ਚੰਡੀਗੜ੍ਹ ਮੋਰਚੇ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ ਸੱਦੀ ਕਿਸਾਨਾਂ ਦੀ ਮੀਟਿੰਗ

ਮੀਟਿੰਗ 3 ਮਾਰਚ ਨੂੰ ਸ਼ਾਮ 4 ਵਜੇ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿੱਚ ਹੋਵੇਗੀ। ਇਸ ਸਬੰਧੀ ਮੁੱਖ ਮੰਤਰੀ ਦਫ਼ਤਰ ਵੱਲੋਂ ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਨਾਮ ਪੱਤਰ ਭੇਜੇ ਗਏ ਹਨ। 

Courtesy: file photo

Share:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3 ਮਾਰਚ ਨੂੰ ਕਿਸਾਨਾਂ ਨੂੰ ਮੀਟਿੰਗ ਦੇ ਲਈ ਸੱਦਾ ਦਿੱਤਾ ਗਿਆ ਹੈ। ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ 5 ਮਾਰਚ ਤੋਂ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਗਿਆ। ਜਿਸਤੋਂ ਪਹਿਲਾਂ ਇਹ ਮੀਟਿੰਗ ਸੱਦੀ ਗਈ ਹੈ।  ਮੀਟਿੰਗ 3 ਮਾਰਚ ਨੂੰ ਸ਼ਾਮ 4 ਵਜੇ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿੱਚ ਹੋਵੇਗੀ। ਇਸ ਸਬੰਧੀ ਮੁੱਖ ਮੰਤਰੀ ਦਫ਼ਤਰ ਵੱਲੋਂ ਸੰਯੁਕਤ ਕਿਸਾਨ ਮੋਰਚਾ ਅਤੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਨਾਮ ਪੱਤਰ ਭੇਜੇ ਗਏ ਹਨ। 

ਕਿਸਾਨਾਂ ਨੇ ਵੀ ਖਿੱਚੀ ਤਿਆਰੀ

ਦੂਜੇ ਪਾਸੇ ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਟਿੰਗ ਕਰਕੇ 5 ਮਾਰਚ ਤੋਂ ਚੰਡੀਗੜ੍ਹ ਵਿੱਚ ਲਗਾਏ ਜਾਣ ਵਾਲੇ ਮੋਰਚੇ ਦੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਕਿਸਾਨ ਆਗੂਆਂ ਨੇ ਮੰਗ ਪੱਤਰ ਨੂੰ ਵੀ ਅੰਤਿਮ ਛੋਹਾਂ ਦਿੱਤੀਆਂ ਹਨ।ਕਿਸਾਨ ਭਵਨ ਵਿੱਚ ਜੰਗਵੀਰ ਸਿੰਘ ਚੌਹਾਨ, ਰਮਿੰਦਰ ਸਿੰਘ ਪਟਿਆਲਾ ਅਤੇ ਅੰਗਰੇਜ਼ ਸਿੰਘ ਭਦੌੜ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਕਿਸਾਨ ਆਗੂ ਰਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ ਐੱਸਕੇਐੱਮ ਵੱਲੋਂ ਮੁੱਖ ਮੰਤਰੀ ਨਾਲ ਹੋਣ ਵਾਲੀ ਮੀਟਿੰਗ ਵਿੱਚ ਹਿੱਸਾ ਲਿਆ ਜਾਵੇਗਾ। ਇਸ ਤੋਂ ਪਹਿਲਾਂ 3 ਮਾਰਚ ਨੂੰ ਦੁਪਹਿਰ 12 ਵਜੇ ਕਿਸਾਨ ਭਵਨ ਵਿੱਚ ਐੱਸਕੇਐੱਮ ਵਿੱਚ ਸ਼ਾਮਲ ਜਥੇਬੰਦੀਆਂ ਵੱਲੋਂ ਮੀਟਿੰਗ ਕੀਤੀ ਜਾਵੇਗੀ। ਜੇਕਰ ਕੋਈ ਢੁੱਕਵਾਂ ਹੱਲ ਨਹੀਂ ਨਿਕਲਿਆ ਤਾਂ 5 ਮਾਰਚ ਦਾ ਚੰਡੀਗੜ੍ਹ ਕੂਚ ਜਾਰੀ ਰਹੇਗਾ।

ਇਹ ਵੀ ਪੜ੍ਹੋ