CM ਮਾਨ ਨੇ BJP 'ਤੇ ਸਾਧਿਆ ਨਿਸ਼ਾਨਾ, ਕਿਹਾ- ਕੇਜਰੀਵਾਲ ਨੂੰ ਗ੍ਰਿਫਤਾਰ ਕਰ ਸਕਦੇ ਹੋ,ਉਨ੍ਹਾਂ ਦੀ ਸੋਚ ਨੂੰ ਕੈਦ ਨਹੀਂ ਕਰ ਸਕਦੇ

ਲੋਕ ਸਭਾ ਚੋਣਾਂ ਵਿੱਚ ਪਾਰਟੀ ਦੇ ਉਮੀਦਵਾਰ ਡਾ. ਬਲਵੀਰ ਸਿੰਘ ਨੇ ਕਿਹਾ ਕਿ ਚੋਣਾਂ ਦੌਰਾਨ ਸੱਤਾ ਦੀ ਘੋਰ ਦੁਰਵਰਤੋਂ ਨੇ ਆਜ਼ਾਦ ਅਤੇ ਨਿਰਪੱਖ ਚੋਣ ਪ੍ਰਕਿਰਿਆ ਦਾ ਮਜ਼ਾਕ ਉਡਾਇਆ ਹੈ। ਭਾਰਤ ਦਾ ਅਕਸ ਖਰਾਬ ਹੋ ਰਿਹਾ ਹੈ ਕਿਉਂਕਿ ਭਾਜਪਾ ਵਿਰੋਧੀ ਧਿਰ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ ਹੈ।

Share:

Punjab News: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਘੁਟਾਲੇ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਦੋ ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕਰ ਲਿਆ। ਇਸ ਸਬੰਧ 'ਚ ਗ੍ਰਿਫਤਾਰੀ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ 'ਤੇ ਨਿਸ਼ਾਨਾ ਸਾਧਦੇ ਹੋਏ ਈਡੀ ਨੂੰ ਭਾਜਪਾ ਦੀ ਟੀਮ ਕਿਹਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਤੋਂ ਈਡੀ ਦੀ ਪੁੱਛਗਿੱਛ ਦੇ ਮਾਮਲੇ 'ਤੇ ਕਿਹਾ ਕਿ ਭਾਜਪਾ ਦੀ ਸਿਆਸੀ ਟੀਮ (ਈਡੀ) ਕੇਜਰੀਵਾਲ ਦੀ ਸੋਚ ਨੂੰ ਕੈਦ ਨਹੀਂ ਕਰ ਸਕਦੀ, ਕਿਉਂਕਿ ਸਿਰਫ਼ 'ਆਪ' ਹੀ ਭਾਜਪਾ ਨੂੰ ਰੋਕ ਸਕਦੀ ਹੈ। ਉਨ੍ਹਾਂ ਕਿਹਾ ਕਿ ਸੋਚ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ।

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਭਾਜਪਾ ਨੂੰ ਘੇਰਿਆ

ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਇਹ ਇੱਕ ਵੱਡੀ ਸਾਜ਼ਿਸ਼ ਹੈ। ਕੇਜਰੀਵਾਲ ਨੂੰ ਕਰੋੜਾਂ ਲੋਕਾਂ ਦਾ ਆਸ਼ੀਰਵਾਦ ਹੈ। ਕੋਈ ਵੀ ਕੇਜਰੀਵਾਲ ਦਾ ਵਾਲ ਵੀ ਵੀਂਗਾ ਨਹੀਂ ਕਰ ਸਕਦਾ। ਚੱਢਾ ਨੇ ਕਿਹਾ ਕਿ ਉਨ੍ਹਾਂ ਦੇ ਸਰੀਰ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ, ਪਰ ਕੇਜਰੀਵਾਲ ਦੀ ਸੋਚ ਨੂੰ ਨਹੀਂ। ‘ਆਪ’ ਪੰਜਾਬ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਅਤੇ ਹੁਣ ਸੱਤਾ ਦੀ ਇਸ ਹੱਦ ਤੱਕ ਦੁਰਵਰਤੋਂ ਕਰ ਰਹੀ ਹੈ। ਇਹ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕਾਰਵਾਈ ਹੈ।

ਇਹ ਵੀ ਪੜ੍ਹੋ