Congress MLA ਖਹਿਰਾ ਨੂੰ ਅੱਤਵਾਦੀ ਡੱਲਾ ਵਲੋਂ ਮਿਲ ਰਹੀਆਂ ਜਾਨੋ ਮਾਰਨ ਦੀਆਂ ਧਮਕੀਆਂ, ਹਾਈ ਕੋਰਟ ਪਹੁੰਚੇ

Congress MLA Reached HC: ਕਾਂਗਰਸੀ ਵਿਧਾਇਕ ਵਲੋਂ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਕਿਹਾ ਕਿ ਉਸ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।  ਉਸ ਨੇ ਆਪਣਾ ਲਾਇਸੈਂਸੀ ਹਥਿਆਰ ਜਮ੍ਹਾ ਕਰਵਾ ਦਿੱਤਾ ਹੈ, ਪਰ ਉਸ ਨੂੰ ਆਪਣੀ ਜਾਨ ਦਾ ਡਰ ਹੈ। ਅਜਿਹੇ 'ਚ ਆਪਣੀ ਸਵੈ-ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਉਸ ਦਾ ਹਥਿਆਰ ਵਾਪਸ ਕੀਤਾ ਜਾਵੇ।

Share:

Congress MLA Reached HC: ਵਿਧਾਇਕ ਅਤੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸੁਖਪਾਲ ਸਿੰਘ ਖਹਿਰਾ (Sukhpal Singh Khera) ਨੇ ਆਪਣੀ ਜਾਨ ਨੂੰ ਖ਼ਤਰਾ ਦਸਿਆ ਹੈ। ਉਨ੍ਹਾਂ ਨੇ ਆਪਣੇ ਜ਼ਮਾਨਤ ਹੁਕਮਾਂ ਵਿੱਚ ਸੋਧ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ। ਕਾਂਗਰਸੀ ਵਿਧਾਇਕ ਵਲੋਂ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਕਿਹਾ ਕਿ ਉਸ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਕੈਨੇਡਾ ਵਿੱਚ ਬੈਠੇ ਅੱਤਵਾਦੀ ਅਰਸ਼ ਡੱਲਾ (Arsh Dalla) ਵੱਲੋਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਉਸ ਨੇ ਆਪਣਾ ਲਾਇਸੈਂਸੀ ਹਥਿਆਰ ਜਮ੍ਹਾ ਕਰਵਾ ਦਿੱਤਾ ਹੈ, ਪਰ ਉਸ ਨੂੰ ਆਪਣੀ ਜਾਨ ਦਾ ਡਰ ਹੈ। ਅਜਿਹੇ 'ਚ ਆਪਣੀ ਸਵੈ-ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਉਸ ਦਾ ਹਥਿਆਰ ਵਾਪਸ ਕੀਤਾ ਜਾਵੇ।

ਅਦਾਲਤ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ, ਮੰਗਿਆ ਜਵਾਬ

ਇਸ ਮਾਮਲੇ 'ਚ ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ (Punjab Government) ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਜਵਾਬ ਵੀ ਮੰਗਿਆ ਹੈ। ਹੁਣ ਮਾਮਲੇ ਦੀ ਅਗਲੀ ਸੁਣਵਾਈ 14 ਫਰਵਰੀ ਨੂੰ ਤੈਅ ਕੀਤੀ ਗਈ ਹੈ। ਇਸ ਤੋਂ ਪਹਿਲਾਂ ਖਹਿਰਾ ਖਿਲਾਫ ਦਰਜ ਕੀਤੇ ਗਏ ਕੇਸ ਦੀ ਸੁਣਵਾਈ ਹੋਈ। ਇਸ ਸਬੰਧੀ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਦਰਜ ਕੇਸ ਸਬੰਧੀ ਆਪਣਾ ਜਵਾਬ ਦਾਖ਼ਲ ਕੀਤਾ ਸੀ। ਇਸ ਦੌਰਾਨ ਖਹਿਰਾ ਵੱਲੋਂ ਇਹ ਅਰਜ਼ੀ ਦਾਇਰ ਕੀਤੀ ਗਈ। ਇਸ ਦੇ ਨਾਲ ਹੀ ਹੁਣ ਅਦਾਲਤ ਪੰਜਾਬ ਸਰਕਾਰ ਵੱਲੋਂ ਦਾਇਰ ਕੀਤੇ ਜਵਾਬ 'ਤੇ ਗੌਰ ਕਰੇਗੀ। ਉਸ ਤੋਂ ਬਾਅਦ ਅਗਲੇਰੀ ਕਾਰਵਾਈ ਸਬੰਧੀ ਹੁਕਮ ਜਾਰੀ ਕੀਤੇ ਜਾਣਗੇ।

ਇਹ ਵੀ ਪੜ੍ਹੋ