ਕੁੱਤੇ ਦੇ ਵੱਢਣ ’ਤੇ ਹੁਣ ਮਿਲ ਸਕੇਗਾ ਮੁਆਵਜ਼ਾ, ਅੰਮ੍ਰਿਤਸਰ ਵਿੱਚ ਕਮੇਟੀ ਬਣਾਈ 

ਜੇਕਰ ਜ਼ਿਲ੍ਹੇ ਵਿੱਚ ਕੋਈ ਵੀ ਵਿਅਕਤੀ ਕੁੱਤੇ ਦੇ ਕੱਟਣ ਦਾ ਸ਼ਿਕਾਰ ਹੋ ਜਾਂਦਾ ਹੈ ਅਤੇ ਜ਼ਖ਼ਮੀ ਹੋ ਜਾਂਦਾ ਹੈ ਤਾਂ ਤੁਰੰਤ ਮੁਆਵਜ਼ੇ ਲਈ ਅਰਜ਼ੀ ਦਿੱਤੀ ਜਾ ਸਕਦੀ ਹੈ। ਕਮੇਟੀ ਵਿੱਚ ਸਿਵਲ ਸਰਜਨ, ਨਗਰ ਨਿਗਮ ਕਮਿਸ਼ਨਰ, ਐਸਐਸਪੀ, ਏਡੀਸੀਪੀ ਟਰੈਫਿਕ ਪੁਲਿਸ, ਸਬੰਧਤ ਖੇਤਰ ਦੇ ਐਸਡੀਐਮ ਸ਼ਾਮਲ ਕੀਤੇ ਗਏ ਹਨ। 

Share:

ਹਾਈ ਕੋਰਟ ਵੱਲੋਂ ਆਵਾਰਾ ਕੁੱਤਿਆਂ ਦੇ ਵੱਢਣ ’ਤੇ ਸਖ਼ਤੀ ਕਰਨ ਦੇ ਹੁਕਮਾਂ ਤੋਂ ਬਾਅਦ ਅੰਮ੍ਰਿਤਸਰ ਵਿੱਚ ਡੀਸੀ ਘਨਸ਼ਿਆਮ ਥੋਰੀ ਦੀ ਅਗਵਾਈ ਵਿੱਚ ਕਮੇਟੀ ਬਣਾਈ ਗਈ ਹੈ ਤਾਂ ਜੋ ਕਿਸੇ ਵਿਅਕਤੀ ਨੂੰ ਕਿਤੇ ਵੀ ਆਵਾਰਾ ਕੁੱਤਾ ਵੱਡਦਾ ਹੈ ਤਾਂ ਉਸ ਸਬੰਧੀ ਸ਼ਿਕਾਇਤ ਮਿਲਣ 'ਤੇ ਉਸ ਨੂੰ ਬਣਦਾ ਮੁਆਵਜ਼ਾ ਮਿਲ ਸਕੇ। ਅਜਿਹੀ ਸਥਿਤੀ ਵਿੱਚ ਜੇਕਰ ਜ਼ਿਲ੍ਹੇ ਵਿੱਚ ਕੋਈ ਵੀ ਵਿਅਕਤੀ ਕੁੱਤੇ ਦੇ ਕੱਟਣ ਦਾ ਸ਼ਿਕਾਰ ਹੋ ਜਾਂਦਾ ਹੈ ਅਤੇ ਜ਼ਖ਼ਮੀ ਹੋ ਜਾਂਦਾ ਹੈ ਤਾਂ ਤੁਰੰਤ ਮੁਆਵਜ਼ੇ ਲਈ ਅਰਜ਼ੀ ਦਿੱਤੀ ਜਾ ਸਕਦੀ ਹੈ। ਕਮੇਟੀ ਵਿੱਚ ਸਿਵਲ ਸਰਜਨ, ਨਗਰ ਨਿਗਮ ਕਮਿਸ਼ਨਰ, SSP, ADCP ਟਰੈਫਿਕ ਪੁਲਿਸ, ਸਬੰਧਤ ਖੇਤਰ ਦੇ ਐਸਡੀਐਮ ਸ਼ਾਮਲ ਕੀਤੇ ਗਏ ਹਨ। ਅਜਿਹੀ ਸਥਿਤੀ ਵਿੱਚ ਜੇਕਰ ਕੋਈ ਵਿਅਕਤੀ ਅਵਾਰਾ ਕੁੱਤੇ ਦਾ ਸ਼ਿਕਾਰ ਹੋ ਜਾਂਦਾ ਹੈ ਤਾਂ ਉਹ ਤੁਰੰਤ ਨੇੜਲੇ ਸਰਕਾਰੀ ਜਾਂ ਸਿਵਲ ਹਸਪਤਾਲ ਵਿੱਚ ਜਾ ਕੇ ਉਸ ਦਾ ਤੁਰੰਤ ਇਲਾਜ ਕਰਵਾਉਣ ਅਤੇ ਉਸਦਾ ਡੀਡੀਆਰ ਵੀ ਪੁਲਿਸ ਕੋਲ ਦਰਜ ਕਰਵਾਉਣ। ਇਸ ਤੋਂ ਬਾਅਦ ਪੀੜਤ ਵੱਲੋਂ ਡੀਸੀ ਦਫ਼ਤਰ, ਨਿਗਮ ਕਮਿਸ਼ਨਰ ਜਾਂ ਸਿਵਲ ਸਰਜਨ ਨੂੰ ਮੁਆਵਜ਼ੇ ਲਈ ਅਰਜ਼ੀ ਦਿੱਤੀ ਜਾ ਸਕਦੀ ਹੈ।

