ਸੀਤ ਲਹਿਰ ਕਾਰਨ ਹੋਰ ਵਧੇਗੀ ਠੰਡ, ਔਰੇਂਜ ਅਲਰਟ ਜਾਰੀ 

10 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਨਾਲ ਸੀਤ ਲਹਿਰ ਰਹੇਗੀ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਸਿਰਫ਼ ਸੰਘਣੀ ਧੁੰਦ ਹੀ ਰਹੇਗੀ। ਇਨ੍ਹਾਂ 10 ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੋਗਾ ਅਤੇ ਬਠਿੰਡਾ ਸ਼ਾਮਲ ਹਨ।

Share:

ਪਹਾੜੀ ਇਲਾਕਿਆਂ ਵਿੱਚ ਹੋਈ ਬਰਫ਼ਬਾਰੀ ਤੋਂ ਬਾਅਦ ਹੁਣ ਪੰਜਾਬ ਵਿੱਚ ਸੀਤ ਲਹਿਰ ਚਲ ਰਹੀ ਹੈ। ਇਸ ਕਾਰਣ ਲੋਕਾਂ ਨੂੰ ਘਰ ਵਿੱਚ ਰਹਿਣ ਨੂੰ ਮਜ਼ਬੂਰ ਹੋਣਾ ਪੈ ਰਿਹਾ ਹੈ। ਇਥੋਂ ਤੱਕ ਕਿ ਕਈ ਜ਼ਿਲਿਆਂ ਵਿੱਚ ਤਾਪਮਾਨ 3 ਡਿਗਰੀ ਤੱਕ ਆ ਗਿਆ ਹੈ। ਮੌਸਮ ਵਿਭਾਗ ਨੇ ਅਗਲੇ 2 ਦਿਨਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤਹਿਤ 10 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਨਾਲ ਸੀਤ ਲਹਿਰ ਰਹੇਗੀ, ਜਦਕਿ ਬਾਕੀ ਜ਼ਿਲ੍ਹਿਆਂ ਵਿੱਚ ਸਿਰਫ਼ ਸੰਘਣੀ ਧੁੰਦ ਹੀ ਰਹੇਗੀ। ਇਨ੍ਹਾਂ 10 ਜ਼ਿਲ੍ਹਿਆਂ ਵਿੱਚ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੋਗਾ ਅਤੇ ਬਠਿੰਡਾ ਸ਼ਾਮਲ ਹਨ।

ਵਿਜ਼ੀਬਿਲਟੀ 0 ਤੋਂ 50 ਮੀਟਰ ਹੀ ਰਹੀ

ਅੰਮ੍ਰਿਤਸਰ, ਬਠਿੰਡਾ ਅਤੇ ਜਲੰਧਰ ਦੇ ਆਦਮਪੁਰ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਡਿੱਗ ਗਿਆ। ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 3.6 ਡਿਗਰੀ, ਆਮ ਨਾਲੋਂ 0.7 ਡਿਗਰੀ ਘੱਟ, ਬਠਿੰਡਾ ਦਾ ਘੱਟੋ-ਘੱਟ ਤਾਪਮਾਨ 4.4 ਡਿਗਰੀ (ਆਮ ਨਾਲੋਂ 0.5 ਡਿਗਰੀ ਘੱਟ) ਅਤੇ ਆਦਮਪੁਰ ਦਾ ਘੱਟੋ-ਘੱਟ ਤਾਪਮਾਨ 3.0 ਡਿਗਰੀ ਸੈਲਸੀਅਸ ਰਿਹਾ। ਆਦਮਪੁਰ, ਹਲਵਾਰਾ ਅਤੇ ਬਠਿੰਡਾ ਵਿੱਚ ਵਿਜ਼ੀਬਿਲਟੀ 0 ਤੋਂ 50 ਮੀਟਰ ਹੀ ਰਹੀ। ਅੰਮ੍ਰਿਤਸਰ ਵਿੱਚ ਵਿਜ਼ੀਬਿਲਟੀ 50 ਤੋਂ 200 ਮੀਟਰ, ਲੁਧਿਆਣਾ ਵਿੱਚ 200 ਤੋਂ 500 ਮੀਟਰ ਅਤੇ ਪਟਿਆਲਾ ਤੇ ਪਠਾਨਕੋਟ ਵਿੱਚ 2000 ਤੋਂ 4000 ਮੀਟਰ ਸੀ। 

ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਦੀ ਗਿਰਾਵਟ ਆਵੇਗੀ

ਮੌਸਮ ਵਿਭਾਗ ਦੇ ਅਨੁਸਾਰ ਅਗਲੇ 48 ਘੰਟਿਆਂ ਦੌਰਾਨ ਸੰਘਣੀ ਧੁੰਦ ਦੇ ਨਾਲ-ਨਾਲ ਸੀਤ ਲਹਿਰ ਕਾਰਨ ਘੱਟੋ-ਘੱਟ ਤਾਪਮਾਨ ਵਿੱਚ 2 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਉਨ੍ਹਾਂ ਕਿਹਾ ਕਿ ਸੰਘਣੀ ਧੁੰਦ ਵਾਲੇ ਜ਼ਿਲ੍ਹਿਆਂ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਦਰਜ ਕੀਤੀ ਜਾ ਸਕਦੀ ਹੈ। ਵਿਭਾਗ ਨੇ ਡਰਾਈਵਰਾਂ ਨੂੰ ਹੌਲੀ-ਹੌਲੀ ਗੱਡੀ ਚਲਾਉਣ, ਪੈਦਲ ਚੱਲਣ ਵਾਲਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਸਵੇਰ ਅਤੇ ਸ਼ਾਮ ਨੂੰ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਮੌਸਮ ਖੁਸ਼ਕ ਰਹੇਗਾ ਪਰ ਸੰਘਣੀ ਧੁੰਦ ਅਤੇ ਸੀਤ ਲਹਿਰ ਕਾਰਨ ਠੰਡ ਵਧੇਗੀ। ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚੋਂ ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 9.8 ਡਿਗਰੀ, ਪਟਿਆਲਾ ਦਾ 7.6 ਡਿਗਰੀ ਅਤੇ ਪਠਾਨਕੋਟ ਦਾ 5.8 ਡਿਗਰੀ ਸੈਲਸੀਅਸ ਰਿਹਾ।

ਇਹ ਵੀ ਪੜ੍ਹੋ