ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

ਵਿਧਾਇਕ ਸੁਖਪਾਲ ਸਿੰਘ ਦੇ ਨਜ਼ਦੀਕੀ ਜਸਮੀਤ ਸਿੰਘ ਨੇ ਦੱਸਿਆ ਕਿ ਖਹਿਰਾ ਦੇ ਵਕੀਲ ਸੀਨੀਅਰ ਐਡਵੋਕੇਟ ਵਿਕਰਮ ਚੌਧਰੀ ਅਤੇ ਸਰਕਾਰੀ ਵਕੀਲ ਦਰਮਿਆਨ ਹੋਈ ਬਹਿਸ ਤੋਂ ਬਾਅਦ ਮਾਣਯੋਗ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਸੀ ਅਤੇ 2 ਨਵੰਬਰ ਨੂੰ ਆਪਣਾ ਫੈਸਲਾ ਸੁਣਾਉਣਾ ਸੀ। ਜਸਮੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਵਕੀਲ ਦੇ ਵੱਲੋਂ ਜ਼ਰੂਰੀ ਅਤੇ ਅਹਿਮ ਦਸਤਾਵੇਜ਼ ਮਿਲਣ […]

Palwinder Singh
Calendar

Share:

ਵਿਧਾਇਕ ਸੁਖਪਾਲ ਸਿੰਘ ਦੇ ਨਜ਼ਦੀਕੀ ਜਸਮੀਤ ਸਿੰਘ ਨੇ ਦੱਸਿਆ ਕਿ ਖਹਿਰਾ ਦੇ ਵਕੀਲ ਸੀਨੀਅਰ ਐਡਵੋਕੇਟ ਵਿਕਰਮ ਚੌਧਰੀ ਅਤੇ ਸਰਕਾਰੀ ਵਕੀਲ ਦਰਮਿਆਨ ਹੋਈ ਬਹਿਸ ਤੋਂ ਬਾਅਦ ਮਾਣਯੋਗ ਹਾਈਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਸੀ ਅਤੇ 2 ਨਵੰਬਰ ਨੂੰ ਆਪਣਾ ਫੈਸਲਾ ਸੁਣਾਉਣਾ ਸੀ। ਜਸਮੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਵਕੀਲ ਦੇ ਵੱਲੋਂ ਜ਼ਰੂਰੀ ਅਤੇ ਅਹਿਮ ਦਸਤਾਵੇਜ਼ ਮਿਲਣ ਦੀ ਗੱਲ ਕਹਿ ਕੇ ਅਦਾਲਤ ਕੋਲੇ ਥੋੜਾ ਸਮਾਂ ਹੋਰ ਮੰਗਿਆ ਗਿਆ। ਉਨ੍ਹਾਂ ਦੱਸਿਆ ਕਿ ਮਾਣਯੋਗ ਅਦਾਲਤ ਨੇ ਸਰਕਾਰੀ ਵਕੀਲ ਨੂੰ ਸਖ਼ਤੀ ਨਾਲ ਕਿਹਾ ਕਿ ਪਹਿਲਾਂ ਵੀ ਕਈ ਵਾਰ ਸਮਾਂ ਲੈਣ ਦੇ ਬਾਵਜੂਦ ਕੋਈ ਸਬੂਤ ਪੇਸ਼ ਨਹੀਂ ਕੀਤਾ ਗਿਆ| ਪਰ ਸਰਕਾਰੀ ਵਕੀਲ ਦੇ ਵਾਰ-ਵਾਰ ਬੇਨਤੀ ਕਰਨ ਅਤੇ ਲੋੜੀਂਦੇ ਦਸਤਾਵੇਜ਼ ਮਿਲਣ ਦੀ ਗੱਲ ਆਖਦਿਆਂ ਉਨ੍ਹਾਂ ਕਿਹਾ ਕਿ ਅਗਲੀ ਤਰੀਕ ਤੱਕ ਦਸਤਾਵੇਜ਼ ਪੇਸ਼ ਕਰ ਦਿੱਤੇ ਜਾਣਗੇ। ਜਿਸ ਤੋਂ ਬਾਅਦ ਅਦਾਲਤ ਨੇ 6 ਨਵੰਬਰ ਨੂੰ ਦਸਤਾਵੇਜ਼ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

28 ਸਤੰਬਰ ਨੂੰ ਸੁਖਪਾਲ ਖਹਿਰਾ ਨੂੰ ਪੁਲਿਸ ਨੇ ਕੀਤਾ ਸੀ ਗ੍ਰਿਫਤਾਰ

ਦੱਸ ਦੇਈਏ ਕਿ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ 2015 ਦੇ ਇੱਕ ਪੁਰਾਣੇ ਐੱਨਡੀਪੀਐੱਸ ਮਾਮਲੇ ਵਿੱਚ ਜਲਾਲਾਬਾਦ ਪੁਲਿਸ ਨੇ 28 ਸਤੰਬਰ ਨੂੰ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਸੁਖਪਾਲ ਸਿੰਘ ਖਹਿਰਾ ਨੇ ਗ੍ਰਿਫਤਾਰੀ ਤੋਂ ਪਹਿਲਾਂ ਲਾਈਵ ਹੋ ਕੇ ਕਿਹਾ ਸੀ ਕਿ ਪੰਜਾਬ ‘ਚ ਜੰਗਲ ਰਾਜ ਅਤੇ ਬਦਲੇ ਦਾ ਰਾਜ ਚੱਲ ਰਿਹਾ ਹੈ। ਕਿਉਂਕਿ ਮੈਂ CM ਭਗਵੰਤ ਮਾਨ ਦਾ ਵਿਰੋਧ ਕਰਦਾ ਹਾਂ ਇਸ ਲਈ ਮੇਰੇ ਖਿਲਾਫ ਕਾਰਵਾਈ ਕੀਤੀ ਗਈ ਹੈ।