Congress MLA ਖਹਿਰਾ ਨੂੰ ਮਿਲੀ ਜ਼ਮਾਨਤ : ਕਪੂਰਥਲਾ ਕੋਰਟ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਲਿਆ ਫੈਸਲਾ 

ਕਾਂਗਰਸ ਦੇ ਐੱਮਐੱਲਏ ਸੁਖਪਾਲ ਸਿੰਘ ਖਹਿਰਾ ਕਾਫੀ ਸਮੇਂ ਤੋਂ ਜੇਲ੍ਹ ਵਿੱਚ ਸਨ ਤੇ ਹੁਣ ਉਨ੍ਹਂ ਨੂੰ ਜ਼ਮਾਨਤ ਮਿਲ ਗਈ ਹੈ। ਇਹ ਜਾਣਕਾਰੀ ਖਹਿਰਾ ਦੇ ਵਕੀਲ ਨੇ ਦਿੱਤੀ ਹੈ। ਖਹਿਰਾ ਦੇ ਖਿਲਾਫ ਇੱਕ ਮਹਿਲਾ ਨੇ ਪਰਚ ਦਰਜ ਕਰਵਾਇਆ ਸੀ। 

Share:

ਕਪੂਰਥਲਾ। ਕਪੂਰਥਲਾ ਦੇ ਭੁਲੱਥ ਇਲਾਕੇ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਕਪੂਰਥਲਾ ਕੋਰਟ ਨੇ ਖਹਿਰਾ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। ਪੁਲੀਸ ਨੇ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਮਗਰੋਂ 15 ਜਨਵਰੀ ਦੀ ਤਰੀਕ ਤੈਅ ਕੀਤੀ ਸੀ। ਅੱਜ ਮਾਣਯੋਗ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਜ਼ਮਾਨਤ ਪਟੀਸ਼ਨ 'ਤੇ ਆਪਣਾ ਫੈਸਲਾ ਸੁਣਾਇਆ। ਇਹ ਜਾਣਕਾਰੀ ਖਹਿਰਾ ਦੇ ਵਕੀਲ ਕੰਵਲਜੀਤ ਸਿੰਘ ਨੇ ਦਿੱਤੀ।  

ਰਿਕਾਰਡ ਪੇਸ਼ ਕਰਨ ਮਗਰੋਂ ਫੈਸਲਾ 

ਖਹਿਰਾ ਦੇ ਵਕੀਲ ਕੰਵਲਜੀਤ ਸਿੰਘ ਅਤੇ ਰਜਤ ਢਿੱਲੋਂ ਨੇ ਦੱਸਿਆ ਕਿ 6 ਜਨਵਰੀ ਨੂੰ ਕਪੂਰਥਲਾ ਅਦਾਲਤ ਵੱਲੋਂ ਸੁਖਪਾਲ ਖਹਿਰਾ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜੇ ਜਾਣ ਤੋਂ ਬਾਅਦ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ।  ਪੁਲਿਸ ਨੇ 9 ਜਨਵਰੀ ਨੂੰ ਰਿਕਾਰਡ ਪੇਸ਼ ਨਹੀਂ ਕੀਤਾ ਸੀ ਅਤੇ ਅਦਾਲਤ ਨੇ 11 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਸਨ। ਉਸ ਦਿਨ ਵੀ ਰਿਕਾਰਡ ਪੇਸ਼ ਨਹੀਂ ਕੀਤਾ ਗਿਆ ਸੀ।  ਇਸ ਉਪਰੰਤ 12 ਜਨਵਰੀ ਨੂੰ ਰਿਕਾਰਡ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਸਨ। ਪੁਲਿਸ ਨੇ ਰਿਕਾਰਡ ਪੇਸ਼ ਕੀਤਾ ਤਾਂ 15 ਜਨਵਰੀ ਨੂੰ ਅਦਾਲਤ ਨੇ ਖਹਿਰਾ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ।

