CM Maan ਦਾ ਵਿਰੋਧੀਆਂ ਨੂੰ ਜਵਾਬ-ਸ਼੍ਰੀ ਰਾਮਲਲਾ ਪ੍ਰਾਣ-ਪ੍ਰਤਿਸ਼ਠਾ ਦਾ ਲਾਈਵ ਟੈਲੀਕਾਸਟ ਦੇਖਣ ਲਈ ਛੁੱਟੀ ਦੀ ਲੋੜ ਨਹੀਂ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅਯੁੱਧਿਆ 'ਚ ਸ਼੍ਰੀ ਰਾਮ ਲੱਲਾ ਪ੍ਰਾਣ-ਪ੍ਰਤੀਸ਼ਥਾ ਪ੍ਰੋਗਰਾਮ ਮੌਕੇ ਛੁੱਟੀ ਦਾ ਐਲਾਨ ਨਾ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਸੀ। ਦਰਅਸਲ ਹਰਿਆਣਾ, ਚੰਡੀਗੜ੍ਹ ਤੋਂ ਇਲਾਵਾ ਹਿਮਾਚਲ ਵਿਚ ਵੀ ਇਸ ਦਿਨ ਛੁੱਟੀ ਦਾ ਐਲਾਨ ਕੀਤਾ ਗਿਆ ਸੀ।

Share:

Punjab News: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅਯੁੱਧਿਆ (Ayodhya) 'ਚ ਸ਼੍ਰੀ ਰਾਮ ਲਲਾ ਪ੍ਰਾਣ-ਪ੍ਰਤਿਸ਼ਠਾ ਪ੍ਰੋਗਰਾਮ ਮੌਕੇ ਛੁੱਟੀ ਦਾ ਐਲਾਨ ਨਾ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਸੀ। ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਇਸਦਾ ਜਵਾਬ ਦਿੰਦੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਵਿੱਚ ਪਹਿਲਾਂ ਹੀ ਕਈ ਛੁੱਟੀਆਂ ਹੋ ਚੁੱਕੀਆਂ ਹਨ ਅਤੇ ਠੰਢ ਕਾਰਨ ਸਕੂਲ 20 ਜਨਵਰੀ ਤੱਕ ਬੰਦ ਰਹੇ ਸਨ। ਜੋ ਲੋਕ ਪ੍ਰੋਗਰਾਮ ਲਾਈਵ ਦੇਖਣਾ ਚਾਹੁੰਦੇ ਸਨ, ਉਹ ਮੋਬਾਈਲ 'ਤੇ ਦੇਖ ਸਕਦੇ ਸਨ।

ਲਾਈਵ ਟੈਲੀਕਾਸਟ (Live Telecast) ਦੇਖਣ ਲਈ ਛੁੱਟੀ ਦੀ ਕੋਈ ਲੋੜ ਨਹੀਂ ਸੀ। ਉਨ੍ਹਾਂ ਵਿਰੋਧੀਆਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ ਵਿੱਚ ਸਮਾਜਿਕ ਸਾਂਝ ਬਹੁਤ ਮਜ਼ਬੂਤ ​​ਹੈ। ਮੁੱਖ ਮੰਤਰੀ ਨੇ ਛੁੱਟੀ ਵਾਲੇ ਬਿਆਨ ਤੋਂ ਬਾਅਦ ਅਕਾਲੀ ਦਲ 'ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਅੱਜ ਕੱਲ੍ਹ ਅਕਾਲੀ ਦਲ ਆਪਣੇ ਆਪ ਨੂੰ ਖੇਤਰੀ ਪਾਰਟੀ, ਪੰਥ ਦੀ ਪਾਰਟੀ ਦੱਸ ਰਿਹਾ ਹੈ। ਉਨ੍ਹਾਂ ਨੂੰ ਆਪਣਾ ਧਰਮ ਉਦੋਂ ਹੀ ਯਾਦ ਆਉਂਦਾ ਹੈ ਜਦੋਂ ਉਹ ਹਾਰ ਜਾਂਦੇ ਹਨ। 

ਬਾਦਲ ਨੇ 'ਆਪ' ਨੂੰ ਘੇਰਿਆ ਸੀ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Badal) ਨੇ ਅਯੁੱਧਿਆ 'ਚ ਸ਼੍ਰੀ ਰਾਮ ਲੱਲਾ ਪ੍ਰਾਣ-ਪ੍ਰਤੀਸ਼ਥਾ ਪ੍ਰੋਗਰਾਮ ਮੌਕੇ ਛੁੱਟੀ ਦਾ ਐਲਾਨ ਨਾ ਕਰਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਸੀ। ਦਰਅਸਲ ਹਰਿਆਣਾ, ਚੰਡੀਗੜ੍ਹ ਤੋਂ ਇਲਾਵਾ ਹਿਮਾਚਲ ਵਿਚ ਵੀ ਇਸ ਦਿਨ ਛੁੱਟੀ ਦਾ ਐਲਾਨ ਕੀਤਾ ਗਿਆ ਸੀ।

ਪਰ ਪੰਜਾਬ ਸਰਕਾਰ ਨੇ ਇਸ ਬਾਰੇ ਕੋਈ ਫੈਸਲਾ ਨਹੀਂ ਲਿਆ ਸੀ। ਸੁਖਬੀਰ ਬਾਦਲ ਨੇ ਆਰੋਪ ਲਾਇਆ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਰਾਮ ਜਨਮ ਭੂਮੀ ਵਿਖੇ ਧਾਰਮਿਕ ਪ੍ਰੋਗਰਾਮ ਵਾਲੇ ਇਤਿਹਾਸਕ ਮੌਕੇ ਪੰਜਾਬ ਵਿੱਚ ਛੁੱਟੀ ਨਾ ਕਰਕੇ ਹਿੰਦੂ ਭੈਣ-ਭਰਾਵਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਹਿੰਦੂ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਭਗਵੰਤ ਮਾਨ ਨੂੰ ਸਾਰੇ ਪੰਜਾਬੀਆਂ ਅਤੇ ਖਾਸ ਕਰਕੇ ਆਪਣੇ ਹਿੰਦੂ ਵੀਰਾਂ-ਭੈਣਾਂ ਤੋਂ ਮੁਆਫੀ ਮੰਗਣੀ ਚਾਹੀਦੀ ਹੈ।

ਇਹ ਵੀ ਪੜ੍ਹੋ