ਸ਼ੀਤ ਲਹਿਰ ਨੇ ਕੰਬਣ ਲਾਏ ਲੋਕ,ਪੰਜਾਬ-ਹਰਿਆਣਾ ਸਮੇਤ ਕਈ ਰਾਜਾਂ ਵਿੱਚ ਠੰਢ ਨੂੰ ਲੈ ਕੇ ਰੈੱਡ ਅਲਰਟ ਜਾਰੀ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਨੂੰ ਸੰਘਣੀ ਧੁੰਦ ਦੇ ਨਾਲ ਠੰਢ ਅਤੇ ਸ਼ੀਤ ਲਹਿਰ ਨੇ ਲੋਕਾਂ ਨੂੰ ਕੰਬਣ ਤੇ ਮਜ਼ਬੂਰ ਕਰ ਦਿੱਤਾ। ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਲੋਹੜੀ ਮੌਕੇ ਸੰਘਣੀ ਧੁੰਦ ਅਤੇ ਅਤਿ ਸ਼ੀਤ ਲਹਿਰ ਦਾ ਰੈੱਡ ਅਲਰਟ ਵੀ ਜਾਰੀ ਕੀਤਾ ਹੈ।

Share:

ਹਾਈਲਾਈਟਸ

  • ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਲੋਹੜੀ ਮੌਕੇ ਸੰਘਣੀ ਧੁੰਦ ਅਤੇ ਅਤਿ ਸ਼ੀਤ ਲਹਿਰ ਦਾ ਰੈੱਡ ਅਲਰਟ ਵੀ ਜਾਰੀ ਕੀਤਾ ਹੈ

ਕੜਾਕੇ ਦੀ ਠੰਢ ਅਤੇ ਸ਼ੀਤ ਲਹਿਰ ਨੇ ਪੰਜਾਬ ਸਮੇਤ ਪੂਰਾ ਉੱਤਰੀ ਭਾਰਤ ਕੰਬਣ ਲਾ ਦਿੱਤਾ ਹੈ। ਮੌਸਮ ਵਿਭਾਗ ਨੇ ਪੰਜਾਬ, ਦਿੱਲੀ, ਹਰਿਆਣਾ ਸਮੇਤ ਕਈ ਰਾਜਾਂ ਵਿੱਚ ਕੜਾਕੇ ਦੀ ਠੰਢ ਦਾ ਰੈੱਡ ਅਲਰਟ ਜਾਰੀ ਕਰ ਦਿੱਤਾ ਹੈ। ਸ਼ੁੱਕਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹੇ ਸੰਘਣੀ ਧੁੰਦ ਦੀ ਚਾਦਰ ਵਿੱਚ ਲਿਪਟੇ ਰਹੇ ਉੱਥੇ ਹੀ ਸ਼ੀਤ ਲਹਿਰ ਨੇ ਲੋਕਾਂ ਨੂੰ ਕੰਬਣੀ ਛੇੜ ਦਿੱਤੀ।

 

ਅੰਮ੍ਰਿਤਸਰ ਰਿਹਾ ਸਭ ਤੋਂ ਠੰਡਾ

ਸੂਬੇ ਵਿੱਚ ਅੰਮ੍ਰਿਤਸਰ ਸਭ ਤੋਂ ਠੰਢਾ ਰਿਹਾ। ਇੱਥੇ ਘੱਟੋ-ਘੱਟ ਤਾਪਮਾਨ ਸੀਜ਼ਨ ਦਾ ਸਭ ਤੋਂ ਘੱਟ 1.4 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਤਿੰਨ ਡਿਗਰੀ ਘੱਟ ਸੀ। ਵਿਜ਼ੀਬਿਲਟੀ ਵੀ ਜ਼ੀਰੋ ਸੀ। ਸੂਬੇ ਦੇ ਅੱਠ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ ਪੰਜ ਡਿਗਰੀ ਤੋਂ ਘੱਟ ਰਿਹਾ। ਹਰਿਆਣਾ ਦੇ ਹਿਸਾਰ ਵਿੱਚ ਤਾਪਮਾਨ ਜ਼ੀਰੋ (0.4 ਡਿਗਰੀ) ਦੇ ਨੇੜੇ ਪਹੁੰਚ ਗਿਆ ਹੈ। ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਲੋਹੜੀ ਮੌਕੇ ਸੰਘਣੀ ਧੁੰਦ ਅਤੇ ਅਤਿ ਸ਼ੀਤ ਲਹਿਰ ਦਾ ਰੈੱਡ ਅਲਰਟ ਵੀ ਜਾਰੀ ਕੀਤਾ ਹੈ। 16 ਜਨਵਰੀ ਤੱਕ ਮੌਸਮ ਅਜਿਹਾ ਹੀ ਰਹੇਗਾ।

 

ਇਹ ਵੀ ਪੜ੍ਹੋ