ਦਿੜ੍ਹਬਾ ਵਿਖੇ ਸ਼ਹੀਦ ਜਸਪਾਲ ਸਿੰਘ ਦੇ ਘਰ ਪੁੱਜੇ ਸੀਐਮ ਮਾਨ, 1 ਕਰੋੜ ਦੀ ਰਾਸ਼ੀ ਦਾ ਚੈੱਕ ਸੌਂਪਿਆ

ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਪਰਿਵਾਰ ਨੂੰ ਕਦੇ ਕੋਈ ਤਕਲੀਫ ਨਹੀਂ ਆਉਣ ਦਿੱਤੀ ਜਾਵੇਗੀ। ਪਿਛਲੇ ਦਿਨੀਂ ਰਾਂਚੀ ‘ਚ ਜਸਪਾਲ ਸਿੰਘ ਸ਼ਹੀਦ ਹੋਇਆ ਸੀ

Share:

ਹਾਈਲਾਈਟਸ

  • ਪੰਜਾਬ ਸਰਕਾਰ ਹਮੇਸ਼ਾ ਪਰਿਵਾਰ ਦੀ ਮਦਦ ਲਈ ਤਿਆਰ ਹੈ।
  • ਸ਼ਹੀਦ ਪਰਿਵਾਰ ਨੂੰ ਕਦੇ ਕੋਈ ਤਕਲੀਫ ਨਹੀਂ ਆਉਣ ਦਿੱਤੀ ਜਾਵੇਗੀ। 
ਪੰਜਾਬ ਨਿਊਜ਼। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੜ੍ਹਬਾ ਦੇ ਪਿੰਡ ਬਘਰੌਲ ਦੇ ਸ਼ਹੀਦ ਜਸਪਾਲ ਸਿੰਘ ਦੇ ਘਰ ਪਹੁੰਚੇ। ਉਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੀੜਤ ਪਰਿਵਾਰ ਨੂੰ 1 ਕਰੋੜ ਦੀ ਰਾਸ਼ੀ ਦਾ ਚੈੱਕ ਵੀ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਪਰਿਵਾਰ ਦੀ ਮਦਦ ਲਈ ਤਿਆਰ ਹੈ। ਇਸ ਲਈ ਅੱਜ ਸ਼ਹੀਦ ਦੇ ਪਰਿਵਾਰ ਨਾਲ ਮਿਲਕੇ ਉਹ ਦਾ ਦੁੱਖ ਸਾਂਝਾ ਕੀਤਾ ਹੈ। ਦੱਸ ਦਈਏ ਕਿ ਪਿਛਲੇ ਦਿਨੀਂ ਰਾਂਚੀ ‘ਚ ਜਸਪਾਲ ਸਿੰਘ ਸ਼ਹੀਦ ਹੋਇਆ ਸੀ। ਸ਼ਹੀਦ ਜਸਪਾਲ ਸਿੰਘ ਦੀ ਉਮਰ 43 ਸਾਲ ਸੀ ਜੋ ਰਾਂਚੀ ‘ਚ ਤਾਇਨਾਤ ਸੀ ਅਤੇ ਡਿਊਟੀ ਦੇ ਦੌਰਾਨ ਉਸਨੂੰ ਦਿਲ ਦਾ ਦੌਰਾ ਪਿਆ ਸੀ। ਜਿਸ ਕਾਰਨ ਮੌਤ ਹੋ ਗਈ ਸੀ। 
23 ਸਾਲ ਫੌਜ 'ਚ ਕੀਤੀ ਸਰਵਿਸ
 
ਮ੍ਰਿਤਕ 23 ਸਾਲਾਂ ਤੋਂ ਫੌਜ ‘ਚ ਸੇਵਾ ਕਰਦਾ ਆ ਰਿਹਾ ਸੀ ਅਤੇ ਹੁਣ ਉਸਦੇ ਦੋ ਬੱਚੇ ਇੱਕ ਲੜਕਾ ਤੇ ਇੱਕ ਲੜਕੀ ਹੈ। ਜਸਪਾਲ ਸਿੰਘ ਨੇ ਲੜਕੀ ਨੂੰ ਆਈਲਟਸ ਦਾ ਪੇਪਰ ਦਿਵਾਉਣ ਜਾਣਾ ਸੀ ਪਰ ਇਸਤੋਂ ਪਹਿਲਾਂ ਇਹ ਭਾਣਾ ਵਾਪਰ ਗਿਆ ਅਤੇ ਉਸਦੀ ਮੌਤ ਦੀ ਖ਼ਬਰ ਪਿੰਡ ਪਹੁੰਚ ਗਈ। ਜਿਵੇਂ ਹੀ ਮੌਤ ਦੀ ਖਬਰ ਉਸਦੇ ਪਿੰਡ ਪਹੁੰਚੀ ਤਾਂ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ ਸੀ। ਪਿੰਡ ਦੇ ਲੋਕਾਂ ਤੇ ਫੌਜ ਦੇ ਜਵਾਨਾਂ ਵੱਲੋਂ ਸ਼ਹੀਦ ਨੂੰ ਅੰਤਿਮ ਵਿਦਾਈ ਦਿੱਤੀ ਗਈ ਸੀ। ਸੀਐਮ ਮਾਨ ਨੇ ਪਰਿਵਾਰ ਨੂੰ ਚੈੱਕ ਸੌਂਪਦੇ ਹੋਏ ਕਿਹਾ ਕਿ ਸਰਕਾਰ ਆਪਣਾ ਫਰਜ਼ ਹਮੇਸ਼ਾਂ ਨਿਭਾਉਂਦੀ ਰਹੇਗੀ। ਇਸਤੋਂ ਇਲਾਵਾ ਵੀ ਸ਼ਹੀਦ ਪਰਿਵਾਰ ਨੂੰ ਕਦੇ ਕੋਈ ਤਕਲੀਫ ਨਹੀਂ ਆਉਣ ਦਿੱਤੀ ਜਾਵੇਗੀ। 

 

ਇਹ ਵੀ ਪੜ੍ਹੋ