Weather Update: ਪੰਜਾਬ ਵਿੱਚ ਕੋਲਡ ਡੇਅ ਅਲਰਟ ਜਾਰੀ, ਜ਼ਿਆਦਾਤਰ ਥਾਵਾਂ 'ਤੇ ਛਾਈ ਰਹੇਗੀ ਸੰਘਣੀ ਧੁੰਦ 

ਸਵੇਰੇ ਅਤੇ ਸ਼ਾਮ ਨੂੰ ਧੁੰਦ ਪੈਣ ਕਾਰਨ ਤਾਪਮਾਨ ਵਿੱਚ ਗਿਰਾਵਟ ਮਹਿਸੂਸ ਕੀਤੀ ਗਈ ਹੈ। ਦੂਜੇ ਪਾਸੇ ਬੇਹੱਦ ਸੰਘਣੀ ਧੁੰਦ ਕਾਰਨ ਅੰਮ੍ਰਿਤਸਰ ਵਿੱਚ ਜ਼ੀਰੋ ਵਿਜ਼ੀਬਿਲਟੀ, ਪਟਿਆਲਾ 'ਚ ਸਿਰਫ 10 ਮੀਟਰ, ਲੁਧਿਆਣਾ 'ਚ 20 ਮੀਟਰ ਅਤੇ ਆਦਮਪੁਰ, ਬਠਿੰਡਾ, ਪਠਾਨਕੋਟ ਅਤੇ ਹਲਵਾਰਾ 'ਚ 50 ਮੀਟਰ ਤੋਂ ਘੱਟ ਵਿਜ਼ੀਬਿਲਟੀ ਦਰਜ ਕੀਤੀ ਗਈ ਹੈ।

Share:

Weather Update: ਪਹਾੜਾਂ 'ਤੇ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਵੀ ਠੰਡ ਦੀ ਰਫਤਾਰ ਵੀ ਕਾਫੀ ਵਧ ਗਈ ਹੈ। ਪੰਜਾਬ ਵਿੱਚ ਜ਼ੋਰਦਾਰ ਠੰਡ ਪੈਣ ਕਾਰਣ ਜ਼ਿਆਦਾਤਰ ਜ਼ਿਲਿਆਂ ਨੇ ਸੰਘਣੀ ਧੁੰਦ ਦੀ ਚਾਦਰ ਲਪੇਟੀ ਹੋਈ ਹੈ। ਨਾਲ ਹੀ ਮੌਸਮ ਵਿਭਾਗ ਵਲੋਂ ਕੋਲਡ ਡੇਅ ਅਲਰਟ ਜਾਰੀ ਕੀਤਾ ਗਿਆ ਹੈ। ਨਾਲ ਹੀ ਸ਼ੁੱਕਰਵਾਰ-ਸ਼ਨੀਵਾਰ ਨੂੰ ਸਭ ਤੋਂ ਵੱਧ ਠੰਡੇ ਦਿਨ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ। ਸਵੇਰੇ ਅਤੇ ਸ਼ਾਮ ਨੂੰ ਧੁੰਦ ਪੈਣ ਕਾਰਨ ਤਾਪਮਾਨ ਵਿੱਚ ਗਿਰਾਵਟ ਮਹਿਸੂਸ ਕੀਤੀ ਗਈ ਹੈ। ਦੂਜੇ ਪਾਸੇ ਬੇਹੱਦ ਸੰਘਣੀ ਧੁੰਦ ਕਾਰਨ ਅੰਮ੍ਰਿਤਸਰ ਵਿੱਚ ਜ਼ੀਰੋ ਵਿਜ਼ੀਬਿਲਟੀ, ਪਟਿਆਲਾ 'ਚ ਸਿਰਫ 10 ਮੀਟਰ, ਲੁਧਿਆਣਾ 'ਚ 20 ਮੀਟਰ ਅਤੇ ਆਦਮਪੁਰ, ਬਠਿੰਡਾ, ਪਠਾਨਕੋਟ ਅਤੇ ਹਲਵਾਰਾ 'ਚ 50 ਮੀਟਰ ਤੋਂ ਘੱਟ ਵਿਜ਼ੀਬਿਲਟੀ ਦਰਜ ਕੀਤੀ ਗਈ ਹੈ। ਸ਼ੁੱਕਰਵਾਰ ਨੂੰ ਜ਼ਿਆਦਾਤਰ ਥਾਵਾਂ 'ਤੇ ਸੰਘਣੀ ਧੁੰਦ ਛਾਈ ਰਹੇਗੀ। ਸ਼ਨੀਵਾਰ ਅਤੇ ਐਤਵਾਰ ਲਈ ਆਰੈਂਜ ਅਲਰਟ ਅਤੇ 1 ਜਨਵਰੀ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤਹਿਤ ਇਨ੍ਹਾਂ 3 ਦਿਨਾਂ ਦੌਰਾਨ ਪੰਜਾਬ ਵਿੱਚ ਕਈ ਥਾਵਾਂ ’ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਵਿਭਾਗ ਨੇ ਅਗਲੇ 4 ਦਿਨਾਂ ਵਿੱਚ ਵਾਹਨ ਚਾਲਕਾਂ ਨੂੰ ਸਾਵਧਾਨੀ ਨਾਲ ਗੱਡੀ ਚਲਾਉਣ ਦੀ ਸਲਾਹ ਦਿੱਤੀ ਹੈ।  

