Punjab Politics:ਕਾਂਗਰਸ ਨੂੰ ਸਿਆਸੀ ਉਥਲ ਪੁਥਲ ਦਾ ਕਰਨਾ ਪੈ ਰਿਹਾ ਸਾਹਮਣਾ,ਵੱਡੇ ਆਗੂਆਂ ਦੇ ਦਲ ਬਦਲਣ ਕਾਰਨ ਕਾਂਗਰਸ ਨੂੰ ਪਹੁੰਚਿਆ ਨੁਕਸਾਨ

Punjab Politics:ਇਹ ਕਾਂਗਰਸ ਲਈ ਚੁਣੌਤੀ ਹੈ ਕਿਉਂਕਿ ਚੋਣਾਂ ਦੇ ਐਲਾਨ ਤੋਂ ਬਾਅਦ ਸਿਆਸਤਦਾਨਾਂ ਵਿੱਚ ਦਲ-ਬਦਲੀ ਲਈ ਮੁਕਾਬਲਾ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਸਭ ਤੋਂ ਵੱਧ ਨੁਕਸਾਨ ਕਾਂਗਰਸ ਨੂੰ ਹੋਇਆ ਹੈ। ਜਿਸ ਕਾਰਨ ਪਾਰਟੀ ਵਰਕਰਾਂ ਦਾ ਭਰੋਸਾ ਡਗਮਗਾ ਗਿਆ ਹੈ।

Share:

Punjab Politics: ਲੋਕ ਸਭਾਂ ਨੂੰ ਹੁਣ ਥੋੜਾ ਸਮਾਂ ਹੀ ਰਹਿ ਗਿਆ ਹੈ ਪਰ ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਦਾ ਸਮਾਂ ਨੇੜੇ ਆ ਰਿਹਾ ਹੈ ਕਾਂਗਰਸ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਇੱਕ ਪਾਸੇ ਜਿੱਥੇ ਕਾਂਗਰਸ ਦੇ ਸੰਸਦ ਮੈਂਬਰ ਅਤੇ ਵਿਧਾਇਕ ਪਾਰਟੀ ਛੱਡ ਰਹੇ ਹਨ ਉੱਥੇ ਹੀ ਦੂਜੇ ਪਾਸੇ ਹੋਰ ਸੰਸਦ ਮੈਂਬਰ ਵੀ ਸ਼ੱਕ ਦੇ ਘੇਰੇ 'ਚ ਆ ਰਹੇ ਹਨ। ਇਸ ਸਿਆਸੀ ਉਥਰ ਪੁਥਲ ਦੇ ਚੱਲਦੇ ਹੁਣ ਸੰਸਦ ਮੈਂਬਰਾਂ ਨੂੰ ਪਾਰਟੀ ਪ੍ਰਤੀ ਆਪਣੀ ਵਫਾਦਾਰੀ ਸਾਬਤ ਕਰਨ ਲਈ ਅੱਗੇ ਆ ਕੇ ਐਲਾਨ ਕਰਨਾ ਪੈ ਰਿਹਾ ਹੈ ਕਿ ਉਹ ਕਾਂਗਰਸ ਦੇ ਵਫ਼ਾਦਾਰ ਹਨ ਅਤੇ ਪਾਰਟੀ ਦੇ ਨਾਲ ਹਨ।

ਇੱਥੋ ਹੋਈ ਦਲ ਬਦਲਣ ਦੀ ਸ਼ੁਰੂਆਤ

ਇਸ ਦੀ ਸ਼ੁਰੂਆਤ ਬਸੀਪਠਾਣਾ ਤੋਂ ਹੋਈ ਜਿੱਥੋਂ ਸਾਬਕਾ ਕਾਂਗਰਸੀ ਵਿਧਾਇਕ ਗੁਰਪ੍ਰੀਤ ਜੀਪੀ ਆਮ ਆਦਮੀ ਪਾਰਟੀ ਵਿੱਚ ਗਏ। ਜੀਪੀ  ਨੂੰ 'ਆਪ' ਨੇ ਫਤਹਿਗੜ੍ਹ ਸਾਹਿਬ ਲੋਕ ਸਭਾ ਸੀਟ ਤੋਂ ਆਪਣਾ ਉਮੀਦਵਾਰ ਬਣਾਇਆ। ਚੱਬੇਵਾਲ ਦੇ ਵਿਧਾਇਕ ਡਾ: ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਉਹ ਕਾਂਗਰਸ ਦੀ ਮੈਂਬਰਸ਼ਿਪ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਕੇ 'ਆਪ' 'ਚ ਸ਼ਾਮਲ ਹੋ ਗਏ ਸਨ।

ਇਸ ਤੋਂ ਪਹਿਲਾਂ ਕਿ ਕਾਂਗਰਸ ਚੱਬੇਵਾਲ ਦੇ ਝਟਕੇ ਤੋਂ ਉਭਰਦੀ, ਤਿੰਨ ਵਾਰ ਸੰਸਦ ਮੈਂਬਰ ਅਤੇ ਮਰਹੂਮ ਬੇਅੰਤ ਸਿੰਘ ਦੇ ਪੋਤਰੇ ਰਵਨੀਤ ਬਿੱਟੂ ਭਾਜਪਾ ਵਿੱਚ ਸ਼ਾਮਲ ਹੋ ਗਏ। ਭਾਜਪਾ 'ਚ ਸ਼ਾਮਲ ਹੋ ਕੇ ਬਿੱਟੂ ਨੇ ਕਾਂਗਰਸ ਨੂੰ ਝਟਕਾ ਦਿੱਤਾ ਹੈ। ਹਾਲਾਂਕਿ ਪਾਰਟੀ ਤੋਂ ਮੁਅੱਤਲ ਸੰਸਦ ਮੈਂਬਰ ਪ੍ਰਨੀਤ ਕੌਰ ਵੀ ਭਾਜਪਾ 'ਚ ਸ਼ਾਮਲ ਹੋ ਗਈ ਸੀ ਪਰ ਇਸ ਦਾ ਕਾਂਗਰਸ ਦੀ ਸਿਹਤ 'ਤੇ ਕੋਈ ਅਸਰ ਨਹੀਂ ਪਿਆ ਕਿਉਂਕਿ ਸਭ ਨੂੰ ਪਤਾ ਸੀ ਕਿ ਅਜਿਹਾ ਹੋਣ ਵਾਲਾ ਹੈ।