਕਮੇਟੀ ਦੀ ਅਹਿਮ ਮੀਟਿੰਗ ਚੱਲ ਰਹੀ ਸੀ ਤਾਂ ਸਿੱਧੂ ਸਾਬਕਾ ਪ੍ਰਧਾਨ ਲਾਲ ਸਿੰਘ, ਸ਼ਮਸ਼ੇਰ ਸਿੰਘ ਦੂਲੋਂ ਅਤੇ ਮਹਿੰਦਰ ਕੇ.ਪੀ. ਨਾਲ ਮੀਟਿੰਗ ਕਰ ਰਹੇ ਸਨ।
 
ਸਿੱਧੂ ਖ਼ਿਲਾਫ ਕਾਰਵਾਈ ਕਰਨ ਤੋਂ ਗੁਰੇਜ਼ ਕਰ ਰਹੇ ਰਾਜਾ ਵੜਿੰਗ

ਇਸ ਮਾਮਲੇ ਨੂੰ ਲੈ ਕੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇੱਕ ਪਾਸੇ ਸੂਬਾ ਚੋਣ ਕਮੇਟੀ ਦੀ ਮੀਟਿੰਗ ਹੋ ਰਹੀ ਹੈ ਅਤੇ ਦੂਜੇ ਪਾਸੇ ਜੇਕਰ ਨਵਜੋਤ ਸਿੰਘ ਸਿੱਧੂ ਮੀਟਿੰਗ ਕਰ ਰਹੇ ਹਨ ਤਾਂ ਇਹ ਅਨੁਸ਼ਾਸਨ ਦੇ ਖਿਲਾਫ ਹੈ। ਪਰ ਇਸ ਦੌਰਾਨ ਉਨ੍ਹਾਂ ਸਿੱਧੂ ਖ਼ਿਲਾਫ਼ ਕਾਰਵਾਈ ਦੀ ਗੱਲ ਕਰਨ ਤੋਂ ਵੀ ਗੁਰੇਜ਼ ਕੀਤਾ ਅਤੇ ਗੇਂਦ ਦਵਿੰਦਰ ਯਾਦਵ ਦੇ ਕੋਰਟ ਵਿੱਚ ਇਹ ਕਹਿ ਕੇ ਸੁੱਟ ਦਿੱਤੀ ਕਿ ਕਾਰਵਾਈ ਕਰਨ ਦਾ ਅਧਿਕਾਰ ਸੂਬਾ ਇੰਚਾਰਜ ਕੋਲ ਹੈ।

ਇਹ ਵੀ ਪੜ੍ਹੋ