CM Bhagwant Mann ਪਹੁੰਚੇ Sangrur,ਪੀੜਤ ਪਰਿਵਾਰਾਂ ਦੇ ਨਾਲ ਕੀਤੀ ਮੁਲਾਕਾਤ

ਦੱਸ ਦਈਏ ਕਿ ਸਭ ਤੋਂ ਵੱਧ ਮੌਤਾਂ ਪੰਜਾਬ ਦੇ ਸੰਗਰੂਰ ਵਿੱਚ ਹੋਈਆਂ ਹਨ। ਮਰਨ ਵਾਲੇ 21 ਲੋਕਾਂ ਵਿੱਚੋਂ 19 ਇੱਥੋਂ ਦੇ ਸਨ। ਬਾਕੀ ਦੋ ਪਟਿਆਲਾ ਜ਼ਿਲ੍ਹੇ ਦੇ ਹਨ। ਮੰਗਲਵਾਰ ਰਾਤ ਤੋਂ ਸ਼ੁਰੂ ਹੋਈ ਮੌਤਾਂ ਦਾ ਸਿਲਸਿਲਾ ਸ਼ਨੀਵਾਰ ਤੱਕ ਜਾਰੀ ਰਿਹਾ। ਸੰਗਰੂਰ ਅਤੇ ਪਟਿਆਲਾ ਦੇ ਹਸਪਤਾਲਾਂ ਵਿੱਚ ਅਜੇ ਵੀ 23 ਦੇ ਕਰੀਬ ਲੋਕ ਦਾਖ਼ਲ ਹਨ।

Share:

Punjab News: ਪੰਜਾਬ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 4 ਦਿਨਾਂ '21 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਭ ਤੋਂ ਵੱਧ ਪ੍ਰਭਾਵਿਤ ਖੇਤਰ ਸੰਗਰੂਰ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਖਿਲਾਫ ਦਿੱਲੀ 'ਚ ਚੱਲ ਰਹੇ ਧਰਨੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਪਰਤ ਕੇ ਸਿੱਧੇ ਸੰਗਰੂਰ ਪਹੁੰਚ ਗਏ ਹਨ। ਉਨ੍ਹਾਂ ਤੋਂ ਇਲਾਵਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਪੀੜਤ ਪਰਿਵਾਰਾਂ ਨੂੰ ਮਿਲ ਰਹੇ ਹਨ।

ਸੀਐਮ ਮਾਨ ਨੇ ਪੀੜਤ ਪਰਿਵਾਰਾਂ ਨੂੰ ਦਿੱਤਾ ਭਰੋਸਾ

ਸੀਐੱਮ ਭਗਵੰਤ ਮਾਨ ਨੇ ਪੀੜਤ ਪਰਿਵਾਰਾਂ ਨੂੰ ਭਰੋਸਾ ਦਿੱਤਾ ਹੈ ਕਿ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਸਰਕਾਰ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ। ਮੁਲਜ਼ਮਾਂ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਲੋਕਾਂ ਨੇ ਇਲਾਕੇ ਵਿੱਚ ਵਿਕ ਰਹੇ ਨਸ਼ਿਆਂ ਦਾ ਮਾਮਲਾ ਵੀ ਉਠਾਇਆ। ਜਿਸ 'ਤੇ ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਨੇ ਉਨ੍ਹਾਂ ਨੂੰ ਕਿਹਾ ਹੈ। ਭਲਕੇ ਤੱਕ ਨਸ਼ਾ ਤਸਕਰ ਫੜ ਲਏ ਜਾਣਗੇ।

ਇਹ ਵੀ ਪੜ੍ਹੋ