FIR ਰੱਦ ਕਰਨ ਦੀ ਮੰਗ 

ਖਹਿਰਾ ਦੇ ਪੁੱਤਰ ਐਡਵੋਕੇਟ ਮਹਿਤਾਬ ਖਹਿਰਾ ਨੇ ਦੱਸਿਆ ਕਿ ਸੁਭਾਨਪੁਰ ਥਾਣੇ ਵਿੱਚ 4 ਜਨਵਰੀ ਨੂੰ ਦਰਜ ਕੀਤੀ ਗਈ ਐਫਆਈਆਰ ਪੂਰੀ ਤਰ੍ਹਾਂ ਝੂਠੀ ਅਤੇ ਸਿਆਸਤ ਤੋਂ ਪ੍ਰੇਰਿਤ ਹੈ। ਇਸਨੂੰ ਰੱਦ ਕਰਨ ਦੀ ਅਪੀਲ ਕਰਦਿਆਂ ਹਾਈਕੋਰਟ ਵਿਖੇ ਪਟੀਸ਼ਨ ਵੀ ਦਾਇਰ ਕੀਤੀ ਗਈ ਹੈ।  ਇਸ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਜਿਸਦੀ ਸੁਣਵਾਈ ਵੀ 15 ਜਨਵਰੀ ਨੂੰ ਹੋਣੀ ਹੈ। ਉਕਤ ਮਾਮਲੇ 'ਚ ਉਨ੍ਹਾਂ ਦੇ ਪੁੱਤਰ ਮਹਿਤਾਬ ਖਹਿਰਾ ਨੇ ਦੱਸਿਆ ਕਿ ਹਾਈਕੋਰਟ ਨੇ ਪੁਲਿਸ ਨੂੰ 22 ਤਰੀਕ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਪੂਰਾ ਮਾਮਲਾ ਜਾਣੋ 

ਜਲਾਲਾਬਾਦ ਪੁਲਿਸ ਨੇ ਸੰਨ 2015 ਵਿੱਚ ਮਾਰਕੀਟ ਕਮੇਟੀ ਢਿਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਸਮੇਤ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਦੇ ਕਬਜ਼ੇ 'ਚੋਂ 2 ਕਿਲੋ ਹੈਰੋਇਨ, 24 ਸੋਨੇ ਦੇ ਬਿਸਕੁਟ, ਇਕ ਦੇਸੀ 315 ਬੋਰ ਦਾ ਪਿਸਤੌਲ, ਦੋ ਪਾਕਿਸਤਾਨੀ ਸਿਮ ਕਾਰਡ ਅਤੇ ਇੱਕ ਟਾਟਾ ਸਫਾਰੀ ਕਾਰ ਬਰਾਮਦ ਕੀਤੀ ਸੀ। ਇਸ ਮਾਮਲੇ ਵਿੱਚ ਖਹਿਰਾ ਦਾ ਨਾਂ ਮਾਰਕੀਟ ਕਮੇਟੀ ਢਿਲਵਾਂ ਦੇ ਸਾਬਕਾ ਚੇਅਰਮੈਨ ਗੁਰਦੇਵ ਸਿੰਘ ਨਾਲ ਕਥਿਤ ਸਬੰਧਾਂ ਕਾਰਨ ਸਾਹਮਣੇ ਆਇਆ ਸੀ। ਖਹਿਰਾ ਦੇ ਨਾਲ-ਨਾਲ ਨਿੱਜੀ ਸੁਰੱਖਿਆ ਅਧਿਕਾਰੀ (ਪੀਐਸਓ) ਜੋਗਾ ਸਿੰਘ, ਨਿੱਜੀ ਸਹਾਇਕ ਮਨੀਸ਼, ਬਾਠ ਪਿੰਡ (ਜਲੰਧਰ) ਦਾ ਇੱਕ ਵਿਅਕਤੀ, ਐਨਆਰਆਈ ਚਰਨਜੀਤ ਕੌਰ ਅਤੇ ਬਾਜਵਾ ਕਲਾਂ ਪਿੰਡ (ਜਲੰਧਰ) ਦੇ ਮੇਜਰ ਸਿੰਘ ਬਾਜਵਾ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ

ਇਹ ਵੀ ਪੜ੍ਹੋ