ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿੱਚ ਗਠਜੋੜ ਨੂੰ ਲੈ ਕੇ ਉਲਝੀ ਤਾਣੀ

ਹਾਲ ਇਹ ਹੈ ਕਿ ਪਾਰਟੀ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਲਾਵਾ ਸੀਨੀਅਰ ਨੇਤਾ ਨਵਜੋਤ ਸਿੰਘ ਸਿੱਧੂ ਵੀ ਗਠਜੋੜ ਦੇ ਹੱਕ ਵਿੱਚ ਨਹੀਂ ਹਨ। ਸਿੱਧੂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਾਰਟੀ ਹਾਈਕਮਾਂਡ ਨੂੰ ਪੰਜਾਬ 'ਚ 'ਆਪ' ਨਾਲ ਗਠਜੋੜ ਬਾਰੇ ਆਪਣੇ ਵਿਚਾਰਾਂ ਤੋਂ ਜਾਣੂ ਕਰਵਾ ਦਿੱਤਾ ਹੈ।

Share:

ਪੰਜਾਬ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿੱਚ ਗਠਜੋੜ ਨੂੰ ਲੈ ਕੇ ਮਾਮਲਾ ਲਗਾਤਾਰ ਉਲੱਝਦਾ ਜਾ ਰਿਹਾ ਹੈ। ਕਾਂਗਰਸ ਦੇ ਨੇਤਾਵਾਂ ਵਿੱਚ ਇਸ ਨੂੰ ਲੈ ਕੇ ਕੋਈ ਸਹਮਤੀ ਨਹੀਂ ਬਣ ਰਹੀ ਹੈ। ਹਾਲ ਇਹ ਹੈ ਕਿ ਪਾਰਟੀ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਅਲਾਵਾ ਸੀਨੀਅਰ ਨੇਤਾ ਨਵਜੋਤ ਸਿੰਘ ਸਿੱਧੂ ਵੀ ਗਠਜੋੜ ਦੇ ਹੱਕ ਵਿੱਚ ਨਹੀਂ ਹਨ। ਸਿੱਧੂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਾਰਟੀ ਹਾਈਕਮਾਂਡ ਨੂੰ ਪੰਜਾਬ 'ਚ 'ਆਪ' ਨਾਲ ਗਠਜੋੜ ਬਾਰੇ ਆਪਣੇ ਵਿਚਾਰਾਂ  ਤੋਂ ਜਾਣੂ ਕਰਵਾ ਦਿੱਤਾ ਹੈ। ਉਹ ਇਸ ਗਠਜੋੜ ਨੂੰ ਲੈ ਕੇ ਬਿਲਕੁਲ ਵੀ ਸਹਿਮਤ ਨਹੀਂ ਹਨ, ਫਿਰ ਵੀ ਪਾਰਟੀ ਜੋ ਫੈਸਲਾ ਲਵੇਗੀ, ਉਹ ਸਰਵਉੱਚ ਰਹੇਗਾ।  ਸਿੱਧੂ ਨੇ ਇਹ ਵੀ ਸਾਫ ਕੀਤਾ ਕਿ ਹਾਈਕਮਾਂਡ ਨਾਲ ਬੰਦ ਕਮਰਾ ਗੱਲਬਾਤ ਦੌਰਾਨ ਉਨ੍ਹਾਂ ਸਪੱਸ਼ਟ ਕਰ ਦਿੱਤਾ ਹੈ ਕਿ ਕਾਂਗਰਸ ਪਾਰਟੀ ਨੂੰ ਤਾਂ ਹੀ ਨੁਕਸਾਨ ਹੋਵੇਗਾ ਜੇਕਰ ਉਹ ਪੰਜਾਬ ਵਿੱਚ 'ਆਪ' ਨਾਲ ਚੋਣ ਗਠਜੋੜ ਕਰਦੀ ਹੈ।

