ਪੰਜਾਬ ਵਿੱਚ ਠੰਡ ਨੇ ਫੜੀ ਰਫ਼ਤਾਰ, 27 ਨਵੰਬਰ ਨੂੰ ਪੈ ਸਕਦਾ ਹੈ ਮੀਂਹ

ਮੌਸਮ ਵਿਭਾਗ ਮੁਤਾਬਕ ਅੱਜ ਆਸਮਾਨ 'ਚ ਧੁੱਪ ਦੇ ਨਾਲ-ਨਾਲ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 13 ਡਿਗਰੀ ਰਹੇਗਾ। 

Share:

ਪੰਜਾਬ ਵਿੱਚ ਮੌਸਮ ਲਗਾਤਾਰ ਬਦਲ ਰਿਹਾ ਹੈ। ਠੰਡ ਜ਼ੋਰ ਫੜ ਰਹੀ ਹੈ। ਧੁੰਦ ਦੇ ਕਾਰਨ ਲੋਕਾਂ ਨੂੰ ਪਰੇਸ਼ਾਨੀ ਹੋਣੀ ਸ਼ੁਰੂ ਹੋ ਗਈ ਹੈ। ਸਵੇਰ-ਸ਼ਾਮ ਨੂੰ ਵਿਜ਼ੀਬਿਲਟੀ ਵੀ ਪ੍ਰਭਾਵਿਤ ਹੋ ਰਹੀ ਹੈ। ਹੁਣ ਦਿਨ ਵੇਲੇ ਵੀ ਠੰਡਕ ਦਾ ਅਹਿਸਾਸ ਹੁੰਦਾ ਹੈ। ਲੋਕਾਂ ਨੇ ਗਰਮ ਕੱਪੜੇ ਪਾਉਣੇ ਸ਼ੁਰੂ ਕਰ ਦਿੱਤੇ ਹਨ। ਮੌਸਮ ਵਿਭਾਗ ਮੁਤਾਬਕ ਅੱਜ ਆਸਮਾਨ 'ਚ ਧੁੱਪ ਦੇ ਨਾਲ-ਨਾਲ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 13 ਡਿਗਰੀ ਰਹੇਗਾ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਪੂਰਵ ਅਨੁਮਾਨ ਅਨੁਸਾਰ 27 ਨਵੰਬਰ ਤੋਂ ਇੱਕ ਤਾਜ਼ਾ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਜਿਸ ਕਾਰਨ ਪੱਛਮੀ ਮਾਲਵੇ ਵਿੱਚ ਪੈਂਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ ਨੂੰ ਛੱਡ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਪਰਾਲੀ ਸਾੜਨ ਦੇ ਕੇਸ ਅਜੇ ਵੀ ਆ ਰਹੇ 

ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਵੀ ਕਮੀ ਆਈ ਹੈ। ਭਾਵੇਂ ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਸਰਕਾਰ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ ਪਰ ਹਾਲੇ ਤੱਕ ਇਹ ਕੇਸ ਪੂਰੀ ਤਰ੍ਹਾਂ ਬੰਦ ਨਹੀਂ ਹੋਏ ਹਨ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਨੇਰੀ ਹੋ ਸਕਦੀ ਹੈ, ਜਦਕਿ ਕੁਝ ਜ਼ਿਲ੍ਹਿਆਂ ਵਿੱਚ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੀਂਹ ਅਤੇ ਬੱਦਲਵਾਈ ਕਾਰਨ ਦਿਨ ਠੰਡਾ ਰਹੇਗਾ ਪਰ ਰਾਤ ਦਾ ਤਾਪਮਾਨ ਵਧੇਗਾ। ਹਾਲਾਂਕਿ ਅਗਲੇ ਦਿਨ 28 ਨਵੰਬਰ ਤੋਂ ਮੌਸਮ ਸਾਫ਼ ਹੋ ਜਾਵੇਗਾ।

ਇਹ ਵੀ ਪੜ੍ਹੋ