ਸਹਿਕਾਰੀ ਬੈਂਕ ਕਰਨ ਜਾ ਰਿਹਾ ਪਾਵਰਕਾਮ ਮੁਲਾਜ਼ਮਾਂ ਤੇ ਵੱਡੀ ਕਾਰਵਾਈ,ਡਿਫਾਲਟਰਾਂ ਤੋਂ ਵਸੂਲੇਗਾ 9.44 ਕਰੋੜ ਰੁਪਏ

ਜਲੰਧਰ, ਪਟਿਆਲਾ, ਚੰਡੀਗੜ੍ਹ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੰਮ ਕਰਦੇ ਉਕਤ ਮੁਲਾਜ਼ਮਾਂ ਤੋਂ ਕਰਜ਼ੇ ਦੀ ਰਕਮ ਵਸੂਲ ਕੀਤੀ ਜਾਵੇਗੀ

Share:

ਹਾਈਲਾਈਟਸ

  • ਪਾਵਰਕਾਮ ਦੇ ਮੁਲਾਜ਼ਮਾਂ ਨੇ ਨਿੱਜੀ ਕਰਜ਼ਾ ਲਿਆ ਹੈ ਅਤੇ ਇਸ ਦੀ ਅਦਾਇਗੀ ਨਹੀਂ ਕੀਤੀ ਹੈ

ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਦੇ ਕਰਮਚਾਰੀਆਂ ਵੱਲੋਂ ਸਹਿਕਾਰੀ ਬੈਂਕ ਦੇ ਕਰਜ਼ੇ ਦੀ ਅਦਾਇਗੀ ਨਾ ਕਰਨ ਤੇ ਹੁਣ ਬੈਂਕ ਨੇ 884 ਡਿਫਾਲਟਰਾਂ ਤੋਂ 9.44 ਕਰੋੜ ਰੁਪਏ ਦੀ ਵਸੂਲੀ ਕਰਨ ਦੀ ਤਿਆਰੀ ਕਰ ਲਈ ਹੈ। ਦੱਸ ਦੇਈਏ ਕਿ ਕਰੀਬ 884 ਮੁਲਾਜ਼ਮਾਂ ਨੇ ਕਰਜ਼ੇ ਦੇ ਪੈਸੇ ਵਾਪਸ ਨਹੀਂ ਕੀਤੇ। ਜਿਸ ਕਾਰਨ ਬੈਂਕ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਨੂੰ ਪੱਤਰ ਭੇਜਿਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਸੁਸਾਇਟੀ ਐਕਟ ਤਹਿਤ ਬੈਂਕ ਦੇ ਡਿਫਾਲਟਰ ਬਣੇ ਪਾਵਰਕਾਮ ਮੁਲਾਜ਼ਮਾਂ ਦੀ ਤਨਖਾਹ ਅਤੇ ਪੈਨਸ਼ਨ ਵਿੱਚੋਂ ਕਰਜ਼ੇ ਦੀ ਰਾਸ਼ੀ ਵਸੂਲ ਕੀਤੀ ਜਾਵੇਗੀ। ਤਾਂ ਜੋ ਬੈਂਕ ਨੂੰ ਨੁਕਸਾਨ ਨਾ ਹੋਵੇ। ਕਰਜ਼ੇ ਦੀ ਰਕਮ ਵਿਆਜ ਸਮੇਤ ਅਦਾ ਕਰਨੀ ਪਵੇਗੀ

 

