ਦੀਵਾਲੀ ਨੂੰ ਦੇਣਗੇ CM ਨੌਜਵਾਨਾਂ ਨੂੰ ਤੋਹਫਾ

ਮੁੱਖ ਮੰਤਰੀ ਭਗਵੰਤ ਮਾਨ ਨੌਕਰੀਆਂ ਦੀ ਉਡੀਕ ਕਰ ਰਹੇ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫਾ ਦੇਣਗੇ। ਉਨ੍ਹਾਂ ਵੱਲੋਂ ਭਲਕੇ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ ਜਾਣਗੇ। ਉਨ੍ਹਾਂ ਨੇ ਇਹ ਐਲਾਨ ਅੱਜ ਖੁਦ ਕੀਤਾ ਹੈ। ਇਸ ਦੇ ਨਾਲ ਹੀ ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਨੌਕਰੀਆਂ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਭਗਵੰਤ ਮਾਨ […]

Share:

ਮੁੱਖ ਮੰਤਰੀ ਭਗਵੰਤ ਮਾਨ ਨੌਕਰੀਆਂ ਦੀ ਉਡੀਕ ਕਰ ਰਹੇ ਨੌਜਵਾਨਾਂ ਨੂੰ ਦੀਵਾਲੀ ਦਾ ਤੋਹਫਾ ਦੇਣਗੇ। ਉਨ੍ਹਾਂ ਵੱਲੋਂ ਭਲਕੇ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ ਜਾਣਗੇ। ਉਨ੍ਹਾਂ ਨੇ ਇਹ ਐਲਾਨ ਅੱਜ ਖੁਦ ਕੀਤਾ ਹੈ। ਇਸ ਦੇ ਨਾਲ ਹੀ ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਨੌਕਰੀਆਂ ਦਿੱਤੀਆਂ ਜਾਣਗੀਆਂ।


ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੱਸਿਆ

ਕੱਲ੍ਹ ਮਿਤੀ 10 ਨਵੰਬਰ 2023 ਦਿਨ ਸ਼ੁੱਕਰਵਾਰ ਨੂੰ ਵੱਖ-ਵੱਖ ਮਹਿਕਮਿਆਂ ਦੇ 596 ਮੁੰਡੇ-ਕੁੜੀਆਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਵੰਡੇ ਜਾਣਗੇ। ਆਉਣ ਵਾਲੇ ਦਿਨਾਂ ਚ ਹਜ਼ਾਰਾਂ ਨੌਕਰੀਆਂ ਪੰਜਾਬੀਆਂ ਦੇ ਬੂਹੇ ਤੇ ਦਸਤਕ ਨੂੰ ਤਿਆਰ ਨੇ..ਅਹਿਸਾਨ ਨਹੀਂ ਫਰਜ਼ ਹੈ..।

ਦਿੱਤੀ ਗਾਰੰਟੀ ਕਰ ਰਹੇ ਨੇ ਪੂਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਗਾਰੰਟੀ ਪੂਰੀ ਕਰਨ ਦੇ ਸਫ਼ਰ ਨੂੰ ਜਾਰੀ ਰੱਖਦੇ ਹੋਏ ਆਪਣੀ ਸਰਕਾਰ ਦੇ ਮਹਿਜ਼ 18 ਮਹੀਨਿਆਂ ਦੇ ਕਾਰਜਕਾਲ ਵਿੱਚ 37100 ਸਰਕਾਰੀ ਨੌਕਰੀਆਂ ਦਿੱਤੀਆਂ ਹਨ।