ਅਕਾਲੀ ਦਲ ਨੇ ਇਲੈਕਸ਼ਨ ਕਮਿਸ਼ਨ ਨੂੰ ਇਕਬਾਲ ਸਿੰਘ ਲਾਲਪੁਰਾ ਖਿਲਾਫ ਦਿੱਤੀ ਸ਼ਿਕਾਇਤ, ਕਿਹਾ ਸਿਆਸੀ ਦਲ ਲਈ ਕਰ ਰਹੇ ਹਨ ਕੰਮ

SAD ਇਕਬਾਲ ਸਿੰਘ ਲਾਲਪੁਰਾ ਤੇ ਵੱਡੇ ਇਲਜ਼ਾਮ ਲਗਾਏ ਹਨ। ਉਨ੍ਹਾਂ ਨੇ ਇਲੈਕਸ਼ਨ ਕਮਿਸ਼ਨ ਨਾਲ ਮੁਲਾਕਾਤ ਕਰਕੇ ਲਾਲਪੁਰਾ ਤੇ ਇਲਜ਼ਾਮ ਲਗਾਇਆ ਹੈ ਕਿ ਉਹ ਇੱਕ ਸਿਆਸੀ ਪਾਰਟੀ ਲਈ ਕੰਮ ਕਰ ਰਹੇ ਹਨ। ਅਕਾਲੀ ਦਲ ਦਾ ਕਹਿਣਾ ਹੈ ਕਿ ਉਹ ਇੱਕ ਸੰਵਿਧਾਨਿਕ ਅਹੁੱਦੇ ਤੇ ਤਾਇਨਾਤ ਜਿਸ ਕਾਰਨ ਪਰ ਨਿਯਮਾਂ ਦੀ ਉਲੰਘਣਾ ਕਰ ਰਹੇ ਹਨ। ਪਾਰਟੀ ਨੇ ਕਿਹਾ ਕਿ ਇਸਦਾ ਜਵਾਬ ਇਲੈਕਸ਼ਨ ਨੂੰ ਦੇਣਾ ਹੀ ਪਵੇਗਾ।

Share:

ਪੰਜਾਬ ਨਿਊਜ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਅੱਜ ਮੁੱਖ ਚੋਣ ਅਫ਼ਸਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਸਰਦਾਰ ਇਕਬਾਲ ਸਿੰਘ ਲਾਲਪੁਰਾ ਜੋ ਕਿ ਸਰਕਾਰੀ ਅਹੁਦੇ 'ਤੇ ਹਨ, ਇੱਕ ਸਿਆਸੀ ਪਾਰਟੀ ਲਈ ਕੰਮ ਕਰ ਰਹੇ ਹਨ। ਅਸੀਂ ਚੋਣ ਕਮਿਸ਼ਨ ਤੋਂ ਜਵਾਬ ਮੰਗਦੇ ਹਾਂ ਕਿ ਅਜਿਹਾ ਕਿਉਂ ਕੀਤਾ ਜਾ ਰਿਹਾ ਹੈ।

ਇਕਬਾਲ ਸਿੰਘ ਲਾਲਪੁਰਾ ਇੱਕ ਸਾਬਕਾ ਆਈਪੀਐਸ ਅਧਿਕਾਰੀ ਅਤੇ ਭਾਰਤੀ ਸਿਆਸਤਦਾਨ ਹੈ। ਉਹ ਵਰਤਮਾਨ ਵਿੱਚ ਭਾਰਤ ਦੇ ਘੱਟ ਗਿਣਤੀਆਂ ਦੇ ਰਾਸ਼ਟਰੀ ਕਮਿਸ਼ਨ ਦੇ ਚੇਅਰਮੈਨ ਵਜੋਂ ਕੰਮ ਕਰ ਰਹੇ ਹਨ। ਉਹ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਗ੍ਰਿਫਤਾਰੀ ਲਈ ਜਾਣਿਆ ਜਾਂਦਾ ਹੈ। ਲਾਲਪੁਰਾ 1978 ਦੇ ਸਿੱਖ-ਨਿਰੰਕਾਰੀ ਸੰਘਰਸ਼ ਦੇ ਜਾਂਚ ਅਧਿਕਾਰੀ ਸਨ।

ਇਹ ਵੀ ਪੜ੍ਹੋ