ਵਿਆਜ ਸਮੇਤ ਵਸੂਲ ਕੀਤੇ ਜਾਣਗੇ ਪੈਸੇ

ਸਹਿਕਾਰੀ ਬੈਂਕ ਵੱਲੋਂ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਨੂੰ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਸਮੇਂ ਸਿਰ ਕਰਜ਼ਾ ਨਾ ਮੋੜਨ ਵਾਲੇ ਡਿਫਾਲਟਰ ਮੁਲਾਜ਼ਮਾਂ ਤੋਂ ਵਿਆਜ ਸਮੇਤ ਪੈਸੇ ਵਸੂਲ ਕੀਤੇ ਜਾਣਗੇ। ਬੈਂਕ ਨੇ ਇਸ ਸਬੰਧੀ ਪਾਵਰਕਾਮ ਨੂੰ ਲਿਖਤੀ ਪੱਤਰ ਜਾਰੀ ਕਰ ਦਿੱਤਾ ਹੈ। ਪੈਸੇ ਦੀ ਵਸੂਲੀ ਦੀ ਜਾਣਕਾਰੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵੱਲੋਂ ਪਾਵਰਕਾਮ ਦੇ ਪ੍ਰਮੁੱਖ ਸਕੱਤਰ ਨੂੰ ਜਾਰੀ ਪੱਤਰ ਵਿੱਚ ਸਾਂਝੀ ਕੀਤੀ ਗਈ ਹੈ। ਪੰਜਾਬ ਸਰਕਾਰ ਦੇ ਮੁੱਖ ਸਕੱਤਰ ਅਨੁਰਾਗ ਅਗਰਵਾਲ ਵੱਲੋਂ ਪਾਵਰਕਾਮ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੂੰ ਪੱਤਰ ਭੇਜਿਆ ਗਿਆ ਹੈ, ਜਿਸ ਤੇ ਪਾਵਰਕਾਮ ਨੇ ਹਰਕਤ ਵਿੱਚ ਆ ਕੇ ਵਿਭਾਗੀ ਕਾਰਵਾਈ ਦੇ ਹੁਕਮ ਦਿੱਤੇ ਹਨ।

 

ਵਸੂਲੀ ਨੂੰ ਲੈ ਪਾਵਰਕਾਮ ਵੀ ਸਖ਼ਤ

ਪਾਵਰਕਾਮ ਵੱਲੋਂ ਕੱਲ੍ਹ ਜਾਰੀ ਪੱਤਰ ਵਿੱਚ ਮੁਲਾਜ਼ਮਾਂ ਤੋਂ ਪੈਸੇ ਦੀ ਵਸੂਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਸ ਵਿੱਚ ਮੁੱਖ ਤੌਰ ਤੇ ਡੀ.ਡੀ.ਓਜ਼ ਵੱਲੋਂ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ। ਅਕਾਊਂਟ ਅਧਿਕਾਰੀਆਂ ਨੇ ਇਸ ਪੱਤਰ ਰਾਹੀਂ ਦੱਸਿਆ ਹੈ ਕਿ ਪਾਵਰਕਾਮ ਦੇ ਮੁਲਾਜ਼ਮਾਂ ਨੇ ਨਿੱਜੀ ਕਰਜ਼ਾ ਲਿਆ ਹੈ ਅਤੇ ਇਸ ਦੀ ਅਦਾਇਗੀ ਨਹੀਂ ਕੀਤੀ ਹੈ। ਜਿਸ ਕਾਰਨ ਸਰਕਾਰ ਵੱਲੋਂ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ, ਜਿਸ ਨੂੰ ਮੁੱਖ ਰੱਖਦਿਆਂ ਪਾਵਰਕਾਮ ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਪੈਨਸ਼ਨਾਂ ਵਿੱਚੋਂ ਪੈਸੇ ਦੀ ਵਸੂਲੀ ਸ਼ੁਰੂ ਕੀਤੀ ਜਾਵੇ। ਬੈਂਕ ਮੁਤਾਬਕ ਜ਼ਿਆਦਾਤਰ ਮੁਲਾਜ਼ਮਾਂ ਨੇ ਬੈਂਕ ਤੋਂ ਨਿੱਜੀ ਕਰਜ਼ਾ ਲਿਆ ਹੋਇਆ ਸੀ।

ਇਹ ਵੀ ਪੜ੍ਹੋ