Punjab News: 7 ਅਪ੍ਰੈਲ ਯਾਨੀ ਖਟਕੜ ਕਲਾਂ ਵਿਖੇ ਅੱਜ “ਆਪ” ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਵੱਲੋਂ ਸਮੂਹਿਕ ਭੁੱਖ ਹੜਤਾਲ ਸ਼ੁਰੂ ਕੀਤੀ ਜਾਣੀ ਸੀ ਜਿਸਦੇ ਲਈ CM ਭਗਵੰਤ ਮਾਨ ਅਤੇ ਪਾਰਟੀ ਦੇ ਕਈ ਵੱਡੇ ਆਗੂ ਖਟਕੜ ਕਲਾਂ ਵਿਖੇ ਪਹੁੰਚ ਚੁੱਰੇ ਹਨ ਅਤੇ ਉਨ੍ਹਾਂ ਦੇ ਵੱਲੋਂ ਸਮੂਹਿਕ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਹੈੱਡਕੁਆਰਟਰ ਵਿੱਚ ਵੀ ਆਪ ਵਰਕਰਾਂ ਵੱਲੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ ਪੰਜਾਬ ਦੇ ਮੁੱਖ ਮੰਤਰੀ ਅਤੇ ਵਿਧਾਇਕਾਂ ਨੇ ਖਟਕੜ ਕਲਾਂ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਉਪਰੰਤ ਭੁੱਖ ਹੜਤਾਲ ਸ਼ੁਰੂ ਕੀਤੀ।
ਭ੍ਰਿਸ਼ਟਾਚਾਰ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਸੀਐਮ ਮਾਨ ਦਾ ਹਮਲਾ
ਸੀਐਮ ਭਗਵੰਤ ਮਾਨ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਆਪਣੇ ਸੰਬੋਧਨ ਦੀ ਸ਼ੁਰੂਆਤ ਕਰਦਿਆਂ ਭ੍ਰਿਸ਼ਟਾਚਾਰ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਹਮਲਾ ਬੋਲਿਆ। ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਇਨਸਾਨ ਨਹੀਂ, ਇੱਕ ਵਿਚਾਰ ਹਨ। ਇਸ ਦੇ ਨਾਲ ਹੀ ਭਾਜਪਾ 'ਤੇ ਭ੍ਰਿਸ਼ਟਾਚਾਰ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਭਾਜਪਾ ਭ੍ਰਿਸ਼ਟ ਲੋਕਾਂ ਨੂੰ ਪਾਰਟੀ ਨਾਲ ਜੋੜਨ ਦਾ ਕੰਮ ਕਰ ਰਹੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਹਿੰਦੇ ਹਨ ਭ੍ਰਿਸ਼ਟਾਚਾਰੀਆਂ ਨੂੰ ਨਹੀਂ ਰਹਿਣ ਦੇਣਗੇ। ਉਨ੍ਹਾਂ ਦਾ ਮਤਲਬ ਇਹ ਹੈ ਕਿ ਮੈਂ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕਰ ਲਵਾਂਗਾ। ਇਸ ਦੇ ਨਾਲ ਹੀ ਉਨ੍ਹਾਂ ਸੂਬੇ ਦੇ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ।