Kisan Andolan: ਕਿਸਾਨਾਂ ਦੇ ਹੱਕ ਵਿੱਚ ਉਤਰੀ ਕਾਂਗਰਸ, ਸਹਾਇਤਾ ਲਈ 82838-35469 ਨੰਬਰ ਕੀਤਾ ਜਾਰੀ

Kisan Andolan: ਕਾਂਗਰਸ ਲੀਗਲ ਸੈਲ ਦੇ ਪ੍ਰਧਾਨ ਵਿਪਨ ਭਾਈ ਅਤੇ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਸਿੱਧੇ ਤੌਰ 'ਤੇ ਕਿਸਾਨ ਅੰਦੋਲਨ ਵਿਚ ਹਿੱਸਾ ਨਹੀਂ ਲੈ ਸਕਦੀ, ਪਰ ਉਹ ਬਾਹਰੋਂ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰ ਸਕਦੀ ਹੈ। ਦਸ ਦੇਈਏ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਐਤਵਾਰ ਨੂੰ ਆਪਣੀ ਸਮਰਾਲਾ ਫੇਰੀ ਦੇ ਦੌਰਾਨ ਕਿਸਾਨਾਂ ਦੇ ਸਮਰਥਨ ਦਾ ਐਲਾਨ ਕੀਤਾ ਸੀ।  

Share:

Kisan Andolan: ਕਿਸਾਨ ਜਥੇਬੰਦੀਆਂ ਦੇ ਦਿੱਲੀ ਮਾਰਚ ਅਤੇ ਕਿਸਾਨ ਅੰਦੋਲਨ ਵਿੱਚ ਕਾਂਗਰਸ ਪਾਰਟੀ ਵੀ ਉਤਰ ਗਈ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਸਾਨਾਂ ਨੂੰ ਕਾਨੂੰਨੀ ਸਹਾਇਤਾ ਦੇਣ ਲਈ ਟੋਲ ਫਰੀ ਨੰਬਰ 82838-35469 ਜਾਰੀ ਕੀਤਾ ਹੈ। ਕਾਂਗਰਸ ਲੀਗਲ ਸੈਲ ਦੇ ਪ੍ਰਧਾਨ ਵਿਪਨ ਭਾਈ ਅਤੇ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਸਿੱਧੇ ਤੌਰ 'ਤੇ ਕਿਸਾਨ ਅੰਦੋਲਨ ਵਿਚ ਹਿੱਸਾ ਨਹੀਂ ਲੈ ਸਕਦੀ, ਪਰ ਉਹ ਬਾਹਰੋਂ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕਰ ਸਕਦੀ ਹੈ। ਦਸ ਦੇਈਏ ਕਿ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਐਤਵਾਰ ਨੂੰ ਆਪਣੀ ਸਮਰਾਲਾ ਫੇਰੀ ਦੇ ਦੌਰਾਨ ਕਿਸਾਨਾਂ ਦੇ ਸਮਰਥਨ ਦਾ ਐਲਾਨ ਕੀਤਾ ਸੀ।  

ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਨੂੰ ਬਣਾਇਆ ਪਾਕਿ ਬਾਰਡਰ  

ਰਾਜਾ ਵੜਿੰਗ ਕਿਹਾ ਕਿ ਕਿਸਾਨ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਸਹਾਇਤਾ ਲਈ ਟੋਲ ਫ੍ਰੀ ਨੰਬਰ 'ਤੇ ਕਾਲ ਕਰ ਸਕਦੇ ਹਨ। ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਕਾਂਗਰਸ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਨੇ ਪਾਕਿਸਤਾਨ ਦੀ ਸਰਹੱਦ ਵਰਗਾ ਬਾਰਡਰ ਬਣਾ ਦਿੱਤਾ ਹੈ। ਉਹ ਬਿਲਕੁਲ ਵੀ ਸਹਿਣਯੋਗ ਨਹੀਂ ਹੈ। ਕਿਸਾਨਾਂ ਨੂੰ ਰੋਕਣ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਇੱਥੋਂ ਤੱਕ ਕਿਹਾ ਜਾ ਰਿਹਾ ਹੈ ਕਿ ਇਹ ਭੀੜਤੰਤਰ ਹੈ।

ਇਹ ਵੀ ਪੜ੍ਹੋ