Political Controversy: ਪਟਿਆਲਾ ਵਿੱਚ ਕਾਂਗਰਸ ਦੀ 3 ਰੋਜ਼ਾ ਮੀਟਿੰਗ ਅੱਜ ਤੋਂ, ਨਵਜੋਤ ਸਿੱਧੂ ਨੂੰ ਨਹੀਂ ਦਿੱਤਾ ਪਾਰਟੀ ਨੇ ਸੱਦਾ 

Political Controversy: ਮੀਟਿੰਗ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਂ ’ਤੇ ਵਿਚਾਰ-ਵਟਾਂਦਰਾ ਕੀਤੀ ਜਾ ਰਿਹਾ ਹੈ। ਪਰ ਇਹ ਜਾਣਕਾਰੀ ਵੀ ਮਿਲੀ ਹੈ ਕਿ ਪਾਰਟੀ ਵਲੋਂ ਸੀਨੀਅਰ ਆਗੂ ਨਵਜੋਤ ਸਿੱਧੂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਸੱਦਾ ਹੀ ਨਹੀਂ ਦਿੱਤਾ ਗਿਆ। 

Share:

Political Controversy: ਲੋਕ ਸਭਾ ਚੋਣਾਂ ਦੀ ਤਿਆਰੀ ਨੂੰ ਲੈ ਕੇ ਪੰਜਾਬ ਕਾਂਗਰਸ ਨੇ ਅੱਜ ਪਟਿਆਲਾ ਵਿੱਚ ਤਿੰਨ ਰੋਜ਼ਾ ਸੰਸਦੀ ਪੱਧਰੀ ਵਰਕਰਾਂ ਦੀ ਮੀਟਿੰਗ ਸਦੀ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ, ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਅਤੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਮੀਟਿੰਗ ਵਿੱਚ ਪੁੱਜੇ ਹਨ। ਮੀਟਿੰਗ ਵਿੱਚ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੇ ਨਾਂ ’ਤੇ ਵਿਚਾਰ-ਵਟਾਂਦਰਾ ਕੀਤੀ ਜਾ ਰਿਹਾ ਹੈ। ਪਰ ਇਹ ਜਾਣਕਾਰੀ ਵੀ ਮਿਲੀ ਹੈ ਕਿ ਪਾਰਟੀ ਵਲੋਂ ਸੀਨੀਅਰ ਆਗੂ ਨਵਜੋਤ ਸਿੱਧੂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਸੱਦਾ ਹੀ ਨਹੀਂ ਦਿੱਤਾ ਗਿਆ। ਨਵਜੋਤ ਸਿੱਧੂ ਦੇ ਕਰੀਬੀ ਮਨਸਿਮਰਤ ਸਿੰਘ ਸ਼ੈਰੀ ਰਿਆੜ ਨੇ ਵੀ ਇਸਦੀ ਪੁਸ਼ਟੀ ਕੀਤੀ ਹੈ। ਦਸ ਦੇਈਏ ਕਿ ਨਵਜੋਤ ਸਿੱਧੂ 1 ਸਾਲ ਬਾਅਦ ਫਿਰ ਤੋਂ ਸਰਗਰਮ ਹੋਏ ਹਨ ਅਤੇ ਰੈਲੀਆਂ ਵੀ ਕਰ ਰਹੇ ਹਨ, ਜਿਸ ਕਾਰਨ ਕਾਂਗਰਸ ਦੇ ਕਈ ਨੇਤਾ ਸਿੱਧੂ ਦਾ ਵਿਰੋਧ ਕਰ ਰਹੇ ਹਨ। 

ਆਪ-ਕਾਂਗਰਸ ਵਿੱਚ ਚੋਣਾਂ ਨੂੰ ਲੈ ਕੇ ਨਹੀਂ ਬਣ ਸਕੀ ਸਹਿਮਤੀ

ਪਟਿਆਲਾ ਲੋਕ ਸਭਾ ਸੀਟ ਸਬੰਧੀ ਵਿਚਾਰ ਚਰਚਾ ਪਟਿਆਲਾ ਸਥਿਤ ਕਮਿਊਨਿਟੀ ਹਾਲ ਵਿੱਚ ਹੋਵੇਗੀ। ਇਸ ਤੋਂ ਬਾਅਦ ਦੁਪਹਿਰ ਅਸਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਦਾ ਪੁਤਲਾ ਫੂਕਿਆ ਜਾਵੇਗਾ। ਇਸ ਤੋਂ ਬਾਅਦ ਸੰਗਰੂਰ ਦੇ ਪਟਿਆਲਾ ਰੋਡ 'ਤੇ ਸਥਿਤ ਜੇ.ਜੀ ਰਿਜ਼ੋਰਟ 'ਚ ਸੰਗਰੂਰ ਲੋਕ ਸਭਾ ਸੀਟ ਸਬੰਧੀ ਬੁਲਾਈ ਗਈ ਮੀਟਿੰਗ 'ਚ ਚਰਚਾ ਕੀਤੀ ਜਾਵੇਗੀ। ਦਸ ਦੇਈਏ ਕਿ ਪੰਜਾਬ ਕਾਂਗਰਸ ਵਿੱਚ ਅਜੇ ਵੀ ਸੂਬੇ ਦੀਆਂ 13 ਲੋਕ ਸਭਾ ਸੀਟਾਂ ਨੂੰ ਲੈ ਕੇ ਕੋਈ ਵੀ ਫਾਈਨਲ ਗੱਲ ਨਹੀਂ ਹੋ ਪਾਈ ਹੈ। ਇਸ ਤੋਂ ਬਾਅਦ ਦੋਵੇਂ ਪਾਰਟੀਆਂ ਨੇ ਹੁਣ ਆਪਣੀ-ਆਪਣੀ ਤਿਆਰੀ ਕਰਨੀ ਸ਼ੁਰੂ ਕਰ ਦਿੱਤੀ ਹੈ।
 

ਇਹ ਵੀ ਪੜ੍ਹੋ