ਪੰਜਾਬ ਸਰਕਾਰ ਦੇ ਵਾਅਦਿਆਂ ਖ਼ਿਲਾਫ਼ ਕੰਪਿਊਟਰ ਅਧਿਆਪਕ 11 ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਕਰਨਗੇ ਰੈਲੀ

ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਗੁਰਦਾਸਪੁਰ ਇਕਾਈ ਦੀ ਜ਼ੂਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਪਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ| ਜ਼ੂਮ ਮੀਟਿੰਗ ਵਿੱਚ ਜ਼ਿਲ੍ਹਾ ਪ੍ਰੈਸ ਸਕੱਤਰ ਸਲਵਿੰਦਰ ਕੁਮਾਰ ਨੇ ਦੱਸਿਆ ਕਿ ਕੰਪਿਊਟਰ ਟੀਚਰਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ 15 ਸਤੰਬਰ 2022 ਨੂੰ ਕੀਤੇ ਐਲਾਨ ਨੂੰ ਯਾਦ ਕਰਵਾਉਣ ਲਈ […]

Share:

ਕੰਪਿਊਟਰ ਟੀਚਰਜ਼ ਯੂਨੀਅਨ ਪੰਜਾਬ ਗੁਰਦਾਸਪੁਰ ਇਕਾਈ ਦੀ ਜ਼ੂਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਪਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਹੋਈ| ਜ਼ੂਮ ਮੀਟਿੰਗ ਵਿੱਚ ਜ਼ਿਲ੍ਹਾ ਪ੍ਰੈਸ ਸਕੱਤਰ ਸਲਵਿੰਦਰ ਕੁਮਾਰ ਨੇ ਦੱਸਿਆ ਕਿ ਕੰਪਿਊਟਰ ਟੀਚਰਜ਼ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ 15 ਸਤੰਬਰ 2022 ਨੂੰ ਕੀਤੇ ਐਲਾਨ ਨੂੰ ਯਾਦ ਕਰਵਾਉਣ ਲਈ 11 ਨਵੰਬਰ ਨੂੰ ਦੀਵਾਲੀ ਮੌਕੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਸਬ-ਕਮੇਟੀ ਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ 40 ਦੇ ਕਰੀਬ ਵਿਭਾਗੀ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਪਰ ਕੰਪਿਊਟਰ ਅਧਿਆਪਕਾਂ ਦੀਆਂ ਹੱਕੀ ਤੇ ਲਟਕਦੀਆਂ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ। ਜ਼ਿਕਰਯੋਗ ਹੈ ਕਿ 90 ਦੇ ਕਰੀਬ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਹੈ। ਜਿਨ੍ਹਾਂ ਦੇ ਆਸ਼ਰਿਤਾਂ ਨੂੰ ਸਰਕਾਰ ਵੱਲੋਂ ਕੋਈ ਆਰਥਿਕ ਸਹਾਇਤਾ ਨਹੀਂ ਦਿੱਤੀ ਗਈ ਅਤੇ ਨਾ ਹੀ ਉਨ੍ਹਾਂ ਦੇ ਮਰਨ ਉਪਰੰਤ ਆਸ਼ਰਿਤਾਂ ਨੂੰ ਨੌਕਰੀ ਦਿੱਤੀ ਗਈ ਹੈ। ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਸੜਕਾਂ ‘ਤੇ ਰਹਿਣ ਲਈ ਮਜ਼ਬੂਰ ਹਨ।
ਕੰਪਿਊਟਰ ਅਧਿਆਪਕਾਂ ਪ੍ਰਤੀ ਪੰਜਾਬ ਸਰਕਾਰ ਦੀਆਂ ਨੀਤੀਆਂ, ਪੰਜਾਬ ਸਰਕਾਰ ਵੱਲੋਂ ਕੀਤੇ ਗਏ ਚੋਣ ਵਾਅਦਿਆਂ ਅਤੇ 11 ਨਵੰਬਰ ਨੂੰ ਵੋਟਾਂ ਤੋਂ ਪਹਿਲਾਂ ‘ਆਪ’ ਵਿਧਾਇਕਾਂ ਵੱਲੋਂ ਕੀਤੇ ਵਾਅਦਿਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਦੀਵਾਲੀ ਤੋਂ ਪਹਿਲਾਂ ਸ਼੍ਰੀ ਆਨੰਦਪੁਰ ਸਾਹਿਬ ਵਿੱਚ ਆਮ ਲੋਕਾਂ ਵਿੱਚ ਪ੍ਰਚਾਰ ਕੀਤਾ ਜਾਵੇਗਾ।