CM ਕੇਜਰੀਵਾਲ-ਮਾਨ ਨੇ 867 ਕਰੋੜ ਦੇ ਵਿਕਾਸ ਕੰਮਾਂ ਨੂੰ ਦਿੱਤੀ ਹਰੀ ਝੰਡੀ

ਹੁਸ਼ਿਆਰਪੁਰ ਵਿਖੇ ਆਮ ਆਦਮੀ ਪਾਰਟੀ ਦੀ ਵਿਕਾਸ ਕ੍ਰਾਂਤੀ ਰੈਲੀ ਹੋਈ। ਸੂਬੇ ਅੰਦਰ ਨਵੀਂ ਕ੍ਰਾਂਤੀ ਲਿਆਉਣ ਲਈ ਅਹਿਮ ਐਲਾਨ ਕੀਤੇ ਗਏ।

Share:

ਹਾਈਲਾਈਟਸ

  • ਵਿਕਾਸ ਕ੍ਰਾਂਤੀ ਰੈਲੀ
  • ਸੁਖਬੀਰ ਬਾਦਲ

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਨੇ ਸਾਰੇ ਸੂਬਿਆਂ ਅੰਦਰ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਅੰਦਰ ਹੁਸ਼ਿਆਰਪੁਰ ਵਿਖੇ ਵਿਕਾਸ ਕ੍ਰਾਂਤੀ ਰੈਲੀ ਕੀਤੀ ਗਈ। ਰੈਲੀ 'ਚ ਆਪ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ। ਉਹਨਾਂ ਨੇ 867 ਕਰੋੜ ਰੁਪਏ ਦੇ ਕੰਮਾਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਨੂੰ ਮੈਡੀਕਲ ਸਿੱਖਿਆ ਦਾ ਹੱਬ ਬਣਾਉਣ ਦੀ ਤਿਆਰੀ ਕਰ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਇੱਥੇ 5 ਨਵੇਂ ਮੈਡੀਕਲ ਕਾਲਜਾਂ ਦਾ ਕੰਮ ਸ਼ੁਰੂ ਹੋ ਰਿਹਾ ਹੈ। ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ, ਮਲੇਰਕੋਟਲਾ ਅਤੇ ਮੋਗਾ 'ਚ ਮੈਡੀਕਲ ਕਾਲਜ ਬਣਾਏ ਜਾਣਗੇ। ਹੁਸ਼ਿਆਰਪੁਰ ਵਿੱਚ ਨਵੇਂ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਅਤੇ ਆਰਮੀ ਟਰੇਨਿੰਗ ਇੰਸਟੀਚਿਊਟ ਦਾ ਨੀਂਹ ਪੱਥਰ ਵੀ ਰੱਖਿਆ ਗਿਆ। 

ਫੋਟੇ
ਹੁਸ਼ਿਆਰਪੁਰ ਵਿਖੇ ਕਈ ਵਿਕਾਸ ਕੰਮਾਂ ਨੂੰ ਹਰੀ ਝੰਡੀ ਦਿੱਤੀ ਗਈ। ਫੋਟੋ ਕ੍ਰੇਡਿਟ - ਐਕਸ

550 ਪਿੰਡਾਂ ਅੰਦਰ ਬਣਨਗੇ ਖੇਡ ਮੈਦਾਨ

ਪੰਜਾਬ ਦੇ 550 ਪਿੰਡਾਂ ਅੰਦਰ ਖੇਡ ਮੈਦਾਨ ਅਤੇ ਲਾਇਬ੍ਰੇਰੀਆਂ ਬਣਾਉਣ ਦਾ ਐਲਾਨ ਕੀਤਾ ਗਿਆ ਤਾਂ ਜੋ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣ। ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਜ਼ਿਲ੍ਹਿਆਂ ਅੰਦਰ ਪੰਚਾਇਤੀ ਜ਼ਮੀਨਾਂ ਖਾਲੀ ਪਈਆਂ ਹਨ ਉਥੇ ਅਤਿ ਆਧੁਨਿਕ ਸਹੂਲਤਾਂ ਨਾਲ ਲੈੱਸ ਖੇਡ ਸਟੇਡੀਅਮ ਬਣਾਏ ਜਾਣਗੇ। 