ਅੰਮ੍ਰਿਤਸਰ ਵਿੱਚ ਜ਼ੀਰੋ ਰਹੀ ਵਿਜ਼ੀਬਿਲਟ, ਠੰਡ ਨਾਲ ਹੋਵੇਗੀ 2024 ਦੀ ਸ਼ੁਰੂਆਤ

ਐਸਬੀਐਸ ਨਗਰ ਵਿੱਚ ਵੀਰਵਾਰ ਨੂੰ ਸਭ ਤੋਂ ਘੱਟ ਤਾਪਮਾਨ 5.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ ਪੰਜਾਬ ਦੇ ਘੱਟੋ-ਘੱਟ ਤਾਪਮਾਨ 'ਚ ਬੁੱਧਵਾਰ ਦੇ ਮੁਕਾਬਲੇ 1.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਘੱਟੋ-ਘੱਟ ਤਾਪਮਾਨ ਆਮ ਨਾਲੋਂ 4.7 ਡਿਗਰੀ ਸੈਲਸੀਅਸ ਵੱਧ ਹੈ। ਐਸਬੀਐਸ ਨਗਰ ਤੋਂ ਇਲਾਵਾ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 8.9 ਡਿਗਰੀ, ਲੁਧਿਆਣਾ 10.3, ਪਟਿਆਲਾ 9.0, ਪਠਾਨਕੋਟ 9.0, ਬਠਿੰਡਾ 9.0, ਫਰੀਦਕੋਟ 9.5, ਗੁਰਦਾਸਪੁਰ 6.5, ਜਲੰਧਰ 9.5 ਅਤੇ ਮੋਗਾ ਦਾ 9.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅਗਲੇ ਚਾਰ-ਪੰਜ ਦਿਨਾਂ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹੇਗਾ। ਠੰਡ ਤੋਂ ਬਚਣ ਲਈ ਲੋਕ ਆਪਣੇ ਘਰਾਂ ਵਿੱਚ ਲੁਕੇ ਹੋਏ ਹਨ। ਮੌਸਮ ਵਿਭਾਗ ਅਨੁਸਾਰ ਅੱਜ ਦਾ ਵੱਧ ਤੋਂ ਵੱਧ ਤਾਪਮਾਨ 16 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ 06 ਡਿਗਰੀ ਸੈਲਸੀਅਸ ਦਰਜ ਕੀਤਾ ਜਾਵੇਗਾ।

ਸਭ ਤੋਂ ਠੰਡਾ ਰਿਹਾ ਲੁਧਿਆਣਾ ਜ਼ਿਲ੍ਹਾ

ਅੰਮ੍ਰਿਤਸਰ ਅਤੇ ਲੁਧਿਆਣਾ ਜ਼ਿਲ੍ਹੇ ਸਭ ਤੋਂ ਠੰਡੇ ਰਹੇ। ਜਿੱਥੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਅੰਮ੍ਰਿਤਸਰ ਵਿੱਚ 13 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਵਿੱਚ 13.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਸਭ ਤੋਂ ਘੱਟ ਸੀ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਦਾ 9.2 ਡਿਗਰੀ ਸੈਲਸੀਅਸ ਰਿਹਾ। ਜਦੋਂ ਕਿ ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 18.2 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ, ਗੁਰਦਾਸਪੁਰ ਦਾ ਵੱਧ ਤੋਂ ਵੱਧ ਤਾਪਮਾਨ 14 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 6.5 ਡਿਗਰੀ ਸੈਲਸੀਅਸ, ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 17 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ, ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 9 ਡਿਗਰੀ ਸੈਲਸੀਅਸ 18 ਡਿਗਰੀ ਸੈਲਸੀਅਸ ਰਿਹਾ। ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਅਤੇ 10 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