Ludhiana: ਬਿੱਲ ਪਾਸ ਕਰਨ ਦੇ ਬਦਲੇ 15 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ESI ਡਿਸਪੈਂਸਰੀ ਦਾ ਕਲਰਕ ਗ੍ਰਿਫ਼ਤਾਰ

Ludhiana: ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਮੁਲਜ਼ਮ ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਚਣਕੋਈਆਂ ਵਾਸੀ ਰਾਜਵੰਤ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਰਵਿੰਦਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। 

Share:

Ludhiana: ਲੁਧਿਆਣਾ ਵਿੱਚ ਵਿਜੀਲੈਂਸ ਟੀਮ ਨੇ ਅੱਜ ਈਐਸਆਈ ਡਿਸਪੈਂਸਰੀ ਢੰਡਾਰੀ ਕਲਾਂ ਵਿਖੇ ਤਾਇਨਾਤ ਕਲਰਕ ਰਵਿੰਦਰ ਸਿੰਘ ਨੂੰ 15 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਬਿੱਲ ਪਾਸ ਕਰਨ ਦੇ ਬਦਲੇ ਪੈਸਿਆਂ ਦੀ ਮੰਗ ਕਰ ਰਿਹਾ ਸੀ। ਐਸਐਸਪੀ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਮੁਲਜ਼ਮ ਨੂੰ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਚਣਕੋਈਆਂ ਵਾਸੀ ਰਾਜਵੰਤ ਸਿੰਘ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਰਵਿੰਦਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਰਾਜਵੰਤ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿੱਚ ਚਪੜਾਸੀ ਵਜੋਂ ਕੰਮ ਕਰ ਰਿਹਾ ਹੈ। ਰਾਜਵੰਤ ਨੇ ਪੁਲਿਸ ਨੂੰ ਦੱਸਿਆ ਕਿ ਉਹ ਲੁਧਿਆਣਾ ਦੇ ਡੀਐਮਸੀ ਵਿੱਚ ਜ਼ੇਰੇ ਇਲਾਜ ਹੈ। ESI ਸਕੀਮ ਅਧੀਨ ਮੁਫਤ ਡਾਕਟਰੀ ਇਲਾਜ ਦੀ ਲਾਭਪਾਤਰੀ ਹੋਣ ਦੇ ਨਾਤੇ ਉਸਦੇ 4,78,136 ਰੁਪਏ ਦੇ ਬਿੱਲ ESI ਡਿਸਪੈਂਸਰੀ ਵਿੱਚ ਕਲੀਅਰੈਂਸ ਲਈ ਬਕਾਇਆ ਪਏ ਹਨ। 

ਫ਼ੋਨ 'ਤੇ ਮੁਲਜ਼ਮ ਨਾਲ ਹੋਈ ਗੱਲਬਾਤ ਕਰ ਲਈ ਸੀ ਰਿਕਾਰਡ 

ਸ਼ਿਕਾਇਤਕਰਤਾ ਨੇ ਦੱਸਿਆ ਕਿ ਡੀਲਿੰਗ ਕਲਰਕ ਰਵਿੰਦਰ ਸਿੰਘ ਨੇ ਉਸ ਦੇ ਬਿੱਲਾਂ ਨੂੰ ਮਨਜ਼ੂਰੀ ਦੇਣ ਬਦਲੇ 30 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ। ਰਵਿੰਦਰ ਨੇ ਉਸ ਨੂੰ ਕਿਹਾ ਕਿ ਜੇਕਰ ਉਸ ਨੇ ਰਿਸ਼ਵਤ ਨਾ ਦਿੱਤੀ ਤਾਂ ਉਹ ਕੁੱਲ ਰਕਮ ਵਿੱਚੋਂ ਸਿਰਫ਼ 1,25,000 ਰੁਪਏ ਦੇ ਹੀ ਬਿੱਲ ਪਾਸ ਕਰੇਗਾ। ਮੁਲਜ਼ਮ ਕਲਰਕ ਨੇ ਸ਼ਿਕਾਇਤਕਰਤਾ ਨੂੰ ਰਿਸ਼ਵਤ ਦੀ ਰਕਮ ਦੋ ਕਿਸ਼ਤਾਂ ਵਿੱਚ ਦੇਣ ਦੀ ਸਲਾਹ ਦਿੱਤੀ, ਪਹਿਲਾਂ 20,000 ਰੁਪਏ ਅਤੇ ਬਾਕੀ 10,000 ਰੁਪਏ ਬਾਅਦ ਵਿੱਚ। ਐਸਐਸਪੀ ਸੰਧੂ ਅਨੁਸਾਰ ਰਵਿੰਦਰ ਸਿੰਘ ਕਲਰਕ ਨੇ ਸ਼ਿਕਾਇਤਕਰਤਾ ਨੂੰ ਇਹ ਵੀ ਕਿਹਾ ਕਿ ਉਸ ਨੇ ਰਿਸ਼ਵਤ ਦੀ ਰਕਮ ਚੰਡੀਗੜ੍ਹ ਵਿੱਚ ਸਬੰਧਤ ਅਫਸਰ ਨਾਲ ਸਾਂਝੀ ਕਰਨੀ ਹੈ। ਸ਼ਿਕਾਇਤਕਰਤਾ ਨੇ ਆਪਣੇ ਫ਼ੋਨ 'ਤੇ ਮੁਲਜ਼ਮ ਨਾਲ ਹੋਈ ਗੱਲਬਾਤ ਵੀ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤੀ। ਐਸਐਸਪੀ ਸੰਧੂ ਅਨੁਸਾਰ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਰੇਂਜ ਲੁਧਿਆਣਾ ਨੇ ਜਾਲ ਵਿਛਾ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। 

ਇਹ ਵੀ ਪੜ੍ਹੋ