CM Mann : ਟ੍ਰੈਵਲ ਏਜੰਟਾਂ ਖਿਲਾਫ ਸਖ਼ਤ ਹੋਈ ਸਰਕਾਰ, ਨੌਜਵਾਨਾਂ ਨੂੰ ਵੀ ਦਿੱਤੀ ਵੱਡੀ ਨਸੀਹਤ

CM Mann : ਮੁੱਖ ਮੰਤਰੀ ਭਗਵੰਤ ਮਾਨ ਨੇ  ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਸੰਤੁਸ਼ਟੀ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਫੁੱਟ ਪਾਊ ਤਾਕਤਾਂ ਦੇ ਗੁੰਮਰਾਹਕੁੰਨ ਪ੍ਰਚਾਰ ਦਾ ਸ਼ਿਕਾਰ ਨਹੀਂ ਹੋਣਾ ਚਾਹੀਦਾ।

Share:

ਹਾਈਲਾਈਟਸ

  • ਨੌਜਵਾਨ ਪਹਿਲਾਂ ਦੂਜੇ ਦੇਸ਼ਾਂ ਵਿਚ ਗਏ ਸਨ, ਉਹ ਹੁਣ ਵਾਪਸ ਆ ਰਹੇ ਹਨ
  • ਸਾਬਕਾ ਵਿੱਤ ਮੰਤਰੀ 9 ਸਾਲਾਂ ਤੱਕ ‘ਸਰਕਾਰੀ ਖਜ਼ਾਨਾ ਖਾਲੀ ਹੈ’ ਦਾ ਗੁੰਮਰਾਹਕੁੰਨ ਗੀਤ ਗਾਉਂਦਾ ਰਿਹਾ

CM Mann : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਸਦ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਵੀ ਉਹ ਗੈਰ-ਕਾਨੂੰਨੀ ਟਰੈਵਲ ਏਜੰਟਾਂ ਖਿਲਾਫ ਜ਼ੋਰਦਾਰ ਆਵਾਜ਼ ਉਠਾਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸਾਡੀ ਸਰਕਾਰ ਨੇ ਆਪਣਾ ਕਾਰਜਭਾਰ ਸੰਭਾਲਿਆ ਹੈ, ਉਦੋਂ ਤੋਂ ਹੀ ਲੋਕਾਂ ਨਾਲ ਧੋਖਾਧੜੀ ਅਤੇ ਮਨੁੱਖੀ ਤਸਕਰੀ ਕਰਨ ਵਾਲੇ ਗੈਰ-ਕਾਨੂੰਨੀ ਟਰੈਵਲ ਏਜੰਟਾਂ ਪ੍ਰਤੀ ਕੋਈ ਢਿੱਲ ਨਾ ਵਰਤਣ ਦੀ ਨੀਤੀ ਅਪਣਾਈ ਹੈ।

ਟ੍ਰੈਵਲ ਏਜੰਟਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਟ੍ਰੈਵਲ ਏਜੰਟਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾ ਰਹੀ ਹੈ।  ਰਾਜ ਸਰਕਾਰ ਨੇ ਟਰੈਵਲ ਏਜੰਟਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਇੱਕ ਵਿਸ਼ਾਲ ਜਾਗਰੂਕਤਾ ਮੁਹਿੰਮ ਚਲਾਈ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਅਜਿਹੇ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਮਾਈਗ੍ਰੇਸ਼ਨ ਐਕਟ ਵਿੱਚ ਲੋੜੀਂਦੀਆਂ ਸੋਧਾਂ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਨੇ  ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਸੰਤੁਸ਼ਟੀ ਨਾਲ ਕੰਮ ਕਰਨਾ ਚਾਹੀਦਾ ਹੈ ਅਤੇ ਫੁੱਟ ਪਾਊ ਤਾਕਤਾਂ ਦੇ ਗੁੰਮਰਾਹਕੁੰਨ ਪ੍ਰਚਾਰ ਦਾ ਸ਼ਿਕਾਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਹ ਪੰਜਾਬ ਵਿਰੋਧੀ ਤਾਕਤਾਂ ਸੂਬੇ ਨੂੰ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ਤੋਂ ਮੋੜਨਾ ਚਾਹੁੰਦੀਆਂ ਹਨ, ਜਿਸ ਲਈ ਉਹ ਸੂਬੇ ਅੰਦਰ ਜ਼ਹਿਰ ਫੈਲਾ ਰਹੀਆਂ ਹਨ। 

