Tihar Jail ਵਿੱਚ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ ਸੀਐਮ ਮਾਨ,ਜੇਲ੍ਹ ਵਿੱਚ ਮਿਲਣ ਵਾਲਿਆਂ ਦੀ ਸੂਚੀ ਵਿੱਚ ਨਾਮ ਸ਼ਾਮਲ

ਲੋਕ ਸਭਾ ਚੋਣਾਂ ਦੌਰਾਨ 'ਆਪ' ਦੀ ਨਜ਼ਰ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਹੈ ਜਿਸ 'ਤੇ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਫਿਲਹਾਲ ਭਗਵੰਤ ਮਾਨ ਦੇ ਮੋਢਿਆਂ 'ਤੇ ਹੈ। ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਭਗਵੰਤ ਮਾਨ ਵੀ ਕੇਂਦਰ ਸਰਕਾਰ ਖਿਲਾਫ ਲਗਾਤਾਰ ਮੋਰਚਾ ਖੋਲ੍ਹ ਰਹੇ ਹਨ।

Share:

Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਗਲੇ ਹਫ਼ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇਦੱਸ ਦਈਏ ਕਿ ਅਰਵਿੰਦ ਕੇਜਰੀਵਾਲ ਦਿੱਲੀ ਦੇ ਸ਼ਰਾਬ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਨਿਆਇਕ ਹਿਰਾਸਤ ਵਿੱਚ ਹਨਜੇਲ੍ਹ ਵਿੱਚ ਉਨ੍ਹਾਂ ਨੂੰ ਮਿਲਣ ਵਾਲਿਆਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਹੈ

ਸੀਐਮ ਮਾਨ ਨੇ ਜੇਲ੍ਹ ਵਿੱਚ ਕੇਜਰੀਵਾਲ ਨੂੰ ਮਿਲਣ ਲਈ ਜੇਲ੍ਹ ਪ੍ਰਸ਼ਾਸਨ ਨੂੰ ਲਿਖਿਆ ਸੀ ਪੱਤਰ

ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨੂੰ ਮਿਲਣ ਦੀ ਇੱਛਾ ਜ਼ਾਹਰ ਕੀਤੀ ਸੀ ਅਤੇ ਜੇਲ੍ਹ ਪ੍ਰਸ਼ਾਸਨ ਨੂੰ ਪੱਤਰ ਲਿਖਿਆ ਸੀਜੇਲ ਦੇ ਨਿਯਮਾਂ ਮੁਤਾਬਕ ਅਰਵਿੰਦ ਕੇਜਰੀਵਾਲ ਨੂੰ ਮਿਲਣ ਵਾਲਿਆਂ ਦੇ ਨਾਂ ਦਰਜ ਕਰਵਾਉਣੇ ਪੈਂਦੇ ਹਨ।  ਹੁਣ ਤੱਕ ਕੇਜਰੀਵਾਲ ਨੇ ਜੇਲ੍ਹ ' ਮੁਲਾਕਾਤ ਕਰਨ ਵਾਲਿਆਂ ' ਆਪਣੀ ਪਤਨੀ ਸੁਨੀਤਾ ਕੇਜਰੀਵਾਲ, ਉਨ੍ਹਾਂ ਦੇ ਦੋਵੇਂ ਬੱਚਿਆਂ, 'ਆਪ' ਨੇਤਾ ਸੰਦੀਪ ਪਾਠਕ ਅਤੇ ਉਨ੍ਹਾਂ ਦੇ ਨਿੱਜੀ ਸਕੱਤਰ ਦੇ ਨਾਂ ਦਰਜ ਕਰਵਾਏ ਸਨਹੁਣ ਇਸ ਸੂਚੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵਾਨ ਮਾਨ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ ਭਗਵੰਤ ਮਾਨ ਅਗਲੇ ਹਫਤੇ ਤਿਹਾੜ ਜੇਲ ' ਕੇਜਰੀਵਾਲ ਨਾਲ ਮੁਲਾਕਾਤ ਕਰਨਗੇਲੋਕ ਸਭਾ ਚੋਣਾਂ ਦੌਰਾਨ 'ਆਪ' ਦੀ ਨਜ਼ਰ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਹੈ ਜਿਸ 'ਤੇ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਫਿਲਹਾਲ ਭਗਵੰਤ ਮਾਨ ਦੇ ਮੋਢਿਆਂ 'ਤੇ ਹੈਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਭਗਵੰਤ ਮਾਨ ਵੀ ਕੇਂਦਰ ਸਰਕਾਰ ਖਿਲਾਫ ਲਗਾਤਾਰ ਮੋਰਚਾ ਖੋਲ੍ਹ ਰਹੇ ਹਨ

ਇਹ ਵੀ ਪੜ੍ਹੋ