ਕਿਸਾਨ ਅੰਦੋਲਨ 'ਤੇ ਬੋਲੇ ਸੀਐੱਮ ਮਾਨ, ਕਿਹਾ- ਪੀਐਮ ਮੋਦੀ ਰੂਸ ਅਤੇ ਯੂਕਰੇਨ ਵਿਚਾਲੇ ਜੰਗ ਨੂੰ ਰੋਕ ਸਕਦੇ ਹਨ,ਪਰ ਕਿਸਾਨਾਂ ਨਾਲ ਗੱਲ ਕਿਉਂ ਨਹੀਂ ਕਰਦੇ?

ਸੀਐੱਮ ਮਾਨ ਆਪਣੇ ਸੋਸ਼ਲ ਮੀਡੀਆ ਹੈਡਲ ਤੇ ਪੋਸਚਟ ਕੀਤੀ ਹੈ ਜਿਸ ਵਿੱਚ ਲਿਖਿਆ ਹੈ ਕਿ-ਜੇਕਰ ਮੋਦੀ ਜੀ ਰੂਸ ਅਤੇ ਯੂਕਰੇਨ ਦੀ ਜੰਗ ਨੂੰ ਰੋਕ ਸਕਦੇ ਹਨ ਤਾਂ ਕੀ ਉਹ 200 ਕਿਲੋਮੀਟਰ ਦੂਰ ਬੈਠੇ ਕਿਸਾਨਾਂ ਨਾਲ ਗੱਲ ਨਹੀਂ ਕਰ ਸਕਦੇ?

Share:

ਪੰਜਾਬ ਨਿਊਜ਼। ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਸ਼ੰਭੂ-ਖਨੌਰੀ ਸਰਹੱਦ 'ਤੇ ਅੰਦੋਲਨ ਵਿੱਚ ਸ਼ਾਮਲ ਹੋਵੇਗਾ ਜਾਂ ਨਹੀਂ ਇਸ ਦਾ ਫੈਸਲਾ ਅੱਜ ਲਿਆ ਜਾਵੇਗਾ। ਇਸ ਮਾਮਲੇ ਨੂੰ ਲੈ ਕੇ ਚੰਡੀਗੜ੍ਹ ਵਿੱਚ ਐਸਕੇਐਮ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਦੂਜੇ ਪਾਸੇ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਵੀ ਕਿਸਾਨ ਅੰਦੋਲਨ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਆਪਣੀ ਜ਼ਿੱਦ ਛੱਡ ਕੇ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਕੇਂਦਰ ਸਰਕਾਰ ਕੀ ਤਪੱਸਿਆ ਕਰ ਰਹੀ ਹੈ?

ਮੁੱਖ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੀਤੀ ਪੋਸਟ

ਸੀਐੱਮ ਮਾਨ ਆਪਣੇ ਸੋਸ਼ਲ ਮੀਡੀਆ ਹੈਡਲ ਤੇ ਪੋਸਚਟ ਕੀਤੀ ਹੈ ਜਿਸ ਵਿੱਚ ਲਿਖਿਆ ਹੈ ਕਿ-ਜੇਕਰ ਮੋਦੀ ਜੀ ਰੂਸ ਅਤੇ ਯੂਕਰੇਨ ਦੀ ਜੰਗ ਨੂੰ ਰੋਕ ਸਕਦੇ ਹਨ ਤਾਂ ਕੀ ਉਹ 200 ਕਿਲੋਮੀਟਰ ਦੂਰ ਬੈਠੇ ਕਿਸਾਨਾਂ ਨਾਲ ਗੱਲ ਨਹੀਂ ਕਰ ਸਕਦੇ? ਤੁਸੀਂ ਕਿਸ ਸਮੇਂ ਦੀ ਉਡੀਕ ਕਰ ਰਹੇ ਹੋ? ਇਸ ਤੋਂ ਪਹਿਲਾਂ ਵੀ ਇੱਕ ਵਾਰ ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਸੀ ਕਿ ਕੇਂਦਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ।

ਇਸ ਦੇ ਨਾਲ ਹੀ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦਾ ਕਹਿਣਾ ਹੈ ਕਿ ਸੀਐਮ ਭਗਵੰਤ ਮਾਨ ਨੇ ਮੀਟਿੰਗ ਕਰਵਾਉਣੀ ਹੈ, ਉਨ੍ਹਾਂ ਨੂੰ ਪਹਿਲ ਕਰਨੀ ਚਾਹੀਦੀ ਹੈ।