ਨੌਜਵਾਨ ਪੰਜਾਬ ਵਿੱਚ ਨੌਕਰੀਆਂ ਲਈ ਸਖ਼ਤ ਮਿਹਨਤ ਕਰ ਰਹੇ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸੂਝਵਾਨ ਨੌਜਵਾਨ ਅਜਿਹੇ ਏਜੰਡਿਆਂ ਵਿੱਚ ਨਹੀਂ ਫਸਣਗੇ ਅਤੇ ਇਨ੍ਹਾਂ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਗੇ। ਪੰਜਾਬ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਸਰਕਾਰ ਨੇ ਸੂਬੇ 'ਚ ਪਰਵਾਸ ਦਾ ਦੌਰ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਚੰਗੇ ਮੌਕਿਆਂ ਦੀ ਭਾਲ ਵਿੱਚ ਵਿਦੇਸ਼ ਜਾਣ ਦੀ ਬਜਾਏ ਨੌਜਵਾਨ ਪੰਜਾਬ ਵਿੱਚ ਨੌਕਰੀਆਂ ਲਈ ਸਖ਼ਤ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਹੜੇ ਨੌਜਵਾਨ ਪਹਿਲਾਂ ਦੂਜੇ ਦੇਸ਼ਾਂ ਵਿਚ ਗਏ ਸਨ, ਉਹ ਹੁਣ ਵਾਪਸ ਆ ਰਹੇ ਹਨ ਅਤੇ ਆਪਣੀ ਮਿਹਨਤ ਨਾਲ ਇੱਥੇ ਨੌਕਰੀਆਂ ਪ੍ਰਾਪਤ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਉਨ੍ਹਾਂ ਲਈ ਬੜੇ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸਾਰੇ ਉਮੀਦਵਾਰ ਅਪਲਾਈ ਕਰ ਰਹੇ ਹਨ। ਇਨ੍ਹਾਂ ਅਸਾਮੀਆਂ ਲਈ ਨੌਜਵਾਨਾਂ ਦੀ ਚੋਣ ਯੋਗਤਾ ਦੇ ਆਧਾਰ 'ਤੇ ਕੀਤੀ ਗਈ ਹੈ। 

ਮਨਪ੍ਰੀਤ ਬਾਦਲ ਉਪਰ ਵੀ ਸਾਧਿਆ ਨਿਸ਼ਾਨਾ 

 ਪੁਰਾਣੀਆਂ ਸਰਕਾਰਾਂ 'ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਦਿਆਂ ਵੱਡੀ ਜਾਇਦਾਦ ਇਕੱਠੀ ਕੀਤੀ ਅਤੇ ਆਪਣੇ ਸ਼ਾਨਦਾਰ ਘਰ ਬਣਾਏ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਘਰਾਂ ਦੀਆਂ ਕੰਧਾਂ ਉੱਚੀਆਂ ਹਨ।  ਆਮ ਲੋਕਾਂ ਲਈ ਦਰਵਾਜ਼ੇ ਹਮੇਸ਼ਾ ਬੰਦ ਰਹਿੰਦੇ ਹਨ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦਾ ਇੱਕ ਸਾਬਕਾ ਵਿੱਤ ਮੰਤਰੀ 9 ਸਾਲਾਂ ਤੱਕ ‘ਸਰਕਾਰੀ ਖਜ਼ਾਨਾ ਖਾਲੀ ਹੈ’ ਦਾ ਗੁੰਮਰਾਹਕੁੰਨ ਗੀਤ ਗਾਉਂਦਾ ਰਿਹਾ, ਜਿਸ ਨਾਲ ਪੰਜਾਬ ਦੇ ਨੌਜਵਾਨਾਂ ਦੇ ਮਨੋਬਲ ਨੂੰ ਭਾਰੀ ਠੇਸ ਪਹੁੰਚੀ ਹੈ।

ਇਹ ਵੀ ਪੜ੍ਹੋ