ਪੰਜਾਬ-ਚੰਡੀਗੜ੍ਹ ਦੀਆਂ 14 ਸੀਟਾਂ ਜਿੱਤਣ ਦਾ ਦਾਅਵਾ 

ਸੀਐਮ ਭਗਵੰਤ ਮਾਨ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲਾਈਵ ਇੰਟਰਵਿਊ ਵਿੱਚ ਜੋ ਲਿਖਿਆ ਸੀ, ਉਹੀ ਹੋਇਆ। ਸੁਖਬੀਰ ਬਾਦਲ, ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ, ਨਵਜੋਤ ਸਿੰਘ ਸਿੱਧੂ ਸਾਰੇ ਹਾਰ ਗਏ। ਇਸ ਵਾਰ ਵੀ ਅਸੀਂ ਐਲਾਨ ਕਰ ਰਹੇ ਹਾਂ ਕਿ ਆਮ ਆਦਮੀ ਪਾਰਟੀ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਪੰਜਾਬ ਦੀਆਂ ਸਾਰੀਆਂ 13 ਸੀਟਾਂ ਜਿੱਤੇਗੀ। ਇੰਨਾ ਹੀ ਨਹੀਂ  14ਵੀਂ ਚੰਡੀਗੜ੍ਹ ਸੀਟ ਵੀ ਜਿੱਤੇਗੀ। 

ਸੁਖਬੀਰ ਬਾਦਲ ਨੂੰ ਦਿੱਤਾ ਕਰਾਰਾ ਜਵਾਬ 

ਆਪਣੇ ਭਾਸ਼ਣ ਦੀ ਸ਼ੁਰੂਆਤ ਕਰਦੇ ਹੋਏ ਸੀਐਮ ਮਾਨ ਨੇ ਸਭ ਤੋਂ ਪਹਿਲਾਂ ਅਕਾਲੀ ਦਲ 'ਤੇ ਹਮਲਾ ਬੋਲਿਆ। CM ਭਗਵੰਤ ਮਾਨ ਨੇ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਲੁਧਿਆਣਾ ਵਿਖੇ ਕੀਤੀ ਗਈ ਯੂਥ ਰੈਲੀ ਦੌਰਾਨ ਕੀਤੀ ਟਿੱਪਣੀ ਦਾ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਆਪਣੇ ਨਾਲ ਖੜ੍ਹੇ ਨੌਜਵਾਨਾਂ ਨੂੰ ਮਲੰਗ ਕਿਹਾ। ਉਨ੍ਹਾਂ ਦੋਸ਼ ਲਾਇਆ ਕਿ ਅਕਾਲੀ ਦਲ ਨੇ ਪੰਜਾਬ ਨੂੰ ਲੁੱਟਿਆ।  ਜਿਹਨਾਂ ਲੋਕਾਂ ਦੇ ਸਹਾਰੇ ਬਾਦਲ ਸੱਤਾ 'ਚ ਆਏ ਅੱਜ ਉਹਨਾਂ ਨੂੰ ਮਲੰਗ ਦੱਸ ਰਹੇ ਹਨ। 

ਫੋਟੋ
ਰੈਲੀ 'ਚ ਹਜ਼ਾਰਾਂ ਲੋਕ ਪੁੱਜੇ। ਫੋਟੋ ਕ੍ਰੇਡਿਟ - ਐਕਸ


ਭਾਜਪਾ ਦੇ ਗੜ੍ਹ 'ਚ ਕੀਤੀ ਰੈਲੀ 

ਆਪ ਦੀ ਇਹ ਰੈਲੀ ਭਾਜਪਾ ਦਾ ਗੜ੍ਹ ਮੰਨੇ ਜਾਂਦੇ ਹੁਸ਼ਿਆਰਪੁਰ 'ਚ ਕੀਤੀ ਗਈ। ਇੱਥੋਂ ਸੋਮ ਪ੍ਰਕਾਸ਼ ਭਾਜਪਾ ਸਾਂਸਦ ਹਨ। ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਲੋਕ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਸੋਮ ਪ੍ਰਕਾਸ਼ ਨੂੰ ਵੋਟ ਪਾਈ ਸੀ, ਪਰ ਕੀ ਉਹ ਕਦੇ ਉਨ੍ਹਾਂ ਨੂੰ ਮਿਲਣ ਆਏ? ਹੁਣ ਜਦੋਂ ਚੋਣਾਂ ਆਈਆਂ ਤਾਂ ਫੇਰ ਮਿਲਣ ਆਉਣਗੇ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਵੀ ਕਦੇ ਹੁਸ਼ਿਆਰਪੁਰ ਨਹੀਂ ਆਏ ਪਰ ਭਗਵੰਤ ਮਾਨ ਹਮੇਸ਼ਾ ਉਨ੍ਹਾਂ ਦੇ ਵਿਚਕਾਰ ਰਹਿੰਦੇ ਹਨ। ਉਨ੍ਹਾਂ ਨੂੰ 2024 ਦੀਆਂ ਚੋਣਾਂ ਵਿੱਚ ਮਜ਼ਬੂਤ ​​ਕੀਤਾ ਜਾਵੇ। 

ਇਹ ਵੀ ਪੜ੍ਹੋ