ਚਾਰ ਮਹੀਨਿਆਂ ਦੇ ਅੰਦਰ ਦੇਣਾ ਹੋਵੇਗਾ ਪੀੜਤ ਨੂੰ ਮੁਆਵਜ਼ਾ 

ਅਰਜ਼ੀ ਮਿਲਣ ਤੋਂ ਬਾਅਦ ਕਮੇਟੀ ਵੱਲੋਂ ਜਾਂਚ ਕੀਤੀ ਜਾਵੇਗੀ। ਪੀੜਤ ਅਤੇ ਇਲਾਜ ਕਰ ਰਹੇ ਡਾਕਟਰਾਂ ਦੇ ਬਿਆਨ ਵੀ ਦਰਜ ਕੀਤੇ ਜਾਣਗੇ। ਪੁਲਿਸ ਵੱਲੋਂ ਇਸ ਸਬੰਧੀ ਜਾਂਚ ਕੀਤੀ ਜਾਵੇਗੀ। ਇਸ ਪੂਰੀ ਪ੍ਰਕਿਰਿਆ ਵਿੱਚ ਚਾਰ ਮਹੀਨਿਆਂ ਦੇ ਅੰਦਰ ਮੁਆਵਜ਼ਾ ਦੇਣਾ ਹੋਵੇਗਾ। ਜੇਕਰ ਸਭ ਕੁਝ ਸਹੀ ਪਾਇਆ ਗਿਆ ਤਾਂ ਸਰਕਾਰ ਵੱਲੋਂ ਘੱਟੋ-ਘੱਟ ਦਸ ਹਜ਼ਾਰ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ। ਅਜਿਹੀ ਸਥਿਤੀ ਵਿੱਚ, ਜੇਕਰ ਜ਼ਖ਼ਮ 0.2 ਸੈਂਟੀਮੀਟਰ ਤੋਂ ਵੱਧ ਡੂੰਘਾ ਹੈ, ਤਾਂ ਮੁਆਵਜ਼ੇ ਦੀ ਰਕਮ ਉਸਦੀ ਡੂੰਘਾਈ ਦੇ ਅਨੁਸਾਰ ਤੈਅ ਕੀਤੀ ਜਾਵੇਗੀ। ਡੀਸੀ ਨੇ ਦੱਸਿਆ ਕਿ ਇਸ ਸਬੰਧੀ ਕਮੇਟੀ ਬਣਾ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਫਿਲਹਾਲ ਕਮੇਟੀ ਕੋਲ ਕੋਈ ਮਾਮਲਾ ਨਹੀਂ ਆਇਆ। ਪਰ ਜਿਵੇਂ ਹੀ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ, ਤੁਰੰਤ ਇਸ ਦੀ ਜਾਂਚ ਕੀਤੀ ਜਾਵੇਗੀ ਅਤੇ ਪੀੜਤ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