CM ਭਗਵੰਤ ਸਿੰਘ ਮਾਨ ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿੱਚ ਲਹਿਰਾਉਣਗੇ ਕੌਮੀ ਝੰਡਾ, ਪੀਏਯੂ ਵਿੱਚ ਹੋਵੇਗਾ ਪ੍ਰੋਗਰਾਮ ਦਾ ਆਯੋਜਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿੱਚ ਕੌਮੀ ਝੰਡਾ ਲਹਿਰਾਉਣਗੇ ਪਰ ਇਹ ਪਹਿਲੀ ਵਾਰ ਹੋਵੇਗਾ ਜਦੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਇਸ ਦਾ ਆਯੋਜਨ ਕੀਤਾ ਜਾਵੇਗਾ।

Share:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿੱਚ ਕੌਮੀ ਝੰਡਾ ਲਹਿਰਾਉਣ ਜਾ ਰਹੇ ਹਨ। ਇਹ ਪਹਿਲੀ ਵਾਰ ਹੋਵੇਗਾ ਜਦੋਂ ਇਸ ਪ੍ਰੋਗਰਾਮ ਦਾ ਆਯੋਜਨ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਕੀਤਾ ਜਾਵੇਗਾ, ਕਿਉਂਕਿ ਗੁਰੂ ਨਾਨਕ ਸਟੇਡੀਅਮ ਵਿਖੇ ਸਿੰਥੈਟਿਕ ਟਰੈਕ ਵਿਛਾਉਣ ਦਾ ਕੰਮ ਲਗਭਗ ਮੁਕੰਮਲ ਹੋ ਗਿਆ ਹੈ। ਇਸ ਨੂੰ ਯਕੀਨੀ ਬਣਾਉਣ ਲਈ ਕੀ ਸਟੇਡੀਅਮ ਦੇ ਟਰੈਕ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਪਹੁੰਚੇ, ਇਹ ਪ੍ਰੋਗਰਾਮ ਨੂੰ ਪੀਏਯੂ ਵਿੱਚ ਆਯੋਜੀਤ ਕਰਨ ਦਾ ਫੈਸਲਾ ਲਿਆ ਗਿਆ ਹੈ। 

ਪਹਿਲਾਂ ਰਾਜ ਪੱਧਰੀ ਪ੍ਰੋਗਰਾਮ ਹਮੇਸ਼ਾ ਹੁੰਦੇ ਸਨ ਗੁਰੂ ਨਾਨਕ ਸਟੇਡੀਅਮ ਵਿੱਚ 

ਇਸ ਤੋਂ ਪਹਿਲਾਂ ਰਾਜ ਪੱਧਰੀ ਪ੍ਰੋਗਰਾਮ ਹਮੇਸ਼ਾ ਗੁਰੂ ਨਾਨਕ ਸਟੇਡੀਅਮ ਵਿੱਚ ਹੁੰਦੇ ਸਨ। ਲੁਧਿਆਣਾ ਦੀ ਡੀਸੀ ਸੁਰਭੀ ਮਲਿਕ ਨੇ ਕਿਹਾ ਕਿ ਉਨ੍ਹਾਂ ਨੂੰ ਸੀਐਮ ਦੇ ਪ੍ਰੋਗਰਾਮ ਬਾਰੇ ਜਾਣਕਾਰੀ ਮਿਲੀ ਹੈ। ਹਾਲਾਂਕਿ ਗੁਰੂ ਨਾਨਕ ਸਟੇਡੀਅਮ ਵਿਖੇ ਸਿੰਥੈਟਿਕ ਟਰੈਕ ਵਿਛਾਉਣ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ ਅਤੇ ਟ੍ਰੈਕ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਹੋਵੇ, ਇਸ ਲਈ ਇਸ ਨੂੰ ਪੀਏਯੂ ਵਿਖੇ ਕਰਵਾਉਣ ਦਾ ਪ੍ਰੋਗਰਾਮ ਤੈਅ ਕੀਤਾ ਜਾ ਰਿਹਾ ਹੈ।

ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਗਰਾਊਂਡ ਵਿੱਚ ਨਹੀਂ ਹੋਵੇਗਾ ਪਰੇਡ ਦਾ ਆਯੋਜਨ

ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਫੇਸਬੁੱਕ 'ਤੇ ਪੋਸਟ ਕੀਤਾ ਕਿ 26 ਜਨਵਰੀ ਨੂੰ ਲੁਧਿਆਣਾ 'ਚ ਹੋਣ ਵਾਲੀ ਗਣਤੰਤਰ ਦਿਵਸ ਦੀ ਪਰੇਡ ਪੀਏਯੂ ਗਰਾਊਂਡ 'ਚ ਹੋਵੇਗੀ। ਅਸੀਂ ਗੁਰੂ ਨਾਨਕ ਸਟੇਡੀਅਮ ਵਿੱਚ ਹੁਣੇ ਇੱਕ ਨਵਾਂ ਸਿੰਥੈਟਿਕ ਟਰੈਕ ਬਣਾਇਆ ਹੈ। ਅਸੀਂ ਨਹੀਂ ਚਾਹੁੰਦੇ ਕਿ ਪਰੇਡ ਨਾਲ ਟ੍ਰੈਕ ਨੂੰ ਕੋਈ ਨੁਕਸਾਨ ਹੋਵੇ। ਪੰਜਾਬ ਵਿੱਚ ਸਿੰਥੈਟਿਕ ਟਰੈਕ ਵਾਲੇ ਕਿਸੇ ਵੀ ਗਰਾਊਂਡ ਵਿੱਚ ਪਰੇਡ ਦਾ ਆਯੋਜਨ ਨਾ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
 

ਇਹ ਵੀ ਪੜ੍ਹੋ