CM ਨੇ ਚੰਡੀਗੜ ਦੇ ਮੇਅਰ ਇਲੈਕਸ਼ਨ ਦੇ ਆਰਓ ਦੀ ਕੀਤੀ ਨਕਲ,ਪੜੋ ਪੂਰੀ ਖਬਰ

ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਸੁਪਰੀਮ ਕੋਰਟ ਨੇ ਚੋਣ ਅਧਿਕਾਰੀ ਨੂੰ ਸਖ਼ਤ ਫਟਕਾਰ ਲਗਾਈ ਸੀ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਸੀਜੇਆਈ ਡੀਵਾਈ ਚੰਦਰਚੂੜ ਨੇ ਕਿਹਾ ਸੀ- ਇਹ ਸਾਫ਼ ਹੈ ਕਿ ਬੈਲਟ ਪੇਪਰ ਨਾਲ ਛੇੜਛਾੜ ਕੀਤੀ ਗਈ ਹੈ। ਕੀ ਚੋਣਾਂ ਇਸ ਤਰ੍ਹਾਂ ਕਰਵਾਈਆਂ ਜਾਂਦੀਆਂ ਹਨ?

Share:

Punjab News: ਸੁਪਰੀਮ ਕੋਰਟ ਵਿੱਚ ਚੰਡੀਗੜ੍ਹ ਦੇ ਮੇਅਰ ਦੀ ਚੋਣ ਨੂੰ ਲੈ ਕੇ ਦਿਖਾਈ ਜੀ ਰਹੀ ਵੀਡੀਓ ਤੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੇ ਪ੍ਰਤੀਕਰਮ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਸਵਾਗਤ ਕੀਤਾ ਹੈ। ਸੀਐਮ ਮਾਨ ਨੇ ਚੰਡੀਗੜ੍ਹ ਦੇ ਮੇਅਰ ਚੋਣ ਰਿਟਰਨਿੰਗ ਅਫਸਰ (ਆਰਓ) ਅਨਿਲ ਮਸੀਹ ਦੀ ਵੀ ਨਕਲ ਕਰਦਿਆਂ ਦੱਸਿਆ ਕਿ ਉਸ ਦਿਨ ਆਮ ਆਦਮੀ ਦੀ ਵੋਟ ਦਾ ਕੀ ਬਣਿਆ।

ਪੜੋ ਕੀ ਬੋਲੇ ਸੀਐਮ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ- ਇਹ ਹੈ ਦੇਸ਼ ਦਾ ਲੋਕਤੰਤਰ। ਜੇਕਰ ਲੋਕਤੰਤਰ ਨੂੰ ਬਚਾਉਣਾ ਹੈ ਤਾਂ ਸੁਪਰੀਮ ਕੋਰਟ ਜਾਣਾ ਪਵੇਗਾ। ਅਸੀਂ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੇ ਹਾਂ। ਕਿਸੇ ਵੀ ਵਿਅਕਤੀ ਨੂੰ ਵੀਡੀਓ ਦਿਖਾਓ, ਚੀਫ਼ ਜਸਟਿਸ ਉੱਚ ਅਹੁਦੇ 'ਤੇ ਹੈ। ਦੇਸ਼ ਵਿੱਚ ਸਭ ਤੋਂ ਉੱਚਾ ਅਹੁਦਾ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਦਾ ਹੈ। ਆਮ ਆਦਮੀ ਨੂੰ ਦਿਖਾ ਦੋ ਕਿ ਇੱਦਾ ਵੋਟਾਂ ਗਿਣੀਆਂ ਜਾਂਦੀਆਂ ਹਨ। ਆਮ ਆਦਮੀ ਕਹੇਗਾ, ਇਸ ਤਰ੍ਹਾਂ ਉਨ੍ਹਾਂ ਦੀਆਂ ਵੋਟਾਂ ਗਿਣੀਆਂ ਜਾਂਦੀਆਂ ਹਨ ਅਤੇ ਇਸ ਤਰ੍ਹਾਂ ਕੱਟੀਆਂ ਜਾਂਦੇ ਹਨ। ਉਹ ਬਿਨਾਂ ਦਿਖਾਏ ਇਸ ਤਰ੍ਹਾ ਬਕਸੇ ਵਿੱਚ ਰੱਖੀਆਂ ਜਾਂਦੀਆਂ ਹਨ। ਸਾਨੂੰ ਉਮੀਦ ਹੈ ਕਿ ਸੱਚਾਈ ਦੀ ਜਿੱਤ ਹੋਵੇਗੀ। ਮਾਮਲਾ ਅਜੇ ਅਦਾਲਤ ਵਿੱਚ ਹੈ, 19 ਫਰਵਰੀ ਨੂੰ ਇੱਕ ਹੋਰ ਸੁਣਵਾਈ ਹੈ। ਮਾਮਲਾ ਅਦਾਲਤ ਵਿੱਚ ਹੈ, ਮੈਂ ਜ਼ਿਆਦਾ ਨਹੀਂ ਕਹਾਂਗਾ।

ਇਹ ਵੀ ਪੜ੍ਹੋ