ਸੀਐਮ ਭਗਵੰਤ ਮਾਨ ਨੇ ਜਾਰੀ ਕੀਤਾ 2024 ਦਾ ਸਰਕਾਰੀ ਕੈਲੰਡਰ

ਇਸ ਕੈਲੰਡਰ ਅਨੁਸਾਰ ਸਰਕਾਰੀ ਦਫ਼ਤਰਾਂ 'ਚ ਕੰਮਕਾਜ ਨੂੰ ਲਾਗੂ ਕੀਤਾ ਜਾਂਦਾ ਹੈ। ਇਸ ਵਿੱਚ ਸਰਕਾਰੀ ਛੁੱਟੀਆਂ ਤੋਂ ਇਲਾਵਾ ਸਰਕਾਰੀ ਅਦਾਰਿਆਂ ਸਬੰਧੀ ਹੋਰ ਜਾਣਕਾਰੀ ਹੁੰਦੀ ਹੈ। 

Share:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ  ਆਪਣੇ ਗ੍ਰਹਿ ਵਿਖੇ ਸਾਲ 2024 ਲਈ ਪੰਜਾਬ ਸਰਕਾਰ ਦੀ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ। ਇਹ ਜਾਣਕਾਰੀ ਦਿੰਦਿਆਂ  ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਲੰਡਰ ਅਤੇ ਡਾਇਰੀ ਦਾ ਖਾਕਾ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਡਿਜ਼ਾਇਨ ਅਤੇ ਤਿਆਰ ਕੀਤਾ ਗਿਆ ਹੈ ਅਤੇ ਕੰਟਰੋਲਰ ਪ੍ਰਿੰਟਿੰਗ ਐਂਡ ਸਟੇਸ਼ਨਰੀ ਪੰਜਾਬ ਵੱਲੋਂ ਛਾਪਿਆ ਗਿਆ ਹੈ। ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਦੱਸਿਆ ਕਿ ਕਈ ਸਾਲਾਂ ਬਾਅਦ ਸਾਲ ਦੇ ਪਹਿਲੇ ਦਿਨ ਡਾਇਰੀ ਅਤੇ ਕੈਲੰਡਰ ਜਾਰੀ ਕੀਤਾ ਗਿਆ। ਇਸ ਮੌਕੇ ਮੁੱਖ ਸਕੱਤਰ ਅਨੁਰਾਗ ਵਰਮਾ, ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਵਿਜੋਏ ਕੁਮਾਰ ਸਿੰਘ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਭੁਪਿੰਦਰ ਸਿੰਘ ਤੇ ਹੋਰ ਹਾਜ਼ਰ ਸਨ।

 

 

 

 

 

ਇਹ ਵੀ ਪੜ੍ਹੋ