ਫੈਸਲੇ ਨੂੰ ਲਾਗੂ ਕਰਨ ਤੋਂ ਪਹਿਲਾਂ ਟਟੋਲੀ ਜਾਵੇਗੀ ਨਬਜ਼

ਕਾਬਿਲੇ ਗੌਰ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਫੇਰੀ ਦੌਰਾਨ ਪਾਰਟੀ ਦੇ ਪੰਜਾਬ ਇੰਚਾਰਜ ਦਵਿੰਦਰ ਯਾਦਵ ਸਾਫ ਕਰ ਚੁੱਕੇ ਹਨ ਕਿ ਇਸ ਸਬੰਧੀ ਕੋਈ ਵੀ ਅੰਤਿਮ ਫੈਸਲਾ ਬਲਾਕ ਪੱਧਰ ਦੇ ਵਰਕਰਾਂ ਅਤੇ ਜਨਤਾ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਹੀ ਲਿਆ ਜਾਵੇਗਾ। ਫੈਸਲੇ ਨੂੰ ਲਾਗੂ ਕਰਨ ਤੋਂ ਪਹਿਲਾਂ ਜਨਤਾ ਅਤੇ ਵਰਕਰਾਂ ਦੀ ਨਬਜ਼ ਫੜੀ ਜਾਵੇਗੀ, ਉਹ ਵਰਕਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਹੀ ਆਪਣੀ ਰਿਪੋਰਟ ਹਾਈਕਮਾਂਡ ਨੂੰ ਸੌਂਪਣਗੇ। 

 

35 ਫ਼ੀਸਦੀ ਵੋਟਾਂ ਹੀ ਮਿਲਣਗੀਆਂ-ਸਿੱਧੂ 

ਸਿੱਧੂ ਦਾ ਕਹਿਣਾ ਹੈ ਕਿ ਜੇਕਰ ਗਠਜੋੜ ਤਹਿਤ ਸਾਰੀਆਂ ਸਿਆਸੀ ਪਾਰਟੀਆਂ ਇਕੱਠੀਆਂ ਹੋ ਜਾਂਦੀਆਂ ਹਨ ਤਾਂ ਉਹ ਸਿਰਫ਼ 35 ਫ਼ੀਸਦੀ ਵੋਟਾਂ ਹੀ ਹਾਸਲ ਕਰ ਸਕਣਗੀਆਂ, ਜਦੋਂ ਕਿ ਜੇਕਰ ਪੰਜਾਬ ਵਿੱਚ ਕਾਂਗਰਸ ਸ਼ੁਰੂਆਤ ਕਰਦੀ ਹੈ ਤਾਂ ਉਸ ਨੂੰ 45 ਫ਼ੀਸਦੀ ਤੋਂ ਵੱਧ ਵੋਟਾਂ ਮਿਲਣਗੀਆਂ। ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਜਮਹੂਰੀਅਤ ਬਚੇਗੀ ਤਾਂ ਹੀ ਸਭ ਕੁਝ ਠੀਕ ਹੋ ਸਕਦਾ ਹੈ। ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਫੈਲੇ ਭ੍ਰਿਸ਼ਟਾਚਾਰ ਕਾਰਨ ਸੂਬੇ ਵਿੱਚ ਲੋਕਤੰਤਰ ਹੀ ਖ਼ਤਰੇ ਵਿੱਚ ਹੈ। ਇਸ ਲਈ ਪੰਜਾਬ ਵਿੱਚ ਮੁੱਦਾ ਲੋਕਤੰਤਰ ਨੂੰ ਬਚਾਉਣ ਦਾ ਹੈ। ਇਸ ਲਈ ਹਾਈਕਮਾਂਡ ਨੂੰ ਜੋ ਵੀ ਫੈਸਲਾ ਲੈਣਾ ਚਾਹੀਦਾ ਹੈ, ਉਹ ਦੇਸ਼ ਅਤੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾਣਾ ਚਾਹੀਦਾ ਹੈ।
 

ਇਹ ਵੀ ਪੜ੍ਹੋ